ਅਕਾਲੀ ਦਲ (ਬ) ਦੀ ਟੀਮ ਨੇ ਘਰ-ਘਰ ਜਾ ਕੇ ਵੋਟਰਾਂ ਨਾਲ ਕੀਤਾ ਸੰਪਰਕ
ਸ਼ੇਰਪੁਰ, 24 ਸਤੰਬਰ (ਮੇਘ ਰਾਜ ਜੋਸ਼ੀ) - ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਹਿੱਤੂ ਪ੍ਰੋਗਰਾਮਾਂ ਨੂੰ ਘਰ-ਘਰ ਪਹੁੰਚਾਉਣ ਲਈ ਵਿੱਢੀ ਮੁਹਿੰਮ ਤਹਿਤ ਹਲਕਾ ਮਹਿਲ ਕਲਾਂ ਦੇ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਦੀ ਅਗਵਾਈ ਹੇਠ ਪਿੰਡ ਗੁਰਬਖ਼ਸ਼ਪੁਰਾ (ਗੰਡੇਵਾਲ) ਵਿਖੇ ਇਕ ਵਿਸ਼ੇਸ਼ ਸੰਪਰਕ ਮੁਹਿੰਮ ਚਲਾਈ ਗਈ। ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਘਰ-ਘਰ ਜਾ ਕੇ ਵੋਟਰਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਅਤੇ ਪਾਰਟੀ ਦੀਆਂ ਪ੍ਰਾਪਤੀਆਂ ਤੇ ਭਵਿੱਖੀ ਨੀਤੀਆਂ ਤੋਂ ਜਾਣੂ ਕਰਵਾਇਆ।
ਕਰਵਾਏ ਗਏ ਸਮਾਗਮ ਦੀਆਂ ਵੱਖ-ਵੱਖ ਝਲਕੀਆਂ। ਤਸਵੀਰ – ਮੁਕੇਸ਼ ਕੁਮਾਰ
25-09-2026