21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਸੰਦੌੜ ਸਰਕਲ ਦੇ ਪਿੰਡਾਂ ’ਚ ਮੀਟਿੰਗਾਂ ਨੌਜਵਾਨਾਂ ਦਾ ਪਾਰਟੀ ਪ੍ਰਤੀ ਰੁਝਾਨ ਵਧਿਆ- ਐਡਵੋਕੇਟ ਜ਼ੁਲਫਕਾਰ

ਸੰਦੌੜ, 20 ਸਤੰਬਰ (ਗੁਰਪ੍ਰੀਤ ਸਿੰਘ ਚੀਮਾ)- ਅਗਾਮੀ ਵਿਧਾਨ ਸਭਾ ਚੋਣਾਂ ’ਚ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਪਾਰਟੀਆਂ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਮੰਤਵ ਤਹਿਤ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਵਿਧਾਨ ਸਭਾ ਹਲਕਾ ਮਲੇਰਕੋਟਲਾ ਦੇ ਪਿੰਡਾਂ ’ਚ ਲੋਕਾਂ ਨੂੰ ਲਾਮਬੰਦ ਕਰਨ ਲਈ ਮੀਟਿੰਗਾਂ ਕੀਤੀਆਂ ਗਈਆਂ । ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਜੁਲਫਕਾਰ ਅਲੀ ਨੇ ਪਿੰਡ ਕਲਿਆਣ ਅਤੇ ਕਸਬਾ ਭੁਰਾਲ ਵਿਖੇ ਭਰਵੀਆਂ ਮੀਟਿੰਗਾਂ ਕੀਤੀਆਂ।

ਅਜੀਤ ਡੈਸਕ 21-09-2026
ਸੰਦੌੜ, 20 ਸਤੰਬਰ (ਗੁਰਪ੍ਰੀਤ ਸਿੰਘ ਚੀਮਾ)- ਅਗਾਮੀ ਵਿਧਾਨ ਸਭਾ ਚੋਣਾਂ ’ਚ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਪਾਰਟੀਆਂ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਮੰਤਵ ਤਹਿਤ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਵਿਧਾਨ ਸਭਾ ਹਲਕਾ ਮਲੇਰਕੋਟਲਾ ਦੇ ਪਿੰਡਾਂ ’ਚ ਲੋਕਾਂ ਨੂੰ ਲਾਮਬੰਦ ਕਰਨ ਲਈ ਮੀਟਿੰਗਾਂ ਕੀਤੀਆਂ ਗਈਆਂ । ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਜੁਲਫਕਾਰ ਅਲੀ ਨੇ ਪਿੰਡ ਕਲਿਆਣ ਅਤੇ ਕਸਬਾ ਭੁਰਾਲ ਵਿਖੇ ਭਰਵੀਆਂ ਮੀਟਿੰਗਾਂ ਕੀਤੀਆਂ। ਮੀਟਿੰਗਾਂ ਦੌਰਾਨ ਵੱਡੀ ਗਿਣਤੀ ’ਚ ਨੌਜਵਾਨ ਅਤੇ ਲੋਕ ਇਕੱਤਰ ਹੋਏ। ਐਡਵੋਕੇਟ ਜੁਲਫਕਾਰ ਅਲੀ ਨੇ ਕਿਹਾ ਕਿ ਪੰਜਾਬ ਦੇ ਹਿੱਤਾਂ ਦੀ ਰਾਖੀ ਸਿਰਫ਼ ਅਕਾਲੀ ਦਲ (ਵਾਰਿਸ ਪੰਜਾਬ ਦੇ) ਹੀ ਕਰ ਸਕਦੀ ਹੈ। ਕਿਉਂਕਿ ਪੰਜਾਬ ਦੀ ਸੱਤਾ ’ਤੇ ਕਾਬਜ਼ ਰਹੀਆਂ ਪਾਰਟੀਆਂ ਦਿੱਲੀ ਦਰਬਾਰ ਤੋਂ ਹੀ ਚਲਦੀਆਂ ਹਨ ਜਦਕਿ ਕੇਂਦਰੀ ਸੱਤਾ ਨੇ ਹਮੇਸ਼ਾ ਪੰਜਾਬ ਦੇ ਨਾਲ ਧ੍ਰੋਹ ਕਮਾਇਆ ਹੈ। ਉਨ੍ਹਾਂ ਕਿਹਾ ਕਿ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਨੂੰ ਜਾਣਬੁੱਝ ਕੇ ਡਿਬਰੂਗੜ ਦੀ ਜੇਲ੍ਹ ਵਿਚ ਬੰਦ ਕੀਤਾ ਹੋਇਆ ਹੈ ਤਾਂ ਜੋ ਪੰਜਾਬ ਦੀ ਆਵਾਜ਼ ਨੂੰ ਦਬਾਇਆ ਜਾ ਸਕੇ । ਉਨ੍ਹਾਂ ਕਿਹਾ ਕਿ ਹਲਕਾ ਮਲੇਰਕੋਟਲਾ ਦੇ ਸਾਰੇ ਪਿੰਡਾਂ ਵਿਚ ਨੁੱਕੜ ਮੀਟਿੰਗਾਂ ਕਰਕੇ ਲੋਕਾਂ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਗੁਰਦੇਵ ਸਿੰਘ ਸੰਗਾਲਾ ਇੰਚਾਰਜ ਮਾਲਵਾ ਜ਼ੋਨ 3, ਗੁਰਮੁਖ ਸਿੰਘ ਟਿਵਾਣਾ, ਐਡਵੋਕੇਟ ਦਾਰਾ ਸਿੰਘ, ਆਤੜੀਆ ਸੁਖਮਿੰਦਰ ਸਿੰਘ ਮਾਣਕੀ, ਹਰਮਨ ਸਿੰਘ ਕਸਬਾ, ਨਵਜੋਤ ਸਿੰਘ, ਰਾਮ ਸਿੰਘ, ਸੁੱਖਾ ਸਿੰਘ, ਸਤਪਾਲ ਸਿੰਘ, ਜਗਰੂਪ ਸਿੰਘ, ਬਲਜਿੰਦਰ ਸਿੰਘ ਸੰਦੌੜ, ਹਰਦੀਪ ਸਿੰਘ ਕਲਿਆਣ ਗਗਨਦੀਪ ਕਲਿਆਣ, ਪਵਨ ਕਲਿਆਣ, ਸੋਨੂੰ ਢਿੱਲੋਂ, ਕੇਵਲ ਸਿੰਘ ਦਸੌਂਦਾ ਸਿੰਘ ਵਾਲਾ, ਦਿਲਪ੍ਰੀਤ ਸਿੰਘ ਫਰਵਾਲੀ, ਪਵਨਦੀਪ ਸਿੰਘ ਮਾਨ, ਗਗਨਦੀਪ ਸਿੰਘ ਮੱਲ੍ਹੀ, ਜਸਵਿੰਦਰ ਸਿੰਘ ਢੀਂਡਸਾ, ਯਾਦਵਿੰਦਰ ਸਿੰਘ, ਅਮਰੀਕ ਸਿੰਘ ਮੱਲ੍ਹੀ, ਹਰਮੇਲ ਸਿੰਘ ਮੱਲ੍ਹੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸੁਨਾਮ ’ਚ ਮੈਗਾ ਮੈਡੀਕਲ ਕੈਂਪ ਲਗਾਇਆ ਅਗਲੀ ਖ਼ਬਰ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਨੇ ਚਲਾਈ ਲੋਕਾਂ ਦੀ ਸਰਕਾਰ: ਗੁਰਦਿਆਲ ਸਿੰਘ ਕਾਂਝਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।