22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਚੇਅਰਮੈਨ ਢਿੱਲੋਂ ਅਤੇ ਘੁੱਲੀ ਵਲੋਂ ਧੂਰੀ ਹਲਕੇ ’ਚ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਕਾਰਡ ਵੰਡਣ ਦੀ ਸ਼ੁਰੂਆਤ

ਧੂਰੀ, 21 ਸਤੰਬਰ (ਲਖਵੀਰ ਸਿੰਘ ਧਾਂਦਰਾ, ਸੰਜੇ ਲਹਿਰੀ) - ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਸਿਹਤ ਸੁਰੱਖਿਆ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਅੱਜ ਧੂਰੀ ਹਲਕੇ ’ਚ ਸਿਹਤ ਕਾਰਡਾਂ ਦੀ ਵੰਡ ਦੀ ਸ਼ੁਰੂਆਤ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਵਲੋਂ ਕੀਤੀ ਗਈ। ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਅਮਲੀ ਰੂਪ ਦੇਣ ਲਈ ਸਿਹਤ ਖੇਤਰ ਵਿੱਚ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਅਜੀਤ ਡੈਸਕ 22-09-2026
ਧੂਰੀ, 21 ਸਤੰਬਰ (ਲਖਵੀਰ ਸਿੰਘ ਧਾਂਦਰਾ, ਸੰਜੇ ਲਹਿਰੀ) - ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਸਿਹਤ ਸੁਰੱਖਿਆ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਅੱਜ ਧੂਰੀ ਹਲਕੇ ’ਚ ਸਿਹਤ ਕਾਰਡਾਂ ਦੀ ਵੰਡ ਦੀ ਸ਼ੁਰੂਆਤ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਵਲੋਂ ਕੀਤੀ ਗਈ। ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਅਮਲੀ ਰੂਪ ਦੇਣ ਲਈ ਸਿਹਤ ਖੇਤਰ ਵਿੱਚ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਗ਼ਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਇਲਾਜ ਲਈ ਵਿੱਤੀ ਸੁਰੱਖਿਆ ਪ੍ਰਦਾਨ ਕਰਨ ਦਾ ਉਪਰਾਲਾ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਧੂਰੀ ਹਲਕੇ ਵਿੱਚ 23 ਕੈਂਪਾਂ ਅਤੇ ਆਸ਼ਾ ਵਰਕਰਾਂ ਰਾਹੀਂ ਘਰ-ਘਰ ਕਾਰਡ ਵੰਡਣ ਦੀ ਮੁਹਿੰਮ ਨਾਲ ਲੋਕਾਂ ਨੂੰ ਇਸ ਯੋਜਨਾ ਬਾਰੇ ਜਾਣਕਾਰੀ ਦੇਣ ਅਤੇ ਸਿਹਤ ਕਾਰਡ ਉਨ੍ਹਾਂ ਤੱਕ ਪਹੁੰਚਾਉਣ ਵਿੱਚ ਸਹਾਇਤਾ ਮਿਲੇਗੀ। ਇਸ ਮੌਕੇ ਡਾਇਰੈਕਟਰ ਅਨਿਲ ਮਿੱਤਲ, ਜਗਤਾਰ ਸਿੰਘ ਬਾਗੜੀ ਸਲੇਮਪੁਰ, ਭਿੰਦਾ ਵਿਰਕ, ਹਰਪ੍ਰੀਤ ਸਿੰਘ ਗਿੱਲ ਸਮੇਤ ਵੱਡੀ ਗਿਣਤੀ ਵਿੱਚ ਵਲੰਟੀਅਰ ਅਤੇ ਲਾਭਪਾਤਰੀ ਮੌਜੂਦ ਸਨ।
ਪਿਛਲੀ ਖ਼ਬਰ ਪੀ.ਏ.ਯੂ. ਲੁਧਿਆਣਾ ਦੇ ਕਿਸਾਨ ਮੇਲੇ ’ਚ ਜ਼ਿਲ੍ਹਾ ਸੰਗਰੂਰ ਦੇ ਸੈਂਕੜੇ ਕਿਸਾਨਾਂ ਨੇ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਨਸ਼ਿਆਂ ਦੇ ਸੌਦਾਗਰਾਂ ਖ਼ਿਲਾਫ਼ ਲੜਾਈ ਜਾਰੀ ਰੱਖਾਂਗੇ- ਵਿਨਰਜੀਤ ਗੋਲਡੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।