25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਯੂਨਸ ਮਲਿਕ ਬੱਬੂ (ਪੁਨਰ ਸੁਰਜੀਤ) ਅਕਾਲੀ ਦਲ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਮਾਲੇਰਕੋਟਲਾ, 24 ਸਤੰਬਰ (ਪਾਰਸ ਜੈਨ, ਮਨਜਿੰਦਰ ਸਿੰਘ ਸਰੌਦ)- ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੀ ਸਿਫ਼ਾਰਸ਼ ’ਤੇ ਯੂਥ ਵਿੰਗ ਦੇ ਕੌਮੀ ਪ੍ਰਧਾਨ ਗੁਰਜੀਤ ਸਿੰਘ ਤਲਵੰਡੀ ਵਲੋਂ ਨੌਜਵਾਨ ਅਕਾਲੀ ਆਗੂ ਯੂਨਸ ਮਲਿਕ ਬੱਬੂ ਨੂੰ ਪੁਨਰ ਸੁਰਜੀਤ ਅਕਾਲੀ ਦਲ ਯੂਥ ਵਿੰਗ ਜ਼ਿਲ੍ਹਾ ਮਾਲੇਰਕੋਟਲਾ ਦਾ ਪ੍ਰਧਾਨ ਨਿਯੁਕਤ ਕੀਤਾ ਹੈ । ਨਵੇਂ ਜ਼ਿਲ੍ਹਾ ਯੂਥ ਪ੍ਰਧਾਨ ਯੂਨਸ ਮਲਿਕ ਬੱਬੂ ਨੂੰ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦਾ ਅਤਿ ਨਜ਼ਦੀਕੀ ਆਗੂ ਸਮਝਿਆ ਜਾ ਰਿਹਾ ਹੈ।

ਅਜੀਤ ਡੈਸਕ 25-09-2026
ਮਾਲੇਰਕੋਟਲਾ, 24 ਸਤੰਬਰ (ਪਾਰਸ ਜੈਨ, ਮਨਜਿੰਦਰ ਸਿੰਘ ਸਰੌਦ)- ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੀ ਸਿਫ਼ਾਰਸ਼ ’ਤੇ ਯੂਥ ਵਿੰਗ ਦੇ ਕੌਮੀ ਪ੍ਰਧਾਨ ਗੁਰਜੀਤ ਸਿੰਘ ਤਲਵੰਡੀ ਵਲੋਂ ਨੌਜਵਾਨ ਅਕਾਲੀ ਆਗੂ ਯੂਨਸ ਮਲਿਕ ਬੱਬੂ ਨੂੰ ਪੁਨਰ ਸੁਰਜੀਤ ਅਕਾਲੀ ਦਲ ਯੂਥ ਵਿੰਗ ਜ਼ਿਲ੍ਹਾ ਮਾਲੇਰਕੋਟਲਾ ਦਾ ਪ੍ਰਧਾਨ ਨਿਯੁਕਤ ਕੀਤਾ ਹੈ । ਨਵੇਂ ਜ਼ਿਲ੍ਹਾ ਯੂਥ ਪ੍ਰਧਾਨ ਯੂਨਸ ਮਲਿਕ ਬੱਬੂ ਨੂੰ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦਾ ਅਤਿ ਨਜ਼ਦੀਕੀ ਆਗੂ ਸਮਝਿਆ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਚੇਅਰਮੈਨ ਹਾਜੀ ਮੁਹੰਮਦ ਤੁਫੈਲ ਮਲਿਕ ਦੇ ਟਕਸਾਲੀ ਅਕਾਲੀ ਪਰਿਵਾਰ ਨਾਲ ਸੰਬੰਧਿਤ ਯੂਨਸ ਮਲਿਕ ਬੱਬੂ ਨੂੰ ਯੂਥ ਵਿੰਗ ਜ਼ਿਲ੍ਹਾ ਮਾਲੇਰਕੋਟਲਾ ਦਾ ਪ੍ਰਧਾਨ ਬਣਾਏ ਜਾਣ ਦਾ ਭਰਵਾਂ ਸਵਾਗਤ ਕਰਦਿਆਂ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਮਰਿੰਦਰ ਸਿੰਘ ਮੰਡੀਆਂ, ਹਾਜੀ ਤੁਫੈਲ ਮਲਿਕ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਬੀਬੀ ਕਰਮਜੀਤ ਕੌਰ ਮੰਡੀਆਂ, ਸਾਬਕਾ ਕੌਂਸਲਰ ਜਗਵੰਤ ਸਿੰਘ ਜੱਗੀ ਅਹਿਮਦਗੜ੍ਹ, ਜਥੇਦਾਰ ਭਗਵੰਤ ਸਿੰਘ ਭੱਟੀਆਂ, ਸਰਪੰਚ ਕੁਲਜਿੰਦਰ ਸਿੰਘ ਬੂੰਗਾ, ਜਤਿੰਦਰ ਸਿੰਘ ਮਹੋਲੀ, ਬੇਅੰਤ ਸਿੰਘ ਦਸੌਂਧਾ ਸਿੰਘ ਵਾਲਾ, ਤ੍ਰਿਲੋਚਨ ਸਿੰਘ ਹਥਨ, ਸੋਮਾ ਖਾਂ ਤੱਖਰ ਅਤੇ ਨਸੀਰ ਭੱਟੀ ਨੇ ਪ੍ਰਧਾਨ ਗਿਆਨੀ ਹਰਪਰੀਤ ਸਿੰਘ, ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਅਤੇ ਕੌਮੀ ਪ੍ਰਧਾਨ ਗੁਰਜੀਤ ਸਿੰਘ ਤਲਵੰਡੀ ਦਾ ਧੰਨਵਾਦ ਕੀਤਾ ਹੈ।
ਪਿਛਲੀ ਖ਼ਬਰ ਐਕਸ਼ਨ ਕਮੇਟੀ ਆਖਰਕਾਰ ਹੋਈ ਸਫ਼ਲ, ਮੁੱਖ ਮੰਤਰੀ ਨਿਵਾਸ ਨਜ਼ਦੀਕ ਲਗਾਇਆ ਧਰਨਾ ਅਗਲੀ ਖ਼ਬਰ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਵੱਡੇ ਪੱਧਰ ’ਤੇ ਵਿਕਾਸ ਕੀਤਾ - ਚੌਧਰੀ ਨਿਸਾਰ ਮੁਲਾਜ਼ਮਾਂ ਦੇ ਸਾਰੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।