20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

23 ਨੂੰ ਚੰਡੀਗੜ੍ਹ ਵਿਖੇ ਮਨਾਇਆ ਜਾਵੇਗਾ ਵਿਸ਼ਵ ਪੰਜਾਬੀ ਦਿਵਸ - ਸ਼ਮਸ਼ੇਰ ਸਿੰਘ ਹੁੰਦਲ

ਖਨੌਰੀ, 19 ਸਤੰਬਰ (ਬਲਵਿੰਦਰ ਸਿੰਘ ਥਿੰਦ)- ਮਾਂ-ਬੋਲੀ ਪੰਜਾਬੀ ਦੀ ਮਹੱਤਤਾ, ਮਾਣ-ਸਨਮਾਨ ਅਤੇ ਵਿਸ਼ਵ ਪੱਧਰ ’ਤੇ ਇਸ ਦੀ ਪਹਿਚਾਣ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਆਪਣਾ ਪੰਜਾਬ ਫਾਊਂਡੇਸ਼ਨ ਵੱਲੋਂ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਇਆ ਜਾਵੇਗਾ। ਇਸ ਸਬੰਧੀ ਇੱਕ ਵਿਸ਼ੇਸ਼ ਤੇ ਇਤਿਹਾਸਕ ਸਮਾਗਮ 23 ਸਤੰਬਰ ਨੂੰ ਸ਼ਾਮ 3 ਵਜੇ ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ।

ਅਜੀਤ ਡੈਸਕ 20-09-2026
ਖਨੌਰੀ, 19 ਸਤੰਬਰ (ਬਲਵਿੰਦਰ ਸਿੰਘ ਥਿੰਦ)- ਮਾਂ-ਬੋਲੀ ਪੰਜਾਬੀ ਦੀ ਮਹੱਤਤਾ, ਮਾਣ-ਸਨਮਾਨ ਅਤੇ ਵਿਸ਼ਵ ਪੱਧਰ ’ਤੇ ਇਸ ਦੀ ਪਹਿਚਾਣ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਆਪਣਾ ਪੰਜਾਬ ਫਾਊਂਡੇਸ਼ਨ ਵੱਲੋਂ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਇਆ ਜਾਵੇਗਾ। ਇਸ ਸਬੰਧੀ ਇੱਕ ਵਿਸ਼ੇਸ਼ ਤੇ ਇਤਿਹਾਸਕ ਸਮਾਗਮ 23 ਸਤੰਬਰ ਨੂੰ ਸ਼ਾਮ 3 ਵਜੇ ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ। ਗੁਰੂਕੁਲ ਗਲੋਬਲ ਸਕੂਲ ਖਨੌਰੀ ਦੇ ਚੇਅਰਮੈਨ ਸ਼ਮਸ਼ੇਰ ਸਿੰਘ ਹੁੰਦਲ ਅਤੇ ਰਾਕੇਸ਼ ਸਿੰਗਲਾ ਨੇ ਪੰਜਾਬੀ ਪ੍ਰੇਮੀਆਂ, ਸਿੱਖਿਅਕਾਂ, ਸਾਹਿਤਕਾਰਾਂ, ਲੇਖਕਾਂ, ਕਲਾਕਾਰਾਂ, ਸਮਾਜਿਕ ਤੇ ਸਭਿਆਚਾਰਕ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਇਸ ਇਤਿਹਾਸਕ ਸਮਾਗਮ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਸ਼ਮਸ਼ੇਰ ਸਿੰਘ ਹੁੰਦਲ ਅਤੇ ਰਾਕੇਸ਼ ਸਿੰਗਲਾ ਨੇ ਦੱਸਿਆ ਕਿ ਆਪਣਾ ਪੰਜਾਬ ਫਾਊਂਡੇਸ਼ਨ ਵੱਲੋਂ ਸਮੂਹ ਸਿੱਖਿਅਕ, ਸਾਹਿਤਕ ਅਤੇ ਸਭਿਆਚਾਰਕ ਸੰਸਥਾਵਾਂ ਦੇ ਸਹਿਯੋਗ ਨਾਲ ਵਿਸ਼ਵ ਪੰਜਾਬੀ ਦਿਵਸ ਮਨਾਉਣ ਦੀ ਮੁਹਿੰਮ ਨੂੰ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਅਨੁਸਾਰ ਮਹਾਨ ਸੂਫ਼ੀ ਕਵੀ ਬਾਬਾ ਫ਼ਰੀਦ ਜੀ ਦੇ ਆਗਮਨ ਦਿਵਸ ਨੂੰ ਸਮਰਪਿਤ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣ ਦਾ ਇਹ ਇਤਿਹਾਸਕ ਸਫ਼ਰ ਪਿਛਲੇ ਵਰ੍ਹੇ ਆਪਣਾ ਪੰਜਾਬ ਫਾਊਂਡੇਸ਼ਨ ਵੱਲੋਂ ਡਾ. ਜਗਜੀਤ ਸਿੰਘ ਧੂਰੀ ਦੀ ਅਗਵਾਈ ਤੇ ਸਰਪ੍ਰਸਤੀ ਹੇਠ ਸ਼ੁਰੂ ਕੀਤਾ ਗਿਆ ਸੀ। ਉਨ੍ਹਾਂ ਸਮੂਹ ਪੰਜਾਬੀ ਭਾਸ਼ਾ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਉਹ 23 ਸਤੰਬਰ ਨੂੰ ਪੰਜਾਬ ਕਲਾ ਪ੍ਰੀਸ਼ਦ, ਚੰਡੀਗੜ੍ਹ ਵਿਖੇ ਹੋਣ ਵਾਲੇ ਇਸ ਸਮਾਗਮ ਵਿੱਚ ਸ਼ਾਮਲ ਹੋ ਕੇ ਮਾਂ-ਬੋਲੀ ਪੰਜਾਬੀ ਪ੍ਰਤੀ ਆਪਣੀ ਜ਼ਿੰਮੇਵਾਰੀ ਅਤੇ ਪਿਆਰ ਦਾ ਪ੍ਰਗਟਾਵਾ ਕਰਨ ਤੇ ਪੰਜਾਬੀ ਨੂੰ ਵਿਸ਼ਵ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਸਾਂਝੇ ਯਤਨਾਂ ਦਾ ਹਿੱਸਾ ਬਣਨ।
ਪਿਛਲੀ ਖ਼ਬਰ ਫਲਾਈ ਐਸ਼ ਕੰਕਰੀਟ ਬਾਰੇ ਵਿਚਾਰ ਗੋਸ਼ਟੀ ਕਰਵਾਈ ਅਗਲੀ ਖ਼ਬਰ ਨਗਰ ਕੌਂਸਲ ਵਲੋਂ ਕਬਜ਼ੇ ਹਟਾਉਣ ਦੀ ਕਾਰਵਾਈ ਸ਼ੱਕ ਦੇ ਘੇਰੇ ਵਿੱਚ, ਦੁਕਾਨਦਾਰਾਂ ਨੇ ਲਾਏ ਪੱਖਪਾਤ ਦੇ ਦੋਸ਼ ਕੁਝ ਦੁਕਾਨਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।