18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਡਾ. ਰਫ਼ੀਆ ਬੱਤੇ ਹਸਪਤਾਲ ਵਿਖੇ ਗੁਰਦਾ ਰੋਗ ਮੁਫ਼ਤ ਜਾਂਚ ਕੈਂਪ ਲਗਾਇਆ

ਮਲੇਰਕੋਟਲਾ, 17 ਸਤੰਬਰ (ਮੁਹੰਮਦ ਹਨੀਫ਼ ਥਿੰਦ)- ਸਥਾਨਕ ਰਾਜੇ ਦਾ ਬਾਗ਼ ਸਥਿਤ ਡਾ. ਰਫ਼ੀਆ ਬੱਤੇ ਹਸਪਤਾਲ ਵਿਖੇ ਅੱਜ ਲੋਕ ਭਲਾਈ ਦੇ ਮੱਦੇਨਜ਼ਰ ਗੁਰਦਿਆਂ ਦੀਆਂ ਬਿਮਾਰੀਆਂ ਦੇ ਮੁਫ਼ਤ ਜਾਂਚ ਕੈਂਪ ਦਾ ਆਯੋਜਨ ਕੀਤਾ ਗਿਆ।

ਅਜੀਤ ਡੈਸਕ 18-09-2026
ਮਲੇਰਕੋਟਲਾ, 17 ਸਤੰਬਰ (ਮੁਹੰਮਦ ਹਨੀਫ਼ ਥਿੰਦ)- ਸਥਾਨਕ ਰਾਜੇ ਦਾ ਬਾਗ਼ ਸਥਿਤ ਡਾ. ਰਫ਼ੀਆ ਬੱਤੇ ਹਸਪਤਾਲ ਵਿਖੇ ਅੱਜ ਲੋਕ ਭਲਾਈ ਦੇ ਮੱਦੇਨਜ਼ਰ ਗੁਰਦਿਆਂ ਦੀਆਂ ਬਿਮਾਰੀਆਂ ਦੇ ਮੁਫ਼ਤ ਜਾਂਚ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਵਿਚ ਸਵੇਰ ਤੋਂ ਹੀ ਮਰੀਜ਼ਾਂ ਦੀ ਭਾਰੀ ਭੀੜ ਦੇਖਣ ਨੂੰ ਮਿਲੀ। ਮਹੰਤ ਹਰਪਾਲ ਦਾਸ ਡੇਰਾ ਉਦਾਸੀਨ ਆਸ਼ਰਮ ਇਮਾਮਗੜ੍ਹ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਫੀਤਾ ਕੱਟ ਕੇ ਕੈਂਪ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਡਾ. ਰਫ਼ੀਆ ਬੱਤੇ ਵਲੋਂ ਸਮਾਜ ਸੇਵਾ ਦੇ ਖੇਤਰ ਵਿਚ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ ਹਨ। ਗਰੀਬ ਅਤੇ ਲੋੜਵੰਦ ਮਰੀਜ਼ਾਂ ਲਈ ਅਜਿਹੇ ਮੁਫ਼ਤ ਕੈਂਪ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ। ਉਨ੍ਹਾਂ ਹਸਪਤਾਲ ਪ੍ਰਬੰਧਕਾਂ ਨੂੰ ਮੁਬਾਰਕਬਾਦ ਦਿੱਤੀ। ਕੈਂਪ ਵਿਚ ਵਿਸ਼ੇਸ਼ ਤੌਰ ‘ਤੇ ਲੁਧਿਆਣਾ ਤੋਂ ਪਹੁੰਚੇ ਗੁਰਦਿਆਂ ਦੇ ਰੋਗਾਂ ਦੇ ਪ੍ਰਸਿੱਧ ਮਾਹਿਰ ਡਾ. ਦੀਪਾਲੀ ਕੌਸ਼ਲ ਨੇ ਮਰੀਜ਼ਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਅਤੇ ਉਨ੍ਹਾਂ ਨੂੰ ਗੁਰਦਿਆਂ ਨੂੰ ਤੰਦਰੁਸਤ ਰੱਖਣ ਸਬੰਧੀ ਜ਼ਰੂਰੀ ਸਲਾਹਾਂ ਦਿੱਤੀਆਂ। ਇਸ ਮੌਕੇ ਡਾਕਟਰਾਂ ਵੱਲੋਂ ਮੁਫ਼ਤ ਜਾਂਚ ਦੇ ਨਾਲ-ਨਾਲ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦੀ ਵੰਡ ਅਤੇ ਮੌਕੇ ‘ਤੇ ਮੁਫ਼ਤ ਲੈਬ ਟੈਸਟ ਵੀ ਕੀਤੇ ਗਏ। ਡਾ. ਦੀਪਾਲੀ ਕੌਸ਼ਲ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅੱਜ-ਕੱਲ੍ਹ ਗਲਤ ਖਾਣ-ਪੀਣ ਅਤੇ ਜੀਵਨ ਸ਼ੈਲੀ ਕਾਰਨ ਗੁਰਦਿਆਂ ਦੀਆਂ ਬਿਮਾਰੀਆਂ ਬਹੁਤ ਵੱਧ ਰਹੀਆਂ ਹਨ। ਹਰ ਵਿਅਕਤੀ ਨੂੰ ਸਮੇਂ-ਸਮੇਂ ‘ਤੇ ਆਪਣੇ ਗੁਰਦਿਆਂ ਦੀ ਜਾਂਚ ਜ਼ਰੂਰ ਕਰਵਾਉਣੀ ਚਾਹੀਦੀ ਹੈ। ਅਜਿਹੇ ਮੁਫ਼ਤ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ। ਅੰਤ ਵਿਚ ਹਸਪਤਾਲ ਦੀ ਮੁਖੀ ਡਾ. ਰਫ਼ੀਆ ਬੱਤੇ ਨੇ ਆਏ ਹੋਏ ਸਾਰੇ ਮਹਿਮਾਨਾਂ, ਡਾ. ਦੀਪਾਲੀ ਕੌਸ਼ਲ ਦੀ ਟੀਮ ਅਤੇ ਇਲਾਕਾ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਭਵਿੱਖ ਵਿਚ ਵੀ ਅਜਿਹੇ ਕੈਂਪ ਲਗਾਉਂਦੇ ਰਹਿਣ ਦਾ ਭਰੋਸਾ ਦਿੱਤਾ।
ਪਿਛਲੀ ਖ਼ਬਰ ਪਿੰਡ ਵਾਸੀਆਂ ਦੀ ਰਾਇ ਅਨੁਸਾਰ ਉਲੀਕੀ ਜਾ ਰਹੀ ਵਿਕਾਸ ਕਾਰਜਾਂ ਦੀ ਰੂਪ-ਰੇਖਾ- ਸੁਖਵੀਰ ਸਿੰਘ ਅਗਲੀ ਖ਼ਬਰ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਧੂਰੀ ਦੀ ਮਹੀਨਾਵਾਰ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।