‘ ਆਪ’ ਸਰਕਾਰ ਨੇ ਕਿਸੇ ਵੀ ਖੇਤਰ ਅੰਦਰ ਵਿਕਾਸ ਨਹੀਂ ਕੀਤਾ - ਕਾਂਤਾ ਕੁਠਾਲਾ
ਮਾਲੇਰਕੋਟਲਾ, 18 ਸਤੰਬਰ (ਮਨਜਿੰਦਰ ਸਿੰਘ ਸਰੌਦ) – ‘ਆਪ’ ਸਰਕਾਰ ਨੇ ਕਿਸੇ ਵੀ ਖੇਤਰ ਦੇ ਅੰਦਰ ਕੁਝ ਨਹੀਂ ਸੰਵਾਰਿਆ । ਸੂਬੇ ਅੰਦਰ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਹੋਵੇਗੀ ਕਿਉਂਕਿ ਮੌਜੂਦਾ ਸਰਕਾਰ ਨੇ ਡੱਕਾ ਤੋੜ ਕੇ ਦੂਹਰਾ ਨਹੀਂ ਕੀਤਾ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਮਲੇਰਕੋਟਲਾ ਤੋਂ ਕਾਂਗਰਸ ਪਾਰਟੀ ਦੇ ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬੀਬੀ ਕਾਂਤਾ ਕੁਠਾਲਾ ਨੇ ਗੱਲਬਾਤ ਦੌਰਾਨ ਕੀਤਾ ।
ਮਾਲੇਰਕੋਟਲਾ, 18 ਸਤੰਬਰ (ਮਨਜਿੰਦਰ ਸਿੰਘ ਸਰੌਦ) – ‘ਆਪ’ ਸਰਕਾਰ ਨੇ ਕਿਸੇ ਵੀ ਖੇਤਰ ਦੇ ਅੰਦਰ ਕੁਝ ਨਹੀਂ ਸੰਵਾਰਿਆ । ਸੂਬੇ ਅੰਦਰ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਹੋਵੇਗੀ ਕਿਉਂਕਿ ਮੌਜੂਦਾ ਸਰਕਾਰ ਨੇ ਡੱਕਾ ਤੋੜ ਕੇ ਦੂਹਰਾ ਨਹੀਂ ਕੀਤਾ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਮਲੇਰਕੋਟਲਾ ਤੋਂ ਕਾਂਗਰਸ ਪਾਰਟੀ ਦੇ ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬੀਬੀ ਕਾਂਤਾ ਕੁਠਾਲਾ ਨੇ ਗੱਲਬਾਤ ਦੌਰਾਨ ਕੀਤਾ । ਬੀਬੀ ਕਾਂਤਾ ਕੁਠਾਲਾ ਨੇ ਆਖਿਆ ਕਿ ਪੰਜਾਬ ਦੇ ਅੰਦਰ ਜਦ ਕਾਂਗਰਸ ਪਾਰਟੀ ਦੀ ਸਰਕਾਰ ਸੀ ਤਾਂ ਕੈਬਨਿਟ ਮੰਤਰੀ ਬੀਬੀ ਰਜ਼ੀਆ ਸੁਲਤਾਨਾ ਦੀ ਅਗਵਾਈ ਹੇਠ ਵੱਡੇ ਪੱਧਰ ‘ਤੇ ਵਿਕਾਸ ਕੀਤਾ ਗਿਆ ਪਰ ਮੌਜੂਦਾ ਸਰਕਾਰ ਸਮੇਂ ਕੋਈ ਵੀ ਕੰਮ ਸਹੀ ਢੰਗ ਨਾਲ ਨੇਪਰੇ ਨਹੀਂ ਚੜ੍ਹਿਆ । ਉਨ੍ਹਾਂ ਕਿਹਾ ਕਿ ਸਾਰੇ ਖੇਤਰਾਂ ਦੇ ਅੰਦਰ ਸਰਕਾਰ ਦੀ ਕਿਰਕਰੀ ਹੋ ਰਹੀ ਹੈ । ਮੀਟਿੰਗਾਂ ਲਈ ਉਨ੍ਹਾਂ ਨੇ ਕਾਂਗਰਸੀ ਵਰਕਰਾਂ ਦਾ ਧੰਨਵਾਦ ਆਖਿਆ ਕਿ ਵਰਕਰਾਂ ਨੇ ਉਨਾਂ ਦੇ ਇੱਕ ਸੁਨੇਹੇ ਤੇ ਮੀਟਿੰਗ ‘ਚ ਪਹੁੰਚ ਕੇ ਉਨ੍ਹਾਂ ਦਾ ਮਾਣ ਵਧਾਇਆ ਹੈ । ਬੀਬੀ ਕਾਂਤਾ ਕੁਠਾਲਾ ਨੇ ਆਖਿਆ ਕਿ ਅਗਾਮੀ ਵਿਧਾਨ ਸਭਾ ਚੋਣਾਂ ਦੇ ਅੰਦਰ ਕਾਂਗਰਸ ਪਾਰਟੀ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਰਕਾਰ ਬਣਾਈ ਜਾਵੇਗੀ।