25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਵੱਡੇ ਪੱਧਰ ’ਤੇ ਵਿਕਾਸ ਕੀਤਾ - ਚੌਧਰੀ ਨਿਸਾਰ ਮੁਲਾਜ਼ਮਾਂ ਦੇ ਸਾਰੇ ਮਸਲੇ ਤੁਰੰਤ ਹੱਲ ਕੀਤੇ ਜਾਣ - ਰਣਧੀਰ, ਰਿਖੀ

ਮਾਲੇਰਕੋਟਲਾ, 24 ਸਤੰਬਰ (ਮਨਜਿੰਦਰ ਸਿੰਘ ਸਰੌਦ)- ਪੰਜਾਬ ਦੇ ਅੰਦਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਵੱਡੇ ਪੱਧਰ ‘ਤੇ ਵਿਕਾਸ ਕੀਤਾ ਹੈ। ਹਰ ਖੇਤਰ ਦੇ ਅੰਦਰ ਵਿਕਾਸ ਦੀਆਂ ਨਵੀਂਆਂ ਸੰਭਾਵਨਾਵਾਂ ਨੂੰ ਤਲਾਸ਼ਦੇ ਹੋਏ ਇੱਕ ਖਾਸ ‘ਮਰਤਬੇ’ ਨੂੰ ਪਹੁੰਚ ਕੇ ਸਰਕਾਰ ਨੇ ਪੰਜਾਬ ਨੂੰ ਬੁਲੰਦੀਆਂ ‘ਤੇ ਪਹੁੰਚਾਉਣ ਦੇ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡੀ ।

ਅਜੀਤ ਡੈਸਕ 25-09-2026
ਮਾਲੇਰਕੋਟਲਾ, 24 ਸਤੰਬਰ (ਮਨਜਿੰਦਰ ਸਿੰਘ ਸਰੌਦ)- ਪੰਜਾਬ ਦੇ ਅੰਦਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਵੱਡੇ ਪੱਧਰ ‘ਤੇ ਵਿਕਾਸ ਕੀਤਾ ਹੈ। ਹਰ ਖੇਤਰ ਦੇ ਅੰਦਰ ਵਿਕਾਸ ਦੀਆਂ ਨਵੀਂਆਂ ਸੰਭਾਵਨਾਵਾਂ ਨੂੰ ਤਲਾਸ਼ਦੇ ਹੋਏ ਇੱਕ ਖਾਸ ‘ਮਰਤਬੇ’ ਨੂੰ ਪਹੁੰਚ ਕੇ ਸਰਕਾਰ ਨੇ ਪੰਜਾਬ ਨੂੰ ਬੁਲੰਦੀਆਂ ‘ਤੇ ਪਹੁੰਚਾਉਣ ਦੇ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡੀ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਮਲੇਰਕੋਟਲਾ ਦੇ ਸੀਨੀਅਰ ‘ਆਪ’ ਆਗੂ ਐਡਵੋਕੇਟ ਚੌਧਰੀ ਮੁਹੰਮਦ ਨਿਸਾਰ ਨੇ ਗੱਲਬਾਤ ਦੌਰਾਨ ਕੀਤਾ। ਨੌਜਵਾਨ ਆਗੂ ਨੇ ਆਖਿਆ ਕਿ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਵੀ ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ। ਚੌਧਰੀ ਨਿਸਾਰ ਨੇ ਆਖਿਆ ਕਿ ਸੂਬੇ ਅੰਦਰ ਨਹਿਰੀ ਪਾਣੀ ਤੋਂ ਲੈ ਕੇ ਸਿੱਖਿਆ ਦੇ ਖੇਤਰ ਤੱਕ ਵੱਡੇ ਪੱਧਰ ‘ਤੇ ਮਹਾਂ ਪ੍ਰੋਜੈਕਟ ਲਿਆ ਕੇ ਸਰਕਾਰ ਨੇ ਮਾਅਰਕੇ ਦਾ ਕੰਮ ਕੀਤਾ ਹੈ। ਉਨ੍ਹਾਂ ਆਖਿਆ ਕਿ ਇਸ ਤੋਂ ਇਲਾਵਾ ਲੰਬੇ ਸਮੇਂ ਤੋਂ ਸਿਹਤ ਸਹੂਲਤਾਂ ਤੋਂ ਸੱਖਣੇ ਪੰਜਾਬ ਨੂੰ ਇੱਕ ਨਵੀਂ ਦਿਸ਼ਾ ਦਿੱਤੀ ਹੈ । ਇਸ ਮੌਕੇ ਸੀਨੀਅਰ ਆਗੂ ਨੇਤਰ ਸਿੰਘ ਬਾਵਾ, ਸੰਦੀਪ ਸਿੰਘ, ਨਵਜੀਤ ਸਿੰਘ, ਫਰਦੀਪ ਸਿੰਘ ਵੀ ਹਾਜ਼ਰ ਸਨ ।
ਪਿਛਲੀ ਖ਼ਬਰ ਯੂਨਸ ਮਲਿਕ ਬੱਬੂ (ਪੁਨਰ ਸੁਰਜੀਤ) ਅਕਾਲੀ ਦਲ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਜਸਵਿੰਦਰ ਕੰਧੋਲਾ ਆਈ.ਟੀ.ਆਈ. ਇੰਪਲਾਈਜ਼ ਐਸੋਸੀਏਸ਼ਨ ਸਬ ਡਵੀਜ਼ਨ ਨਦਾਮਪੁਰ ਦੇ ਪ੍ਰਧਾਨ ਚੁਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।