ਸਤੌਜ ਅਕੈਡਮੀ ਵਿਖੇ ਅੱਜ ਮਨਾਇਆ ਜਾਵੇਗਾ ‘ਪੰਜਾਬੀ ਦਿਵਸ’
ਚੀਮਾ ਮੰਡੀ, 22 ਸਤੰਬਰ (ਗੁਰਜੀਤ ਸਿੰਘ ਚਹਿਲ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਊਧਮ ਸਿੰਘ ਅਕੈਡਮੀ ਸਤੌਜ ਵਿਖੇ ਪੰਜਾਬੀ ਭਾਸ਼ਾ ਦੀ ਮਹੱਤਤਾ ਅਤੇ ਇਸ ਦੀ ਸਭਿਆਚਾਰਕ ਵਿਰਾਸਤ ਨੂੰ ਉਜਾਗਰ ਕਰਨ ਲਈ ਅੱਜ ‘ਪੰਜਾਬੀ ਦਿਵਸ’ ਮਨਾਇਆ ਜਾਵੇਗਾ, ਜਿਸ ‘ਚ ‘ਮੇਰੀ ਪੰਜਾਬੀ ਮੇਰਾ ਮਾਣ’ ਮੁਹਿੰਮ ਤਹਿਤ ਸਕੂਲ ਦੇ ਵਿਦਿਆਰਥੀ ਅਤੇ ਅਧਿਆਪਕ ਭਾਗ ਲੈਣਗੇ । ਜਾਣਕਾਰੀ ਦਿੰਦਿਆਂ ਅਕੈਡਮੀ ਚੇਅਰਮੈਨ ਕੁਲਵਿੰਦਰ ਸਿੰਘ ਚਹਿਲ ਨੇ ਦੱਸਿਆ ਕਿ ਵਿਦਿਆਰਥੀਆਂ ਵਲੋਂ ਪੰਜਾਬੀ ਭਾਸ਼ਾ ਨਾਲ ਸਬੰਧਿਤ ਕਵਿਤਾਵਾਂ, ਭਾਸ਼ਣ, ਕਵਿਤਾ ਉਚਾਰਨ, ਗੀਤ ਅਤੇ ਸਭਿਆਚਾਰਕ ਪੇਸ਼ਕਾਰੀਆਂ ਕੀਤੀਆਂ ਜ ਾਣਗੀਆਂ।
ਕ
ਕੁਲਵਿੰਦਰ ਸਿੰਘ ਚਹਿਲ
23-09-2026
ਚੀਮਾ ਮੰਡੀ, 22 ਸਤੰਬਰ (ਗੁਰਜੀਤ ਸਿੰਘ ਚਹਿਲ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਊਧਮ ਸਿੰਘ ਅਕੈਡਮੀ ਸਤੌਜ ਵਿਖੇ ਪੰਜਾਬੀ ਭਾਸ਼ਾ ਦੀ ਮਹੱਤਤਾ ਅਤੇ ਇਸ ਦੀ ਸਭਿਆਚਾਰਕ ਵਿਰਾਸਤ ਨੂੰ ਉਜਾਗਰ ਕਰਨ ਲਈ ਅੱਜ ‘ਪੰਜਾਬੀ ਦਿਵਸ’ ਮਨਾਇਆ ਜਾਵੇਗਾ, ਜਿਸ ‘ਚ ‘ਮੇਰੀ ਪੰਜਾਬੀ ਮੇਰਾ ਮਾਣ’ ਮੁਹਿੰਮ ਤਹਿਤ ਸਕੂਲ ਦੇ ਵਿਦਿਆਰਥੀ ਅਤੇ ਅਧਿਆਪਕ ਭਾਗ ਲੈਣਗੇ । ਜਾਣਕਾਰੀ ਦਿੰਦਿਆਂ ਅਕੈਡਮੀ ਚੇਅਰਮੈਨ ਕੁਲਵਿੰਦਰ ਸਿੰਘ ਚਹਿਲ ਨੇ ਦੱਸਿਆ ਕਿ ਵਿਦਿਆਰਥੀਆਂ ਵਲੋਂ ਪੰਜਾਬੀ ਭਾਸ਼ਾ ਨਾਲ ਸਬੰਧਿਤ ਕਵਿਤਾਵਾਂ, ਭਾਸ਼ਣ, ਕਵਿਤਾ ਉਚਾਰਨ, ਗੀਤ ਅਤੇ ਸਭਿਆਚਾਰਕ ਪੇਸ਼ਕਾਰੀਆਂ ਕੀਤੀਆਂ ਜ ਾਣਗੀਆਂ। ਇਸ ਤੋਂ ਇਲਾਵਾ ਵਿਦਿਆਰਥੀ ਪੰਜਾਬੀ ਭਾਸ਼ਾ, ਸਭਿਆਚਾਰ ਅਤੇ ਵਿਰਸੇ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਵੀ ਸਾਂਝੇ ਕਰਨਗੇ । ਸਕੂਲ ਮੁਖੀ ਅਤੇ ਅਧਿਆਪਕ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਦੀ ਸਹੀ ਵਰਤੋਂ, ਸੰਭਾਲ ਅਤੇ ਪ੍ਰਚਾਰ ਲਈ ਪ੍ਰੇਰਿਤ ਕਰਨਗੇ। ਉਹ ਪੰਜਾਬੀ ਭਾਸ਼ਾ ਨੂੰ ਪੰਜਾਬੀ ਪਹਿਚਾਣ, ਵਿਰਾਸਤ ਅਤੇ ਸਭਿਆਚਾਰ ਦਾ ਮਹੱਤਵਪੂਰਨ ਹਿੱਸਾ ਦੱਸਦਿਆਂ ਇਸ ਦੇ ਵਿਕਾਸ ‘ਚ ਯੋਗਦਾਨ ਪਾਉਣ ਦੀ ਅਪੀਲ ਕਰਨਗੇ । ਇਸ ਮੌਕੇ ਅਕੈਡਮੀ ਪ੍ਰਬੰਧਕ ਰਾਜ ਕੁਮਾਰ ਵਸ਼ਿਸ਼ਟ, ਪ੍ਰਬੰਧਕ ਗੁਰਸ਼ਰਨ ਸਿੰਘ ਤੱਗੜ, ਪ੍ਰਿੰਸੀਪਲ ਕੁਲਦੀਪ ਸਿੰਘ ਲਿੱਟ, ਅਕੈਡਮੀ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ।