25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਮਸਤੂਆਣਾ ਸਾਹਿਬ ਵਿਖੇ ਤਿੰਨ ਰੋਜ਼ਾ ਪੀ.ਟੀ.ਯੂ. ਅੰਤਰ-ਕਾਲਜ ਫੁੱਟਬਾਲ ਟੂਰਨਾਮੈਂਟ ਦਾ ਆਗਾਜ਼ ਏ.ਡੀ.ਸੀ. ਸੁਖਚੈਨ ਸਿੰਘ ਪਾਪੜਾ ਨੇ ਕੀਤੀ ਉਦਘਾਟਨੀ ਰਸਮ

ਮਸਤੂਆਣਾ ਸਾਹਿਬ, 24 ਸਤੰਬਰ (ਦਮਦਮੀ) - ਅਕਾਲ ਕਾਲਜ ਆਫ਼ ਫਾਰਮੇਸੀ ਐਂਡ ਟੈਕਨੀਕਲ ਐਜੂਕੇਸ਼ਨ ਦੇ ਪ੍ਰਬੰਧਾਂ ਹੇਠ ਇੱਥੇ ਤਿੰਨ ਰੋਜ਼ਾ ਇੰਦਰ ਕੁਮਾਰ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ (ਪੀ. ਟੀ.

ਆਈ.ਟੀ.ਆਈ.ਇੰਪਲਾਈਜ਼ ਐਸੋਸੀਏਸ਼ਨ ਸਬ ਡਵੀਜ਼ਨ ਨਦਾਮਪੁਰ ਦੇ ਨਵੇਂ ਚੁਣੇ ਗਏ ਅਹੁੱਦੇਦਾਰ। ਤਸਵੀਰ : ਲਖਵਿੰਦਰ ਪਾਲ ਗਰਗ 25-09-2026
ਮਸਤੂਆਣਾ ਸਾਹਿਬ, 24 ਸਤੰਬਰ (ਦਮਦਮੀ) - ਅਕਾਲ ਕਾਲਜ ਆਫ਼ ਫਾਰਮੇਸੀ ਐਂਡ ਟੈਕਨੀਕਲ ਐਜੂਕੇਸ਼ਨ ਦੇ ਪ੍ਰਬੰਧਾਂ ਹੇਠ ਇੱਥੇ ਤਿੰਨ ਰੋਜ਼ਾ ਇੰਦਰ ਕੁਮਾਰ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ (ਪੀ.ਟੀ.ਯੂ.) ਅੰਤਰ-ਕਾਲਜ ਫੁੱਟਬਾਲ ਟੂਰਨਾਮੈਂਟ ਦਾ ਜੋਸ਼ੋ-ਖਰੋਸ਼ ਨਾਲ ਆਗਾਜ਼ ਹੋਇਆ। ਸੂਬਾ ਪੱਧਰੀ ਇਸ ਵੱਕਾਰੀ ਖੇਡ ਮੁਕਾਬਲੇ ਵਿੱਚ ਪੰਜਾਬ ਦੇ 18 ਕਾਲਜਾਂ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ। ਟੂਰਨਾਮੈਂਟ ਦੀ ਉਦਘਾਟਨੀ ਰਸਮ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਖਚੈਨ ਸਿੰਘ ਪਾਪੜਾ ਨੇ ਮੁੱਖ ਮਹਿਮਾਨ ਵਜੋਂ ਨਿਭਾਈ। ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਅਤੇ ਪਾਵਰਕਾਮ ਮੰਡਲ ਸੰਗਰੂਰ ਦੇ ਐਕਸੀਅਨ ਚਰਨਪ੍ਰੀਤ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਤੋਂ ਪਹਿਲਾਂ ਸੀਨੀਅਰ ਕੌਂਸਲ ਮੈਂਬਰ ਅਤੇ ਸਾਬਕਾ ਸਹਾਇਕ ਡਾਇਰੈਕਟਰ ਮਨਜੀਤ ਸਿੰਘ ਬਾਲੀਆਂ ਨੇ ਮਹਿਮਾਨਾਂ ਅਤੇ ਖਿਡਾਰੀਆਂ ਨੂੰ ਜੀ ਆਇਆਂ ਆਖਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਏ.ਡੀ.ਸੀ. ਸੁਖਚੈਨ ਸਿੰਘ ਪਾਪੜਾ ਨੇ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਦਿਆਰਥੀਆਂ ਦੇ ਸਰੀਰਕ ਤੇ ਮਾਨਸਿਕ ਵਿਕਾਸ ਲਈ ਬੇਹੱਦ ਮਹੱਤਵਪੂਰਨ ਹਨ। ਉਨ੍ਹਾਂ ਅਜਿਹੇ ਵੱਡੇ ਪੱਧਰ ਦੇ ਟੂਰਨਾਮੈਂਟ ਦੇ ਸੁਚੱਜੇ ਪ੍ਰਬੰਧਾਂ ਲਈ ਅਕਾਲ ਕਾਲਜ ਕੌਂਸਲ ਦੀ ਸ਼ਲਾਘਾ ਕੀਤੀ। ਜਸਵੰਤ ਸਿੰਘ ਖਹਿਰਾ ਨੇ ਖਿਡਾਰੀਆਂ ਨੂੰ ਸਖ਼ਤ ਮਿਹਨਤ, ਅਨੁਸ਼ਾਸਨ, ਸਮਰਪਣ ਅਤੇ ਖੇਡ ਭਾਵਨਾ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ । ਪਹਿਲੇ ਦਿਨ ਹੋਏ ਮੁਕਾਬਲਿਆਂ ਵਿੱਚ ਜੀ.ਐੱਚ.ਜੀ. ਖਾਲਸਾ ਕਾਲਜ ਸੁਧਾਰ ਨੇ ਏ.ਜੀ.ਸੀ. ਅੰਮ੍ਰਿਤਸਰ ਨੂੰ 3-0, ਸੀ.ਜੀ.ਸੀ. ਝੰਜੇੜੀ ਨੇ ਐੱਮ.ਆਈ.ਐੱਮ.ਆਈ.ਟੀ. ਨੂੰ 3-2 ਅਤੇ ਜੀ.ਟੀ.ਬੀ.ਆਈ.ਐੱਮ.ਟੀ. ਦਾਖਾ ਨੇ ਸੀ. ਟੀ. ਆਈ. ਈ. ਆਈ. ਐੱਮ. ਟੀ. ਸ਼ਾਹਪੁਰ ਨੂੰ 5-2 ਨਾਲ ਹਰਾ ਕੇ ਜੇਤੂ ਸ਼ੁਰੂਆਤ ਕੀਤੀ। ਉਦਘਾਟਨੀ ਸਮਾਰੋਹ ਦੌਰਾਨ ਕਾਲਜ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਅਤੇ ਰੰਗਾਰੰਗ ਭੰਗੜੇ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਸੀਨੀਅਰ ਕੌਂਸਲ ਮੈਂਬਰ ਬਲਦੇਵ ਸਿੰਘ ਭੰਮਾਬੱਦੀ, ਗੁਰਜੰਟ ਸਿੰਘ ਦੁੱਗਾਂ, ਲਾਭ ਸਿੰਘ, ਬਹਾਦਰ ਸਿੰਘ, ਗਮਦੂਰ ਸਿੰਘ, ਹਾਕਮ ਸਿੰਘ, ਸਿਆਸਤ ਸਿੰਘ, ਡਾ. ਜਤਿੰਦਰ ਦੇਵ, ਡਾ. ਜਸਪਾਲ ਸਿੰਘ, ਪ੍ਰਿੰਸੀਪਲ ਡਾ. ਗੁਰਪ੍ਰੀਤ ਸਿੰਘ, ਡਾ. ਅਮਨਦੀਪ ਕੌਰ, ਡਾ. ਗੀਤਾ ਠਾਕੁਰ, ਡਾ. ਮੇਜਰ ਸਿੰਘ ਅਤੇ ਡਾ. ਵਿਜੇ ਪਲਾਹਾ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ, ਅਧਿਆਪਕ ਅਤੇ ਖੇਡ ਪ੍ਰੇਮੀ ਹਾਜ਼ਰ ਸਨ।
ਪਿਛਲੀ ਖ਼ਬਰ ਲੋਕ 2027 ’ਚ ਅਕਾਲੀ ਦਲ (ਬ) ਦੇ ਹੱਕ ’ਚ ਦੇਣਗੇ ਫਤਵਾ - ਈਸੜਾ ਅਗਲੀ ਖ਼ਬਰ ਕਾਮਰਸ ਦੇ ਵਿਦਿਆਰਥੀਆਂ ਨੇ ਕੀਤਾ ਜਗਤਜੀਤ ਗਰੁੱਪ ਦਾ ਉਦਯੋਗਿਕ ਦੌਰਾ ਸਵ: ਸਚਿਨ ਮਲਾਣਾ ‘ਚੀਨੀ’ ਦੀ 13ਵੀਂ ਬਰਸੀ ਮੌਕੇ ਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।