25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਸਾਬਕਾ ਜ਼ਿਲ੍ਹਾ ਪ੍ਰਧਾਨ ਛੰਨਾ ਨੇ ਪਿੰਡ ਨਮੋਲ ਦੀ ਪੰਚਾਇਤ ਦੇ ਹੱਕ ’ਚ ਮਾਰਿਆ ਨਾਅਰਾ

ਸੰਗਰੂਰ, 24 ਸਤੰਬਰ (ਧੀਰਜ ਪਸ਼ੌਰੀਆ) - ਪਿੰਡ ਨਮੋਲ ਦੀਆਂ ਪੰਚਾਇਤਾਂ ਵਲੋਂ ਨਸ਼ੇ ਦੇ ਸਮਗਲਰਾਂ ਖਿਲਾਫ ਹਿੱਕ ਠੋਕ ਕੇ ਖੜਨ ਦੀ ਸ਼ਲਾਘਾ ਕਰਦਿਆਂ ਪੰਚਾਇਤ ਯੂਨੀਅਨ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਛੰਨਾ ਨੇ ਕਿਹਾ ਹੈ ਕਿ ਪੰਚਾਇਤਾਂ ਨਸ਼ਿਆਂ ਦੇ ਖਿਲਾਫ ਆਪਣੀ ਲੜਾਈ ਨੂੰ ਜਾਰੀ ਰੱਖਣ ਤਾਂ ਜੋ ਸੂਬੇ ’ਚੋਂ ਨਸ਼ਿਆਂ ਦੇ ਕੋਹੜ ਨੂੰ ਖਤਮ ਕੀਤਾ ਜਾ ਸਕੇ । ਸ੍ਰੀ ਛੰਨਾ ਨੇ ਕਿਹਾ ਕਿ ਉਨ੍ਹਾਂ ਵਲੋਂ ਰਾਜਨੀਤਿਕ ਹਿੱਤਾਂ ਤੋਂ ਉੱਪਰ ਉੱਠ ਕੇ ਨਸ਼ਿਆਂ ਖਿਲਾਫ ਲੜਨ ਵਾਲੀ ਪੰਚਾਇਤ ਦਾ ਸਾਥ ਦਿੱਤਾ ਜਾਵੇਗਾ ਤਾਂ ਜੋ ਬਰਬਾਦ ਹੋ ਰਹੀ ਪੰਜਾਬ ਦੀ ਨੌਜਵਾਨੀ ਨੂੰ ਬਚਾਇਆ ਜਾ ਸਕੇ।

ਅਜੀਤ ਡੈਸਕ 25-09-2026
ਸੰਗਰੂਰ, 24 ਸਤੰਬਰ (ਧੀਰਜ ਪਸ਼ੌਰੀਆ) - ਪਿੰਡ ਨਮੋਲ ਦੀਆਂ ਪੰਚਾਇਤਾਂ ਵਲੋਂ ਨਸ਼ੇ ਦੇ ਸਮਗਲਰਾਂ ਖਿਲਾਫ ਹਿੱਕ ਠੋਕ ਕੇ ਖੜਨ ਦੀ ਸ਼ਲਾਘਾ ਕਰਦਿਆਂ ਪੰਚਾਇਤ ਯੂਨੀਅਨ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਛੰਨਾ ਨੇ ਕਿਹਾ ਹੈ ਕਿ ਪੰਚਾਇਤਾਂ ਨਸ਼ਿਆਂ ਦੇ ਖਿਲਾਫ ਆਪਣੀ ਲੜਾਈ ਨੂੰ ਜਾਰੀ ਰੱਖਣ ਤਾਂ ਜੋ ਸੂਬੇ ’ਚੋਂ ਨਸ਼ਿਆਂ ਦੇ ਕੋਹੜ ਨੂੰ ਖਤਮ ਕੀਤਾ ਜਾ ਸਕੇ । ਸ੍ਰੀ ਛੰਨਾ ਨੇ ਕਿਹਾ ਕਿ ਉਨ੍ਹਾਂ ਵਲੋਂ ਰਾਜਨੀਤਿਕ ਹਿੱਤਾਂ ਤੋਂ ਉੱਪਰ ਉੱਠ ਕੇ ਨਸ਼ਿਆਂ ਖਿਲਾਫ ਲੜਨ ਵਾਲੀ ਪੰਚਾਇਤ ਦਾ ਸਾਥ ਦਿੱਤਾ ਜਾਵੇਗਾ ਤਾਂ ਜੋ ਬਰਬਾਦ ਹੋ ਰਹੀ ਪੰਜਾਬ ਦੀ ਨੌਜਵਾਨੀ ਨੂੰ ਬਚਾਇਆ ਜਾ ਸਕੇ। ਉਨ੍ਹਾਂ ਪੰਜਾਬ ਦੇ ਸੂਝਵਾਨ ਲੋਕਾਂ ਨੂੰ ਸਪਸ਼ਟ ਕੀਤਾ ਕਿ ਉਹ ਵਿਰੋਧੀ ਪਾਰਟੀਆਂ ਵਲੋਂ ਨਸ਼ਿਆਂ ’ਤੇ ਕੀਤੀ ਜਾ ਰਹੀ ਰਾਜਨੀਤੀ ਤੋਂ ਸਚੇਤ ਰਹਿਣ ।
ਪਿਛਲੀ ਖ਼ਬਰ ਆਲ ਇੰਡੀਆ ਆਸ਼ਾ ਵਰਕਰਜ਼ ਅਤੇ ਫੈਸੀਲੀਟੇਟਰਜ਼ ਯੂਨੀਅਨ ਵਲੋਂ ‘ਆਪ’ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਵਿਆਹ ਪੁਰਬ ਨੂੰ ਸਮਰਪਿਤ ਹੋਏ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।