26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਮਲੇਰਕੋਟਲਾ ‘ਚ ਸਕੂਲੀ ਬੱਸਾਂ ਦੀ ਸਖ਼ਤ ਚੈਕਿੰਗ, ਨਿਯਮ ਤੋੜਨ ‘ਤੇ 13 ਬੱਸਾਂ ਦੇ ਚਲਾਨ ਯੂਨਾਈਟਿਡ ਫਿਜ਼ੀਕਲ ਐਜੂਕੇਸ਼ਨ ਪੰਜਾਬ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ

ਦਿੜ੍ਹਬਾ ਮੰਡੀ, 25 ਸਤੰਬਰ (ਜਸਵੀਰ ਸਿੰਘ ਔਜਲਾ) - ਯੂਨਾਈਟਿਡ ਫਿਜ਼ੀਕਲ ਐਜੂਕੇਸ਼ਨ ਪੰਜਾਬ ਦੇ ਆਗੂਆਂ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਹੋਈ। ਮੀਟਿੰਗ ਦੌਰਾਨ ਮਾਸਟਰ ਕੇਡਰ ਭਰਤੀ ਸੰਬੰਧੀ ਵਿਸਥਾਰ ਨਾਲ ਗੱਲਬਾਤ ਕੀਤੀ ਗਈ।

ਅਜੀਤ ਡੈਸਕ 26-09-2026
ਦਿੜ੍ਹਬਾ ਮੰਡੀ, 25 ਸਤੰਬਰ (ਜਸਵੀਰ ਸਿੰਘ ਔਜਲਾ) - ਯੂਨਾਈਟਿਡ ਫਿਜ਼ੀਕਲ ਐਜੂਕੇਸ਼ਨ ਪੰਜਾਬ ਦੇ ਆਗੂਆਂ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਹੋਈ। ਮੀਟਿੰਗ ਦੌਰਾਨ ਮਾਸਟਰ ਕੇਡਰ ਭਰਤੀ ਸੰਬੰਧੀ ਵਿਸਥਾਰ ਨਾਲ ਗੱਲਬਾਤ ਕੀਤੀ ਗਈ। ਅਧਿਕਾਰੀਆਂ ਵਲੋਂ ਦੱਸਿਆ ਗਿਆ ਕਿ ਮਾਸਟਰ ਕੇਡਰ ਭਰਤੀ ਦਾ ਅਜੰਡਾ ਕੈਬਨਿਟ ਮੀਟਿੰਗ ਵਿੱਚ ਰੱਖਿਆ ਜਾਣਾ ਹੈ, ਜਿਸ ਤੋਂ ਬਾਅਦ ਭਰਤੀ ਦਾ ਇਸ਼ਤਿਹਾਰ ਜਾਰੀ ਕੀਤਾ ਜਾਵੇਗਾ। ਯੂਨੀਅਨ ਦੇ ਸੂਬਾ ਪ੍ਰਧਾਨ ਲਖਵੀਰ ਸਿੰਘ ਨੇ ਕਿਹਾ ਕਿ ਜੇਕਰ ਅਕਤੂਬਰ ਦੇ ਪਹਿਲੇ ਹਫ਼ਤੇ ਤੱਕ ਮਾਸਟਰ ਕੇਡਰ ਭਰਤੀ ਦਾ ਇਸ਼ਤਿਹਾਰ ਜਾਰੀ ਨਹੀਂ ਕੀਤਾ ਜਾਂਦਾ ਤਾਂ ਆਉਣ ਵਾਲੇ ਸਮੇਂ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਿੜ੍ਹਬਾ ਸਥਿਤ ਦਫ਼ਤਰ ਅੱਗੇ ਪੱਕਾ ਧਰਨਾ ਲਗਾਇਆ ਜਾਵੇਗਾ। ਇਸ ਮੌਕੇ ਯੂਨੀਅਨ ਦੇ ਆਗੂ ਮਨਦੀਪ ਸਿੰਘ ਬਿੱਲਾ, ਲਖਬੀਰ ਸਿੰਘ ਖੁੱਡੀ ਕਲਾਂ, ਪ੍ਰਿਯੰਕਾ ਰਾਣੀ, ਗੁਰਿੰਦਰ ਸਿੰਘ, ਵੀਰਪਾਲ ਕੌਰ ਆਦਿ ਮੌਜੂਦ ਰਹੇ।
ਪਿਛਲੀ ਖ਼ਬਰ ਫਸਲੀ ਵਿਭਿੰਨਤਾ ਤਹਿਤ ਮੂੰਗਫਲ਼ੀ ਦੀ ਫਸਲ ਲਈ ਕਿਸਾਨਾਂ ਨੂੰ ਕੀਤਾ ਉਤਸ਼ਾਹਿਤ ਅਗਲੀ ਖ਼ਬਰ ਓ.ਐਸ.ਡੀ. ਸੁਖਵੀਰ ਸਿੰਘ ਨੇ ਰਾਮਗੜ੍ਹੀਆ ਭਾਈਚਾਰੇ ਨਾਲ ਕੀਤੀ ਵਿਚਾਰ-ਚਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।