24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਦਸਮੇਸ਼ ਮਾਡਲ ਸਕੂਲ ਬਾਗੜੀਆਂ ’ਚ ਵਿਸ਼ਵ ਪੰਜਾਬੀ ਦਿਵਸ ਮਨਾਇਆ

ਅਮਰਗੜ੍ਹ, 23 ਸਤੰਬਰ (ਪਵਿੱਤਰ ਸਿੰਘ, ਜਤਿੰਦਰ ਮੰਨਵੀ)- ਦਸਮੇਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਬਾਗੜੀਆਂ ’ਚ ਵਿਸ਼ਵ ਪੰਜਾਬੀ ਦਿਵਸ ਦੇ ਰੂਪ ’ਚ ਮਨਾਇਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਅਸ਼ਵਿੰਦਰ ਕੁਮਾਰ ਦਾਨੀ ਨੇ ਦੱਸਿਆ ਕਿ ਹਰ ਸਾਲ ਮਹਾਨ ਸੂਫ਼ੀ ਕਵੀ ਬਾਬਾ ਫ਼ਰੀਦ ਜੀ ਦੇ ਆਗਮਨ ਦਿਵਸ ਨੂੰ ਸਮਰਪਿਤ ਵਿਸ਼ਵ ਪੰਜਾਬੀ ਦਿਵਸ ਮਨਾਇਆ ਜਾਂਦਾ ਹੈ, ਜਿਸ ਦੀ ਸ਼ੁਰੂਆਤ ਪਿਛਲੇ ਸਾਲ ‘ਆਪਣਾ ਪੰਜਾਬ ਫਾਊਂਡੇਸ਼ਨ’ ਵਲੋਂ ਡਾ: ਜਗਜੀਤ ਸਿੰਘ ਧੂਰੀ ਦੀ ਸਰਪ੍ਰਸਤੀ ਹੇਠ ਹੋਈ ਸੀ।

ਅਜੀਤ ਡੈਸਕ 24-09-2026
ਅਮਰਗੜ੍ਹ, 23 ਸਤੰਬਰ (ਪਵਿੱਤਰ ਸਿੰਘ, ਜਤਿੰਦਰ ਮੰਨਵੀ)- ਦਸਮੇਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਬਾਗੜੀਆਂ ’ਚ ਵਿਸ਼ਵ ਪੰਜਾਬੀ ਦਿਵਸ ਦੇ ਰੂਪ ’ਚ ਮਨਾਇਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਅਸ਼ਵਿੰਦਰ ਕੁਮਾਰ ਦਾਨੀ ਨੇ ਦੱਸਿਆ ਕਿ ਹਰ ਸਾਲ ਮਹਾਨ ਸੂਫ਼ੀ ਕਵੀ ਬਾਬਾ ਫ਼ਰੀਦ ਜੀ ਦੇ ਆਗਮਨ ਦਿਵਸ ਨੂੰ ਸਮਰਪਿਤ ਵਿਸ਼ਵ ਪੰਜਾਬੀ ਦਿਵਸ ਮਨਾਇਆ ਜਾਂਦਾ ਹੈ, ਜਿਸ ਦੀ ਸ਼ੁਰੂਆਤ ਪਿਛਲੇ ਸਾਲ ‘ਆਪਣਾ ਪੰਜਾਬ ਫਾਊਂਡੇਸ਼ਨ’ ਵਲੋਂ ਡਾ: ਜਗਜੀਤ ਸਿੰਘ ਧੂਰੀ ਦੀ ਸਰਪ੍ਰਸਤੀ ਹੇਠ ਹੋਈ ਸੀ। ਉਨ੍ਹਾਂ ਦੱਸਿਆ ਕਿ ਅੱਜ ਸਕੂਲ ’ਚ ਵਿਦਿਆਰਥੀਆਂ ਨੂੰ ਆਪਣੀ ਮਾਤ-ਭਾਸ਼ਾ ਪੰਜਾਬੀ ਬੋਲੀ ਨਾਲ ਜੋੜਨ ਲਈ ਵੱਖ-ਵੱਖ ਮੁਕਾਬਲੇ ਕਰਵਾਏ ਗਏ ਅਤੇ ਪੰਜਾਬੀ ਭਾਸ਼ਾ ਨਾਲ ਸੰਬੰਧਿਤ ਹੋਰ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਾਨੂੰ ਵੱਧ ਤੋਂ ਵੱਧ ਭਾਸ਼ਾਵਾਂ ਦਾ ਗਿਆਨ ਹਾਸਿਲ ਕਰਨਾ ਚਾਹੀਦਾ ਹੈ ਪ੍ਰੰਤੂ ਆਪਣੀ ਮਾਂ ਬੋਲੀ ਪੰਜਾਬੀ ਦੇ ਮਾਣ ਸਤਿਕਾਰ ਬਣਾਈ ਰੱਖਣ ਲਈ ਵਿਸ਼ੇਸ਼ ਉਪਰਾਲੇ ਕਰਨੇ ਚਾਹੀਦੇ ਹਨ। ਵਾਇਸ ਪ੍ਰਿੰਸੀਪਲ ਮੈਡਮ ਮਮਤਾ ਦਾਨੀ ਨੇ ਦੱਸਿਆ ਕਿ ਪੰਜਾਬੀ ਦਿਵਸ ਮਨਾਉਣਾ ਪੰਜਾਬੀ ਬੋਲੀ ਪ੍ਰਤੀ ਮਾਣ ਦਾ ਪ੍ਰਗਟਾਵਾ ਹੈ। ਇਸ ਮੌਕੇ ਚੇਅਰਮੈਨ ਅਸ਼ੋਕ ਕੁਮਾਰ ਦਾਨੀ ਨੇ ਆਪਣਾ ਪੰਜਾਬ ਫਾਊਂਡੇਸ਼ਨ ਵਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਗੁੱਜਰ ਸਮਾਜ ਕਲਿਆਣ ਪ੍ਰੀਸਦ ਵਲੋਂ ਸਬਾਕਾ ਪ੍ਰਧਾਨ ਸਵ: ਅਮਰੀਕ ਸਿੰਘ ਦੀ ਯਾਦ ਵਿਚ ਲਗਾਏ ਖੂਨਦਾਨ ਕੈਂਪ ਅਗਲੀ ਖ਼ਬਰ ਦਿੜਬਾ ਮੰਡਲ ’ਚ ਭਾਜਪਾ ਨੇ ਕਿਸਾਨ ਮੋਰਚੇ ਦੀ ਕਮਾਨ ਜਗਸੀਰ ਜਨਾਲ ਨੂੰ ਸੌਂਪੀ ਕਿਸਾਨਾਂ ਨਾਲ ਤਾਲਮੇਲ ਵਧਾਉਣ ਅਤੇ ਸੰਗਠਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।