24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਧੂਰੀ ’ਚ ਈਥਾਨੌਲ ਫੈਕਟਰੀ ਖ਼ਿਲਾਫ਼ ਮੋਰਚੇ ’ਚ ਪਹੁੰਚੇ ਜੋਗਿੰਦਰ ਸਿੰਘ ਉਗਰਾਹਾਂ ਅਕਾਲੀ ਦਲ (ਬ) ਵਲੋਂ ਫ਼ਤਹਿਗੜ੍ਹ ਪੰਜਗਰਾਈਆਂ ’ਚ ਘਰ-ਘਰ ਸੰਪਰਕ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ

ਧੂਰੀ, 23 ਸਤੰਬਰ (ਲਖਵੀਰ ਸਿੰਘ ਧਾਂਦਰਾ) – ਧੂਰੀ ਸ਼ੇਰਪੁਰ ਮੁੱਖ ਮਾਰਗ ‘ਤੇ ਸਥਿਤ ਇਥਾਨੋਲ ਫੈਕਟਰੀ ਦੇ ਵਿਰੋਧ ‘ਚ ਪਿੰਡ ਵਾਸੀਆਂ ਵਲੋਂ ਲਗਾਏ ਗਏ ਅਣਮਿੱਥੇ ਸਮੇਂ ਦਾ ਪੱਕਾ ਮੋਰਚੇ ‘ਚ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸਰਕਾਰ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਕਾਰਗੁਜ਼ਾਰੀ ਉੱਤੇ ਤਿੱਖੇ ਸਵਾਲ ਖੜ੍ਹੇ ਕੀਤੇ। ਜੋਗਿੰਦਰ ਸਿੰਘ ਉਗਰਾਹਾਂ ਨੇ ਆਖਿਆ ਕਿ ਦੇਸ਼ ਭਰ ਵਿੱਚ ਬਿਨਾਂ ਲੋਕਾਂ ਦੀ ਸਹਿਮਤੀ ਅਤੇ ਵਾਤਾਵਰਨ ਦੇ ਨੁਕਸਾਨ ਦੀ ਪਰਵਾਹ ਕੀਤੇ ਬਿਨਾਂ ਲਗਾਈਆਂ ਜਾ ਰਹੀਆਂ ਇਥਾਨੋਲ ਫੈਕਟਰੀਆਂ ਦਾ ਥਾਂ-ਥਾਂ ਡਟਵਾਂ ਵਿਰੋਧ ਹੋ ਰਿਹਾ ਹੈ।

ਅਜੀਤ ਡੈਸਕ 24-09-2026
ਧੂਰੀ, 23 ਸਤੰਬਰ (ਲਖਵੀਰ ਸਿੰਘ ਧਾਂਦਰਾ) – ਧੂਰੀ ਸ਼ੇਰਪੁਰ ਮੁੱਖ ਮਾਰਗ ‘ਤੇ ਸਥਿਤ ਇਥਾਨੋਲ ਫੈਕਟਰੀ ਦੇ ਵਿਰੋਧ ‘ਚ ਪਿੰਡ ਵਾਸੀਆਂ ਵਲੋਂ ਲਗਾਏ ਗਏ ਅਣਮਿੱਥੇ ਸਮੇਂ ਦਾ ਪੱਕਾ ਮੋਰਚੇ ‘ਚ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸਰਕਾਰ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਕਾਰਗੁਜ਼ਾਰੀ ਉੱਤੇ ਤਿੱਖੇ ਸਵਾਲ ਖੜ੍ਹੇ ਕੀਤੇ। ਜੋਗਿੰਦਰ ਸਿੰਘ ਉਗਰਾਹਾਂ ਨੇ ਆਖਿਆ ਕਿ ਦੇਸ਼ ਭਰ ਵਿੱਚ ਬਿਨਾਂ ਲੋਕਾਂ ਦੀ ਸਹਿਮਤੀ ਅਤੇ ਵਾਤਾਵਰਨ ਦੇ ਨੁਕਸਾਨ ਦੀ ਪਰਵਾਹ ਕੀਤੇ ਬਿਨਾਂ ਲਗਾਈਆਂ ਜਾ ਰਹੀਆਂ ਇਥਾਨੋਲ ਫੈਕਟਰੀਆਂ ਦਾ ਥਾਂ-ਥਾਂ ਡਟਵਾਂ ਵਿਰੋਧ ਹੋ ਰਿਹਾ ਹੈ। ਉਨ੍ਹਾਂ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਇਹ ਢਾਂਚਾ ਆਲੇ-ਦੁਆਲੇ ਦੇ ਪਿੰਡਾਂ ਦੀ ਹਵਾ ਅਤੇ ਪਾਣੀ ਨੂੰ ਗੰਭੀਰ ਰੂਪ ਵਿੱਚ ਦੂਸ਼ਿਤ ਕਰ ਰਿਹਾ ਹੈ, ਜਿਸ ਨਾਲ ਧਰਤੀ ਹੇਠਲਾ ਪਾਣੀ ਕਾਲਾ ਅਤੇ ਜ਼ਹਿਰੀਲਾ ਹੋ ਚੁੱਕਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਦੂਸ਼ਣ ਬੋਰਡ ਦੇ ਅਧਿਕਾਰੀ ਅਤੇ ਮੌਜੂਦਾ ਸਰਕਾਰਾਂ ਸਭ ਕੁਝ ਜਾਣਦੇ ਹੋਏ ਵੀ ਅੱਖਾਂ ਮੀਚ ਕੇ ਬੈਠੀਆਂ ਹਨ। ਪਾਣੀ ਤੇ ਹਵਾ ਦੀ ਸੈਂਪਲਿੰਗ ਦੇ ਨਾਂ ‘ਤੇ ਮਹਿਜ਼ ਪ੍ਰਸ਼ਾਸਨਿਕ ਡਰਾਮੇਬਾਜ਼ੀ ਕੀਤੀ ਜਾ ਰਹੀ ਹੈ। ਭਾਜਪਾ ਵਲੋਂ ਵੱਲੋਂ ਕਰਵਾਈ ਜਾ ਰਹੀ ਨਸ਼ਾ ਮੁਕਤੀ ਰੈਲੀ ਬਾਰੇ ਬੋਲਦਿਆਂ ਕਿਸਾਨ ਆਗੂ ਨੇ ਕਿਹਾ ਕਿ ਇਹ ਸਭ ਭਾਜਪਾ ਦੀ ਹੀ ਆਪਸੀ ਗੇਮ ਪਲੈਨ ਹੈ। ਉਨ੍ਹਾਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਦੇ ਆਪਸੀ ਗੱਠਜੋੜ ਬਾਰੇ ਬੋਲਦਿਆਂ ਕਿਹਾ ਕਿ ਲੋਕਾਂ ਨੂੰ ਗੁਮਰਾਹ ਕਰਨ ਲਈ ਇਹ ਦੋਵੇਂ ਧਿਰਾਂ ਬਾਹਰੋਂ ਵੱਖ-ਵੱਖ ਨਜ਼ਰ ਆਉਂਦੀਆਂ ਹਨ, ਪਰ ਅੰਦਰੂਨੀ ਤੌਰ ‘ਤੇ ਦੋਵੇਂ ਇੱਕੋ ਨੀਤੀ ‘ਤੇ ਚੱਲ ਰਹੀਆਂ ਹਨ।
ਪਿਛਲੀ ਖ਼ਬਰ ਅੰਡਰ ਬਰਿੱਜ ਦੇ ਨਿਰਮਾਣ ਕਾਰਨ ਸ਼ਮਸ਼ਾਨਘਾਟ ਦਾ ਰਸਤਾ ਬੰਦ ਅਗਲੀ ਖ਼ਬਰ ਪੱਲੇਦਾਰਾਂ ਨੇ ਰੋਸ ਪ੍ਰਦਰਸ਼ਨ ਕਰਕੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।