22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਐਸੋਸੀਏਸ਼ਨ ਨੇ ਐਸ.ਐਮ.ਓ. ਕੋਲ ਰਿਕਾਰਡ ਜਮ੍ਹਾਂ ਕਰਵਾਇਆ

ਸ਼ੇਰਪੁਰ, 21 ਸਤੰਬਰ (ਦਰਸ਼ਨ ਸਿੰਘ ਖੇੜੀ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਰਜਿਸਟਰ- 295 ਪੰਜਾਬ ਜ਼ਿਲ੍ਹਾ ਸੰਗਰੂਰ ਬਲਾਕ ਸ਼ੇਰਪੁਰ ਦੇ ਪ੍ਰਧਾਨ ਡਾ. ਹਰਦੀਪ ਸਿੰਘ ਰੰਧਾਵਾ ਮਾਹਮਦਪੁਰ ਦੀ ਅਗਵਾਈ ’ਚ ਸੀਨੀਅਰ ਮੈਡੀਕਲ ਅਫ਼ਸਰ ਫ਼ਤਹਿਗੜ੍ਹ ਪੰਜਗਰਾਈਆਂ ਜੀ.

ਅਜੀਤ ਡੈਸਕ 22-09-2026
ਸ਼ੇਰਪੁਰ, 21 ਸਤੰਬਰ (ਦਰਸ਼ਨ ਸਿੰਘ ਖੇੜੀ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਰਜਿਸਟਰ- 295 ਪੰਜਾਬ ਜ਼ਿਲ੍ਹਾ ਸੰਗਰੂਰ ਬਲਾਕ ਸ਼ੇਰਪੁਰ ਦੇ ਪ੍ਰਧਾਨ ਡਾ. ਹਰਦੀਪ ਸਿੰਘ ਰੰਧਾਵਾ ਮਾਹਮਦਪੁਰ ਦੀ ਅਗਵਾਈ ’ਚ ਸੀਨੀਅਰ ਮੈਡੀਕਲ ਅਫ਼ਸਰ ਫ਼ਤਹਿਗੜ੍ਹ ਪੰਜਗਰਾਈਆਂ ਜੀ.ਐਸ. ਭਿੰਡਰ ਨੇ ਜੋ ਘੋਸ਼ਣਾ ਪੱਤਰ ਮੈਡੀਕਲ ਐਸੋਸੀਏਸ਼ਨ ਵਲੋਂ ਜੋ ਰਿਕਾਰਡ ਲਈ ਫਾਰਮਾਂ ਭਰਵਾਇਆ ਗਿਆ ਸੀ, ਉਹ ਉਨ੍ਹਾਂ ਨੂੰ ਸੌਂਪਿਆ ਗਿਆ ਅਤੇ ਉਨ੍ਹਾਂ ਨੇ ਰਿਸੀਵ ਕੀਤੇ। ਇਸ ਮੌਕੇ ਗੱਲਬਾਤ ਕਰਦਿਆਂ ਐਸ.ਐਮ.ਓ. ਭਿੰਡਰ ਨੇ ਕਿਹਾ ਕਿ ਸਾਫ਼ ਸੁਥਰੀ ਪ੍ਰੈਕਟਿਸ ਕਰਨ ਵਾਲਿਆਂ ਨੂੰ ਕੋਈ ਵੀ ਪ੍ਰੇਸ਼ਾਨੀ ਨਹੀਂ ਹੋਵੇਗੀ । ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੇ ਬਲਾਕ ਪ੍ਰਧਾਨ ਹਰਦੀਪ ਸਿੰਘ ਰੰਧਾਵਾ ਮਾਹਮਦਪੁਰ ਵਲੋਂ ਧੰਨਵਾਦੀ ਸ਼ਬਦ ਕਹੇ ਗਏ । ਇਸ ਮੌਕੇ ਡਾ. ਬਲਜੀਤ ਸਿੰਘ ਸੈਕਟਰੀ, ਗੁਰਜੀਤ ਸਿੰਘ ਖ਼ਜ਼ਾਨਚੀ, ਗੁਰਦੇਵ ਸਿੰਘ, ਮਨਪ੍ਰੀਤ ਸਿੰਘ, ਭੋਲਾ ਸਿੰਘ, ਗੁਰਦੀਪ ਸਿੰਘ, ਗੁਰਮੀਤ ਸਿੰਘ, ਅਮਨਦੀਪ ਸਿੰਘ, ਬਲਜੀਤ ਸਿੰਘ, ਹਾਰਮਲਾਪ ਸਿੰਘ, ਲਖਵਿੰਦਰ ਸਿੰਘ, ਜਗਸੀਰ ਸਿੰਘ, ਗੁਰਤੇਜ ਸਿੰਘ, ਜਸਵਿੰਦਰ ਸਿੰਘ ਆਦਿ ਜਥੇਬੰਦੀ ਦੇ ਆਗੂ ਮੈਂਬਰ ਮੌਜੂਦ ਸਨ।
ਪਿਛਲੀ ਖ਼ਬਰ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਦਰਜਨਾਂ ਪਰਿਵਾਰ ਬੀ.ਜੇ.ਪੀ. ’ਚ ਹੋਏ ਸ਼ਾਮਿਲ ਅਗਲੀ ਖ਼ਬਰ ਵਿਧਾਇਕਾ ਭਰਾਜ ਨੇ ਕੀਤੀ ਲੋਕ ਮਿਲਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।