ਕੁਲਵੀਰ ਸਿੰਘ ਬਾਜਵਾ ਬਣੇ ਸਹਿਕਾਰੀ ਸਭਾ ਦੇ ਪ੍ਰਧਾਨ
ਕੁੱਪ ਕਲਾਂ, 18 ਸਤੰਬਰ (ਸੁਖਜਿੰਦਰ ਸਿੰਘ ਝੱਲ)- ਖੇਤੀਬਾੜੀ ਸਹਿਕਾਰੀ ਸਭਾ ਖਾਨਪੁਰ ਦੀ ਹੋਈ ਚੋਣ ਦੌਰਾਨ ਕੁਲਵੀਰ ਸਿੰਘ ਬਾਜਵਾ ਨੂੰ ਪ੍ਰਧਾਨ ਚੁਣ ਲਿਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਜਨਰਲ ਸਕੱਤਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਬੀਬੀ ਸੁਰਿੰਦਰ ਕੌਰ ਦੇ ਪਤੀ ਉੱਘੇ ਸਿੱਖ ਬੁੱਧੀਜੀਵੀ ਸਰਪ੍ਰਸਤ ਜਥੇਦਾਰ ਹਰਦੇਵ ਸਿੰਘ ਸੇਹਕੇ ਨੇ ਦੱਸਿਆ ਕਿ ਸਹਿਕਾਰੀ ਸਭਾ ਦੀ ਹੋਈ ਚੋਣ ਦੌਰਾਨ ਸੱਤ ਮੈਂਬਰਾਂ ਨੇ ਕੁਲਬੀਰ ਸਿੰਘ ਨੂੰ ਪ੍ਰਧਾਨ ਚੁਣ ਲਿਆ ਗਿਆ ਅਤੇ ਸੀਨੀਅਰ ਮੀਤ ਪ੍ਰਧਾਨ ਹਰਬਲਜੀਤ ਸਿੰਘ ਨੂੰ ਚੁਣਿਆ ਗਿਆ ।
ਕੁਲਵੀਰ ਸਿੰਘ ਬਾਜਵਾ ਬਣੇ ਸਹਿਕਾਰੀ ਸਭਾ ਦੇ ਪ੍ਰਧਾਨ
19-09-2026