26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਖ਼ੂਨਦਾਨ ਕੈਂਪ 27 ਨੂੰ

ਅਮਰਗੜ੍ਹ, 25 ਸਤੰਬਰ (ਜਤਿੰਦਰ ਮੰਨਵੀਂ) - ਵਿਗਿਆਨਿਕ ਅਤੇ ਵੈਲਫੇਅਰ ਕਲੱਬ ਅਮਰਗੜ੍ਹ ਦੀ ਇੱਕ ਅਹਿਮ ਮੀਟਿੰਗ ਪ੍ਰਧਾਨ ਅਮਰੀਕ ਸਿੰਘ ਮਾਨਾਂ ਦੀ ਪ੍ਰਧਾਨਗੀ ਹੇਠ ਅਮਰਗੜ੍ਹ ਪਾਰਕ ਵਿਚ ਹੋਈ। ਮੀਟਿੰਗ ਦੌਰਾਨ ਸ਼ਹੀਦ-ਏ-ਆਜ਼ਮ ਸਤਿਕਾਰਯੋਗ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਨ ਨੂੰ ਸਮਰਪਿਤ ਵਿਸ਼ਾਲ ਖ਼ੂਨਦਾਨ ਕੈਂਪ ਲਗਾਉਣ ਦਾ ਫ਼ੈਸਲਾ ਲਿਆ ਗਿਆ ਅਤੇ ਕਈ ਹੋਰ ਅਹਿਮ ਮੁੱਦਿਆਂ ਤੇ ਵਿਚਾਰ-ਚਰਚਾ ਕੀਤੀ ਗਈ।

ਅਜੀਤ ਡੈਸਕ 26-09-2026
ਅਮਰਗੜ੍ਹ, 25 ਸਤੰਬਰ (ਜਤਿੰਦਰ ਮੰਨਵੀਂ) - ਵਿਗਿਆਨਿਕ ਅਤੇ ਵੈਲਫੇਅਰ ਕਲੱਬ ਅਮਰਗੜ੍ਹ ਦੀ ਇੱਕ ਅਹਿਮ ਮੀਟਿੰਗ ਪ੍ਰਧਾਨ ਅਮਰੀਕ ਸਿੰਘ ਮਾਨਾਂ ਦੀ ਪ੍ਰਧਾਨਗੀ ਹੇਠ ਅਮਰਗੜ੍ਹ ਪਾਰਕ ਵਿਚ ਹੋਈ। ਮੀਟਿੰਗ ਦੌਰਾਨ ਸ਼ਹੀਦ-ਏ-ਆਜ਼ਮ ਸਤਿਕਾਰਯੋਗ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਨ ਨੂੰ ਸਮਰਪਿਤ ਵਿਸ਼ਾਲ ਖ਼ੂਨਦਾਨ ਕੈਂਪ ਲਗਾਉਣ ਦਾ ਫ਼ੈਸਲਾ ਲਿਆ ਗਿਆ ਅਤੇ ਕਈ ਹੋਰ ਅਹਿਮ ਮੁੱਦਿਆਂ ਤੇ ਵਿਚਾਰ-ਚਰਚਾ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰੈਸ ਸਕੱਤਰ ਰਣਵੀਰ ਸਿੰਘ ਰਾਣਾ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਇਹ ਖ਼ੂਨਦਾਨ ਕੈਂਪ ਸਰਕਾਰੀ ਪ੍ਰਾਇਮਰੀ ਸਕੂਲ, ਪਿੰਡ ਮਾਨਾਂ ਵਿਖੇ 27 ਸਤੰਬਰ ਦਿਨ ਐਤਵਾਰ ਨੂੰ ਸਵੇਰੇ 9:00 ਵਜੇ ਤੋਂ ਦੁਪਹਿਰ 1:00 ਵਜੇ ਤੱਕ ਲਗਾਇਆ ਜਾਵੇਗਾ।ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿਚ ਸਰਕਾਰੀ ਹਸਪਤਾਲ ਮਲੇਰਕੋਟਲਾ ਦੀ ਬਲੱਡ ਬੈਂਕ ਟੀਮ ਵਿਸ਼ੇਸ਼ ਤੌਰ ਤੇ ਪਹੁੰਚ ਕੇ ਆਪਣੀਆਂ ਸੇਵਾਵਾਂ ਦੇਵੇਗੀ। ਇਸ ਮੌਕੇ ਖ਼ੂਨਦਾਨ ਕਰਨ ਵਾਲੇ ਦਾਨੀਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਪ੍ਰੇਰਿਤ ਕਰਦਿਆਂ ਅੱਖਾਂ ਦਾਨ ਦੇ ਫਾਰਮ ਵੀ ਭਰੇ ਜਾਣਗੇ। ਕਲੱਬ ਦੇ ਆਗੂਆਂ ਨੇ ਇਲਾਕਾ ਨਿਵਾਸੀਆਂ ਨੂੰ ਇਸ ਨੇਕ ਕਾਰਜ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਹੈ।
ਪਿਛਲੀ ਖ਼ਬਰ ਡਿੱਪੂ ਹੋਲਡਰ ਲਾਉਣਗੇ 5 ਨੂੰ ਚੰਡੀਗੜ੍ਹ ਵਿਖੇ ਧਰਨਾ ਅਗਲੀ ਖ਼ਬਰ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਸ਼ੇਰਪੁਰ ਪੁੱਜਣ ਤੇ ਭਰਵਾਂ ਸਵਾਗਤ ਬਾਸਮਤੀ ਝੋਨੇ ਦੀ ਅਦਾਇਗੀ ਲਈ ਖਰੀਦਦਾਰ ਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।