ਆਲ ਇੰਡੀਆ ਆਸ਼ਾ ਵਰਕਰਜ਼ ਅਤੇ ਫੈਸੀਲੀਟੇਟਰਜ਼ ਯੂਨੀਅਨ ਵਲੋਂ ‘ਆਪ’ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
ਚੀਮਾ ਮੰਡੀ, 24 ਸਤੰਬਰ (ਗੁਰਜੀਤ ਸਿੰਘ ਚਹਿਲ) - ਆਲ ਇੰਡੀਆ ਆਸ਼ਾ ਵਰਕਰਜ਼ ਅਤੇ ਫੈਸੀਲੀਟੇਟਰਜ਼ ਯੂਨੀਅਨ (ਏਟਕ) ਪੰਜਾਬ ਦੀ ਅਗਵਾਈ ਹੇਠ ਆਸ਼ਾ ਵਰਕਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਦੇ ਨੇੜੇ ਰੋਸ ਪ੍ਰਦਰਸ਼ਨ ਕਰਨ ਲਈ ਪਹੁੰਚ ਕੀਤੀ । ਪ੍ਰੈੱਸ ਨੋਟ ਜਾਰੀ ਕਰਦਿਆਂ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਪ੍ਰੈੱਸ ਸਕੱਤਰ ਰਣਦੀਪ ਸਿੰਘ ਫ਼ਤਹਿਗੜ੍ਹ ਸਾਹਿਬ ਨੇ ਕਿਹਾ ਕਿ ਪੁਲਿਸ ਵਲੋਂ ਕਈ ਥਾਵਾਂ ’ਤੇ ਵਰਕਰਾਂ ਨੂੰ ਰੋਕਣ ਦੇ ਰੋਸ ਵਜੋਂ ਆਸ਼ਾ ਵਰਕਰਾਂ ਨੇ ਚੀਮਾ ਮੰਡੀ ਚੌਕ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਵੀ ਫੂਕਿਆ।
ਚੀਮਾ ਮੰਡੀ, 24 ਸਤੰਬਰ (ਗੁਰਜੀਤ ਸਿੰਘ ਚਹਿਲ) - ਆਲ ਇੰਡੀਆ ਆਸ਼ਾ ਵਰਕਰਜ਼ ਅਤੇ ਫੈਸੀਲੀਟੇਟਰਜ਼ ਯੂਨੀਅਨ (ਏਟਕ) ਪੰਜਾਬ ਦੀ ਅਗਵਾਈ ਹੇਠ ਆਸ਼ਾ ਵਰਕਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਦੇ ਨੇੜੇ ਰੋਸ ਪ੍ਰਦਰਸ਼ਨ ਕਰਨ ਲਈ ਪਹੁੰਚ ਕੀਤੀ । ਪ੍ਰੈੱਸ ਨੋਟ ਜਾਰੀ ਕਰਦਿਆਂ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਪ੍ਰੈੱਸ ਸਕੱਤਰ ਰਣਦੀਪ ਸਿੰਘ ਫ਼ਤਹਿਗੜ੍ਹ ਸਾਹਿਬ ਨੇ ਕਿਹਾ ਕਿ ਪੁਲਿਸ ਵਲੋਂ ਕਈ ਥਾਵਾਂ ’ਤੇ ਵਰਕਰਾਂ ਨੂੰ ਰੋਕਣ ਦੇ ਰੋਸ ਵਜੋਂ ਆਸ਼ਾ ਵਰਕਰਾਂ ਨੇ ਚੀਮਾ ਮੰਡੀ ਚੌਕ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਵੀ ਫੂਕਿਆ। ਆਗੂਆਂ ਨੇ ਕਿਹਾ ਕਿ ਆਸ਼ਾ ਵਰਕਰ ਪਿਛਲੇ 18 ਸਾਲਾਂ ਤੋਂ ਨਿਗੂਣੇ ਭੱਤਿਆਂ ’ਤੇ ਸਿਹਤ ਵਿਭਾਗ ਦੀਆਂ ਸੇਵਾਵਾਂ ਨਿਭਾਅ ਰਹੀਆਂ ਹਨ ਪਰ ਉਨ੍ਹਾਂ ਦੀਆਂ ਮੰਗਾਂ ਵੱਲ ਸਰਕਾਰ ਵਲੋਂ ਲੋੜੀਂਦਾ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਨੇ 28 ਹਜ਼ਾਰ ਮਾਸਿਕ ਉਜਰਤ, ਡੀ.ਸੀ. ਰੇਟ, ਸੇਵਾਮੁਕਤੀ ’ਤੇ 5 ਲੱਖ, ਭੱਤਿਆਂ ‘ਚ ਵਾਧਾ ਅਤੇ ਕੱਟੇ ਭੱਤੇ ਬਹਾਲ ਕਰਨ ਸਮੇਤ ਹੋਰ ਮੰਗਾਂ ਰੱਖੀਆਂ। ਇਸ ਮੌਕੇ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਵੀ ਮੰਗ ਪੱਤਰ ਸੌਂਪਿਆ ਗਿਆ। ਪ੍ਰਸ਼ਾਸਨ ਵਲੋਂ 28 ਸਤੰਬਰ ਨੂੰ ਕੈਬਨਿਟ ਸਬ-ਕਮੇਟੀ ਅਤੇ ਸਿਹਤ ਮੰਤਰੀ ਸਮੇਤ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਨਿਸ਼ਚਿਤ ਕੀਤੀ ਗਈ ਹੈ। ਇਸ ਮੌਕੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਚੰਡੀਗੜ੍ਹ ਦੇ ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ, ਕਾਮਰੇਡ ਕ੍ਰਿਸ਼ਨ ਸਿੰਘ ਚੌਹਾਨ ਏਟਕ ਮਾਨਸਾ,ਆਲ ਇੰਡੀਆ ਆਸ਼ਾ ਵਰਕਰਜ਼ ਅਤੇ ਫੈਸੀਲੀਟੇਟਰਜ਼ ਯੂਨੀਅਨ ( ਏਟਕ) ਪੰਜਾਬ ਦੇ ਸੂਬਾ ਪ੍ਰਧਾਨ ਅਮਰਜੀਤ ਕੌਰ ਰਣ ਸਿੰਘ ਵਾਲਾ, ਫੈਡਰੇਸ਼ਨ ਦੇ ਸੂਬਾ ਜਨਰਲ ਸਕੱਤਰ ਸੁਰਿੰਦਰ ਕੁਮਾਰ ਪੁਆਰੀ, ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੇ ਕਨਵੀਨਰ ਗੁਰਜੰਟ ਸਿੰਘ ਕੋਕਰੀ, ਸੂਬਾ ਪ੍ਰੈੱਸ ਸਕੱਤਰ ਰਣਦੀਪ ਸਿੰਘ ਫ਼ਤਹਿਗੜ੍ਹ ਸਾਹਿਬ,ਆਲ ਇੰਡੀਆ ਆਸ਼ਾ ਵਰਕਰਜ਼ ਦ ਫੈਸੀਲੀਟੇਟਰਜ਼ ਯੂਨੀਅਨ (ਏਟਕ) ਪੰਜਾਬ ਦੇ ਸੂਬਾ ਜਨਰਲ ਸਕੱਤਰ ਬਲਵੀਰ ਕੌਰ ਗਿੱਲ ਲੁਧਿਆਣਾ, ਸੀਨੀਅਰ ਮੀਤ ਪ੍ਰਧਾਨ ਦੁਰਗੋ ਬਾਈ ਫਾਜ਼ਿਲਕਾ, ਮੁੱਖ ਸਲਾਹਕਾਰ ਸੁੱਖਵਿੰਦਰ ਕੌਰ ਸੁੱਖੀ ਮਾਨਸਾ , ਸੀਮਾ ਸੋਹਲ, ਮਨਜਿੰਦਰ ਕੌਰ ਸ੍ਰੀ ਤਰਨਤਾਰਨ ਸਾਹਿਬ, ਸਵਰਨਜੀਤ ਕੌਰ, ਸੁਰਜੀਤ ਕੌਰ ਪਿੰਕੀ, ਸ੍ਰੀ ਮੁਕਤਸਰ ਸਾਹਿਬ, ਸਿਮਲੋ ਦੇਵੀ ਹੁਸ਼ਿਆਰਪੁਰ, ਸੰਦੀਪ ਕੌਰ ਬਰਨਾਲਾ, ਸਿੰਬਲਜੀਤ ਕੌਰ ਫਰੀਦਕੋਟ, ਰਜਵੰਤ ਕੌਰ ਫਿਰੋਜਪੁਰ, ਰਜਵੰਤ ਕੌਰ ਵੇਰਕਾ ਅਮ੍ਰਿੰਤਸਰ, ਸੁਨੀਤਾ ਰਾਣੀ ਜਲੰਧਰ, ਜਸਵੰਤ ਸਿੰਘ ਤੋਲਾਵਾਲ, ਬਲਾਕ ਪ੍ਰਧਾਨ ਕਿਸਾਨ ਯੂਨੀਅਨ ਉਗਰਾਹਾਂ, ਨਿਰਮਲ ਸਿੰਘ ਸਾਬਕਾ ਸਰਪੰਚ ਤੋਲਾਵਾਲ, ਬੱਗੀ ਪੰਡਤ ਤੋਲੀਵਾਲ, ਬਲਜੀਤ ਸਿੰਘ, ਭੋਲਾ ਪ੍ਰਧਾਨ ਤੋਲਾਵਾਲ, ਸਮੂਹ ਇਕਾਈ ਪਿੰਡ ਤੋਲਾਵਾਲ, ਹਰਿੰਦਰ ਕੌਰ ਸੂਬਾ ਮੀਤ ਪ੍ਰਧਾਨ ਸੀਟੂ ਗਰੁੱਪ ਆਦਿ ਸਮੇਤ ਭਾਰੀ ਗਿਣਤੀ ਚ ਆਸ਼ਾ ਵਰਕਰਾਂ ਮੌਜੂਦ ਸਨ।