ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ
ਸੰਦੌੜ 21 ਸਤੰਬਰ (ਜਸਵੀਰ ਸਿੰਘ ਜੱਸੀ) - ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਸੰਦੌੜ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਵਰਕਸ਼ਾਪ ‘ਗੁਰਮੁਖੀ ਅੱਖਰਕਾਰੀ ਸ਼ੈਲੀ: ਜਾਣ ਪਛਾਣ ਤੇ ਅਭਿਆਸ’ ਵਿਸ਼ੇ ‘ਤੇ ਕਰਵਾਈ ਗਈ। ਇਸ ਵਰਕਸ਼ਾਪ ਦਾ ਆਯੋਜਨ ਕਾਲਜ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵਲੋਂ ਕੀਤਾ ਗਿਆ।
ਗ
ਗੁਰਮੁਖੀ ਲਿਖਣ ’ਚ ਚੰਗੇ ਨੰਬਰ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਦਾ ਸਨਮਾਨ ਕਰਦੇ ਹੋਏ ਪ੍ਰਿੰਸੀਪਲ ਡਾ ਬਲਵੰਤ ਸਿੰਘ ਸੰਧੂ ਅਤੇ ਪ੍ਰਬੰਧਕ। ਤਸਵੀਰ - ਜਸਵੀਰ ਸਿੰਘ ਜੱਸੀ
22-09-2026
ਸੰਦੌੜ 21 ਸਤੰਬਰ (ਜਸਵੀਰ ਸਿੰਘ ਜੱਸੀ) - ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਸੰਦੌੜ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਵਰਕਸ਼ਾਪ ‘ਗੁਰਮੁਖੀ ਅੱਖਰਕਾਰੀ ਸ਼ੈਲੀ: ਜਾਣ ਪਛਾਣ ਤੇ ਅਭਿਆਸ’ ਵਿਸ਼ੇ ‘ਤੇ ਕਰਵਾਈ ਗਈ। ਇਸ ਵਰਕਸ਼ਾਪ ਦਾ ਆਯੋਜਨ ਕਾਲਜ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵਲੋਂ ਕੀਤਾ ਗਿਆ। ਪ੍ਰਿੰਸੀਪਲ ਡਾ. ਬਲਵੰਤ ਸਿੰਘ ਸੰਧੂ ਅਤੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਦੇ ਮੁਖੀ ਡਾ. ਬਚਿੱਤਰ ਸਿੰਘ ਦੀ ਦੇਖ ਰੇਖ ਹੇਠ ਹੋਈ ਇਸ ਵਰਕਸ਼ਾਪ ’ਚ ਕੈਲੀਗ੍ਰਾਫੀ ਮਾਹਿਰ ਕਾਲਾ ਸਿੰਘ ਕਲਬਾਨੂੰ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ । 18 ਸਤੰਬਰ ਨੂੰ ਵਰਕਸ਼ਾਪ ਦੀ ਸ਼ੁਰੂਆਤ ’ ਚ ਕਾਲਜ ਪ੍ਰਿੰਸੀਪਲ ਡਾ. ਬਲਵੰਤ ਸਿੰਘ ਸੰਧੂ ਨੇ ਆਏ ਹੋਏ ਕੈਲੀਗ੍ਰਾਫੀ ਮਾਹਿਰ ਨੂੰ ਜੀ ਆਇਆਂ ਆਖਿਆ। ਵਰਕਸ਼ਾਪ ਦੌਰਾਨ ਕੈਲੀਗ੍ਰਾਫੀ ਮਾਹਿਰ ਨੇ ਵਿਦਿਆਰਥੀਆਂ ਨੂੰ ਕੈਲੀਗ੍ਰਾਫੀ ਦੇ ਖੇਤਰ ਅਤੇ ਮਹੱਤਤਾ ਤੋਂ ਜਾਣੂੰ ਕਰਵਾਇਆ। 19 ਸਤੰਬਰ ਨੂੰ ਵਰਕਸ਼ਾਪ ਦਾ ਦੂਜੇ ਦਿਨ ਦੀ ਸ਼ੁਰੂਆਤ ਵੀ ਟਰੇਨਿੰਗ ਸੈਸ਼ਨ ਦੇ ਨਾਲ ਹੋਈ, ਜਿਸ ’ਚ ਵਿਦਿਆਰਥੀਆਂ ਦੇ ਨਾਲ ਕਾਲਜ ਸਟਾਫ਼ ਨੇ ਵੀ ਸ਼ਮੂਲੀਅਤ ਕੀਤੀ। ਦੂਜੇ ਦਿਨ ਵਰਕਸ਼ਾਪ ਦੇ ਆਖ਼ਰੀ ਸੈਸ਼ਨ ’ਚ ਵਿਦਿਆਰਥੀਆਂ ਦਾ ਕੈਲੀਗ੍ਰਾਫੀ ਦਾ ਮੁਕਾਬਲਾ ਕਰਵਾਇਆ ਗਿਆ, ਜਿਸ ’ਚੋਂ ਰੁਕਸਾਨਾ (ਬੀ ਏ ਭਾਗ ਪਹਿਲਾ), ਰੀਆ (ਬੀ. ਏ. ਭਾਗ ਪਹਿਲਾ) ਅਤੇ ਕੋਮਨਪ੍ਰੀਤ ਕੌਰ (ਬੀ. ਏ. ਭਾਗ ਤੀਜਾ) ਨੇ ਲੜੀਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਮੁਕਾਬਲੇ ਵਿੱਚ ਹਿੱਸਾ ਲੈ ਰਹੇ ਸਕੂਲੀ ਵਿਦਿਆਰਥੀਆਂ ’ਚੋਂ ਕਮਲਪ੍ਰੀਤ ਕੌਰ ਨੇ ਪਹਿਲਾ ਸਥਾਨ ਹਾਸਿਲ ਕੀਤਾ । ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਦੇਵ ਸਿੰਘ ਚੌਧਰੀ, ਸਤਵੰਤ ਸਿੰਘ (ਜਨਰਲ ਸਕੱਤਰ), ਡਾ. ਬਲਵੰਤ ਸਿੰਘ ਸੰਧੂ (ਪ੍ਰਿੰਸੀਪਲ ) ਅਤੇ ਪੰਜਾਬੀ ਵਿਭਾਗ ਵਲੋਂ ਆਏ ਹੋਏ ਮਹਿਮਾਨ ਦਾ ਸਨਮਾਨ ਕੀਤਾ ਗਿਆ ਅਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ। ਅੰਤ ਡਾ. ਹਰਮਨ ਸਿੰਘ ਨੇ ਆਏ ਹੋਏ ਮਹਿਮਾਨ ਦਾ ਧੰਨਵਾਦ ਕੀਤਾ। ਇਸ ਸਮਾਗਮ ਦੇ ਆਯੋਜਨ ’ਚ ਪੰਜਾਬੀ ਵਿਭਾਗ ਦੇ ਡਾ. ਬਚਿੱਤਰ ਸਿੰਘ (ਮੁਖੀ), ਡਾ. ਹਰਮਨ ਸਿੰਘ, ਪ੍ਰੋ. ਸ਼ੇਰ ਸਿੰਘ, ਪ੍ਰੋ. ਸੰਦੀਪ ਕੌਰ ਅਤੇ ਪ੍ਰੋ. ਗਗਨਦੀਪ ਕੌਰ ਦਾ ਅਹਿਮ ਯੋਗਦਾਨ ਰਿਹਾ। ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ’ਚੋਂ ਲਾਭ ਸਿੰਘ, ਭੁਪਿੰਦਰ ਸਿੰਘ, ਸੁਖਵੀਰ ਸਿੰਘ, ਹਰਬੰਸ ਸਿੰਘ ਅਤੇ ਕਾਲਜ ਦਾ ਸਮੂਹ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ ਹਾਜ਼ਰ ਸੀ।