ਜਥੇਦਾਰ ਬਹਿਣੀਵਾਲ ਨੇ ਦੋ ਗੁਰੂ ਘਰਾਂ ਨੂੰ ਦਿੱਤੇ ਚੰਦੋਆ ਸੈੱਟ
ਲਹਿਰਾਗਾਗਾ, 21 ਸਤੰਬਰ (ਅਸ਼ੋਕ ਗਰਗ) - ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਨੇ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਲਹਿਲ ਕਲਾਂ ਅਤੇ ਗੁਰਦੁਆਰਾ ਸਾਹਿਬ ਪਿੰਡ ਖਨੌਰੀ ਲਈ ਚੰਦੋਆ ਸੈੱਟ ਗੁਰਦੁਆਰਾ ਕਮੇਟੀਆਂ ਦੇ ਪ੍ਰਬੰਧਕਾਂ ਨੂੰ ਸੌਂਪੇ । ਜਥੇਦਾਰ ਬਹਿਣੀਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੱਖ-ਵੱਖ ਪਿੰਡਾਂ ਵਿਚ ਗੁਰਬਾਣੀ ਸੰਥਿਆ ਅਤੇ ਦਸਤਾਰ ਸਿਖਲਾਈ ਕੈਂਪ ਲਗਾਤਾਰ ਲਗਾਏ ਜਾ ਰਹੇ ਹਨ ਤਾਂ ਕਿ ਨਵੀਂ ਪੀੜ੍ਹੀ ਨੂੰ ਗੁਰਬਾਣੀ ਦੇ ਨਾਲ ਜੋੜਿਆ ਜਾਵੇ ।
ਅਜੀਤ ਡੈਸਕ
22-09-2026