25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਸਿਆਸੀ ਆਧਾਰ ’ਤੇ ਕੀਤੀਆਂ ਬਦਲੀਆਂ ਨੂੰ ਲੈ ਕੇ ਮੁਲਾਜ਼ਮਾਂ ’ਚ ਭਾਰੀ ਰੋਸ

ਸੁਨਾਮ ਊਧਮ ਸਿੰਘ ਵਾਲਾ, 24 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਪਾਵਰਕਾਮ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੀ ਤਾਲਮੇਲ ਕਮੇਟੀ ਸੁਨਾਮ ਮੰਡਲ ਦੀ ਇਕ ਅਹਿਮ ਮੀਟਿੰਗ ਸਾਥੀ ਲਖਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ 33 ਕੇ. ਵੀ.

ਅਜੀਤ ਡੈਸਕ 25-09-2026
ਸੁਨਾਮ ਊਧਮ ਸਿੰਘ ਵਾਲਾ, 24 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਪਾਵਰਕਾਮ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੀ ਤਾਲਮੇਲ ਕਮੇਟੀ ਸੁਨਾਮ ਮੰਡਲ ਦੀ ਇਕ ਅਹਿਮ ਮੀਟਿੰਗ ਸਾਥੀ ਲਖਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ 33 ਕੇ.ਵੀ. ਗਰਿੱਡ ਵਿਖੇ ਪੈਨਸ਼ਨ ਭਵਨ ’ਚ ਹੋਈ, ਜਿਸ ’ਚ ਸੁਨਾਮ ਤੋਂ ਦੋ ਲਾਇਨਮੈਨਾਂ ਦੀਆਂ ਸਿਆਸੀ ਆਧਾਰ ’ਤੇ ਕੀਤੀਆਂ ਗਈਆਂ ਬਦਲੀਆਂ ਦਾ ਗੰਭੀਰ ਨੋਟਿਸ ਲਿਆ ਗਿਆ ਅਤੇ ਫੈਸਲਾ ਕੀਤਾ ਗਿਆ ਕਿ ਇਸ ਸਬੰਧੀ ਮੁੜ ਤੋਂ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਮਿਲਣ ’ਤੇ ਮੰਗ ਕੀਤੀ ਜਾਵੇਗੀ ਕਿ ਬਦਲੀਆਂ ਰੱਦ ਕੀਤੀਆਂ ਜਾਣ । ਆਗੂਆਂ ਨੇ ਕਿਹਾ ਕਿ ਜੇਕਰ ਉਕਤ ਬਦਲੀਆਂ ਤੁਰੰਤ ਪ੍ਰਭਾਵ ਨਾਲ ਰੱਦ ਨਾ ਕੀਤੀਆਂ ਗਈਆਂ ਤਾਂ ਕੈਬਨਿਟ ਮੰਤਰੀ ਦਾ ਪੁਰਜੋਰ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਜਗਦੇਵ ਸਿੰਘ ਬਾਹੀਆ, ਸੋਮ ਸਿੰਘ, ਸੁਰਿੰਦਰ ਸਿੰਘ ਸੁਨਾਮ, ਕਿ੍ਸ਼ਨ ਕਾਂਤ, ਸੁਰਿੰਦਰ ਸਿੰਘ ਬਾਕਸਰ, ਨਰਿੰਦਰ ਕੁਮਾਰ, ਜੁਗਰਾਜ ਸਿੰਘ, ਜਬਲਾ ਸਿੰਘ, ਨਿਰਭੈ ਸਿੰਘ ਅਤੇ ਲਖਵੀਰ ਸਿੰਘ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਭਾਜਪਾ ਮੰਡਲ ਅਹਿਮਦਗੜ੍ਹ ਵਲੋਂ ਨਸ਼ਾ ਛੱਡੋ ਸੰਕਲਪ ਯਾਤਰਾ ਸਬੰਧੀ ਮੀਟਿੰਗ ਅਗਲੀ ਖ਼ਬਰ ਐਨ.ਐਸ.ਐਸ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।