ਐਸ.ਯੂ.ਐਸ. ਕਾਲਜ ਮਹਿਲਾਂ ਦੀ ਟੀਮ ਨੇ ਜਿੱਤਿਆ ਸੋਨ ਤਗਮਾ
ਸੁਨਾਮ ਊਧਮ ਸਿੰਘ ਵਾਲਾ, 23 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਵਿੱਦਿਅਕ ਸੰਸਥਾ ਸ਼ਹੀਦ ਊਧਮ ਸਿੰਘ ਕਾਲਜ ਆਫ਼ ਮੈਨੇਜਮੈਂਟ ਆਰਟਸ ਐਂਡ ਕੰਪਿਊਟਰ ਸਾਇੰਸ ਮਹਿਲਾਂ ਚੌਂਕ ਨੇ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਾਪਤੀ ਹਾਸਿਲ ਕੀਤੀ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਕਰਵਾਈ ਗਈ ਅੰਤਰ - ਕਾਲਜ ਵਾਲੀਬਾਲ ਪ੍ਰਤੀਯੋਗਤਾ ਵਿਚ ਕਾਲਜ ਦੀ ਵਾਲੀਬਾਲ ਦੀ ਟੀਮ ਦੇ ਖਿਡਾਰੀਆਂ ਨੇ ਪ੍ਰੋਫੈਸਰ ਜਗਵੀਰ ਸਿੰਘ ਦੀ ਅਗਵਾਈ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨੇ ਦਾ ਤਗਮਾ ਜਿੱਤਿਆ।
ਐਸ.ਯੂ.ਐਸ. ਕਾਲਜ ਮਹਿਲਾਂ ਦੀ ਟੀਮ ਨੇ ਜਿੱਤਿਆ ਸੋਨ ਤਗਮਾ
24-09-2026