26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਕੁੱਟਮਾਰ ਕਰਨ ਦੇ ਮਾਮਲੇ ਵਿੱਚੋਂ ਤਿੰਨ ਜਣਿਆਂ ਨੂੰ ਨੇਕ ਚਾਲ ਚਲਣੀ ਦੀ ਸ਼ਰਤ ’ਤੇ ਕੀਤਾ ਰਿਹਾਅ

ਸੰਗਰੂਰ, 25 ਸਤੰਬਰ ਧੀਰਜ ਪਸ਼ੌਰੀਆ)- ਵਧੀਕ ਸੈਸ਼ਨ ਜੱਜ ਉਪਿੰਦਰ ਸਿੰਘ ਜੰਡੂ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਰਾਜਬੀਰ ਸਿੰਘ ਗਰੇਵਾਲ ਅਤੇ ਹੋਰਨਾਂ ਵੱਲੋਂ ਕੀਤੀ ਪੈਰਵਾਈ ਤੇ ਸੁਣਵਾਈ ਮੁਕੰਮਲ ਹੋਣ ਤੋਂ ਬਾਅਦ ਕੁੱਟਮਾਰ ਦੇ ਇੱਕ ਮਾਮਲੇ ਵਿੱਚੋਂ ਇੱਕ ਵਿਅਕਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਗਿਆ ਹੈ ਜਦਕਿ ਤਿੰਨ ਜਣਿਆਂ ਨੂੰ ਨੇਕ ਚਾਲ ਚਲਣੀ ਦੀ ਸ਼ਰਤ ਤੇ ਰਿਹਾਅ ਕਰਨ ਦਾ ਹੁਕਮ ਸੁਣਾਉਂਦਿਆਂ 10-10 ਹਜ਼ਾਰ ਰੁਪਏ ਜੁਰਮਾਨਾ ਭਰਨ ਲਈ ਕਿਹਾ ਹੈ। ਪੁਲਿਸ ਥਾਣਾ ਸਦਰ ਸੰਗਰੂਰ ਵਿਖੇ ਕੁਲਵੀਰ ਸਿੰਘ ਵਾਸੀ ਪਿੰਡ ਕਪਿਆਲ ਵੱਲੋਂ ਸ਼ਿਕਾਇਤ ਕੀਤੀ ਗਈ ਸੀ ਕਿ ਜਮੀਨੀ ਝਗੜੇ ਦੇ ਚਲਦਿਆਂ ਦਪਿੰਦਰ ਸਿੰਘ ਸਮੇਤ ਪੰਜ ਵਿਅਕਤੀਆਂ ਵੱਲੋਂ ਉਸ ਦੀ, ਉਸ ਦੇ ਭਰਾ ਦੀ ਅਤੇ ਉਸ ਦੇ ਪਿਤਾ ਦੀ ਕੁੱਟਮਾਰ ਕੀਤੀ ਗਈ ਅਤੇ ਸੱਟਾਂ ਮਾਰੀਆਂ ਗਈਆਂ ਹਨ!

ਅਜੀਤ ਡੈਸਕ 26-09-2026
ਸੰਗਰੂਰ, 25 ਸਤੰਬਰ ਧੀਰਜ ਪਸ਼ੌਰੀਆ)- ਵਧੀਕ ਸੈਸ਼ਨ ਜੱਜ ਉਪਿੰਦਰ ਸਿੰਘ ਜੰਡੂ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਰਾਜਬੀਰ ਸਿੰਘ ਗਰੇਵਾਲ ਅਤੇ ਹੋਰਨਾਂ ਵੱਲੋਂ ਕੀਤੀ ਪੈਰਵਾਈ ਤੇ ਸੁਣਵਾਈ ਮੁਕੰਮਲ ਹੋਣ ਤੋਂ ਬਾਅਦ ਕੁੱਟਮਾਰ ਦੇ ਇੱਕ ਮਾਮਲੇ ਵਿੱਚੋਂ ਇੱਕ ਵਿਅਕਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਗਿਆ ਹੈ ਜਦਕਿ ਤਿੰਨ ਜਣਿਆਂ ਨੂੰ ਨੇਕ ਚਾਲ ਚਲਣੀ ਦੀ ਸ਼ਰਤ ਤੇ ਰਿਹਾਅ ਕਰਨ ਦਾ ਹੁਕਮ ਸੁਣਾਉਂਦਿਆਂ 10-10 ਹਜ਼ਾਰ ਰੁਪਏ ਜੁਰਮਾਨਾ ਭਰਨ ਲਈ ਕਿਹਾ ਹੈ। ਪੁਲਿਸ ਥਾਣਾ ਸਦਰ ਸੰਗਰੂਰ ਵਿਖੇ ਕੁਲਵੀਰ ਸਿੰਘ ਵਾਸੀ ਪਿੰਡ ਕਪਿਆਲ ਵੱਲੋਂ ਸ਼ਿਕਾਇਤ ਕੀਤੀ ਗਈ ਸੀ ਕਿ ਜਮੀਨੀ ਝਗੜੇ ਦੇ ਚਲਦਿਆਂ ਦਪਿੰਦਰ ਸਿੰਘ ਸਮੇਤ ਪੰਜ ਵਿਅਕਤੀਆਂ ਵੱਲੋਂ ਉਸ ਦੀ, ਉਸ ਦੇ ਭਰਾ ਦੀ ਅਤੇ ਉਸ ਦੇ ਪਿਤਾ ਦੀ ਕੁੱਟਮਾਰ ਕੀਤੀ ਗਈ ਅਤੇ ਸੱਟਾਂ ਮਾਰੀਆਂ ਗਈਆਂ ਹਨ! ਪੁਲਿਸ ਨੇ ਸ਼ਿਕਾਇਤ ਦੇ ਅਧਾਰ ਤੇ ਪੰਜ ਜਣਿਆਂ ਖਿਲਾਫ ਮਾਮਲਾ ਦਰਜ ਕਰ ਲਿਆ। ਹੁਣ ਅਦਾਲਤ ਵਿੱਚ ਸੁਣਵਾਈ ਮੁਕੰਮਲ ਹੋਣ ਉੱਤੇ ਅਰਵਿੰਦਰ ਸਿੰਘ, ਦਪਿੰਦਰ ਸਿੰਘ,ਰਣਧੀਰ ਸਿੰਘ ਨੂੰ ਨੇਕ ਚਾਲ ਚਲਣੀ ਦੀ ਸ਼ਰਤ ਤੇ ਰਿਹਾਅ ਕਰਨ ਦਾ ਫੈਸਲਾ ਸੁਣਾਉਦਿਆਂ 10-10 ਹਜ਼ਾਰ ਰੁਪਏ ਜਰਮਾਨਾ ਭਰਨ ਲਈ ਕਿਹਾ ਗਿਆ ਹੈ। ਇਸ ਮਾਮਲੇ ਵਿੱਚੋਂ ਤੇਜਾ ਸਿੰਘ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਗਿਆ ਹੈ। ਦੱਸਿਆ ਜਾਂਦਾ ਹੈ ਕਿ ਇਸ ਮਾਮਲੇ ਸਬੰਧੀ ਇੱਕ ਜਣੇ ਦੇ ਦਾ ਫੈਸਲਾ ਜੁਵਾਈਨਲ ਅਦਾਲਤ ਵੱਲੋਂ ਪਹਿਲਾਂ ਹੀ ਹੋ ਚੁੱਕਾ ਹੈ।
ਪਿਛਲੀ ਖ਼ਬਰ ਮਸਤੂਆਣਾ ਸਾਹਿਬ ਵਿਖੇ ਪੀ.ਟੀ.ਯੂ. ਅੰਤਰ-ਕਾਲਜ ਫੁੱਟਬਾਲ ਟੂਰਨਾਮੈਂਟ ਦੇ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ ਲਾਂਡਰਾਂ, ਮੁਹ... ਅਗਲੀ ਖ਼ਬਰ ਧੂਰੀ ’ਚ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਸ਼ਾਨਦਾਰ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।