ਹਲਕੇ ਦੇ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੀਆਂ ਲੋਕ ਪੱਖੀ ਨੀਤੀਆਂ ਤੋਂ ਜਾਣੂ ਕਰਵਾਇਆ ਜਾ ਰਿਹਾ- ਘੁਮਾਣ
ਦਿੜ੍ਹਬਾ ਮੰਡੀ, 23 ਸਤੰਬਰ (ਹਰਬੰਸ ਸਿੰਘ ਛਾਜਲੀ)- ਸ਼੍ਰੋਮਣੀ ਅਕਾਲੀ ਦਲ (ਬ) ਦੀ ਮੀਟਿੰਗ ਅਕਾਲੀ ਦਲ ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਸਤਗੁਰ ਸਿੰਘ ਘੁਮਾਣ ਦੀ ਪ੍ਰਧਾਨਗੀ ਹੇਠ ਦਿੜ੍ਹਬਾ ਵਿਖੇ ਹੋਈ । ਸਤਗੁਰ ਸਿੰਘ ਘੁਮਾਣ ਨੇ ਕਿਹਾ ਕਿ ਹਲਕਾ ਇੰਚਾਰਜ ਗੁਲਜ਼ਾਰ ਸਿੰਘ ਮੂਨਕ ਦੀ ਅਗਵਾਈ ਹੇਠ ਪਾਰਟੀ ਨੂੰ ਮਜ਼ਬੂਤ ਕਰਨ ਲਈ ਟੀਮ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ।
ਅਜੀਤ ਡੈਸਕ
24-09-2026