28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਦਿੱਤਾ ਸੱਦਾ

ਸੰਗਰੂਰ, 27 ਸਤੰਬਰ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਯੂਥ ਅਫੇਅਰਜ ਵਿਭਾਗ ਵਲੋਂ ਐਮੀਨੈਂਸ ਸੀਨੀਅਰ ਸੈਕੰਡਰੀ ਸਕੂਲ ਸੰਗਰੂਰ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸੈਮੀਨਾਰ ਆਯੋਜਿਤ ਕੀਤਾ ਗਿਆ, ਜਿਸ ਵਿਚ ਮੁੱਖ ਬੁਲਾਰੇ ਵਜੋਂ ਨਸ਼ਾ ਛੁਡਾਊ ਕੇਂਦਰ ਦੇ ਸਾਬਕਾ ਡਾਇਰੈਕਟਰ ਅਤੇ ਸਮਾਜ ਸੇਵਕ ਮੋਹਨ ਸ਼ਰਮਾ ਸ਼ਾਮਿਲ ਹੋਏ। ਸ੍ਰੀ ਸ਼ਰਮਾ ਨੇ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਸਬੰਧੀ ਵਿਸਥਾਰਪੂਰਵਕ ਦੱਸਦਿਆਂ ਇਸ ਨਾਮੁਰਾਦ ਬਿਮਾਰੀ ਤੋਂ ਦੂਰ ਰਹਿ ਕੇ ਸਖ਼ਤ ਮਿਹਨਤ ਕਰਨ ਦਾ ਸੁਨੇਹਾ ਦਿਤਾ ।

ਮੋਹਨ ਸ਼ਰਮਾ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ। ਤਸਵੀਰ - ਮੁਕੇਸ਼ ਕੁਮਾਰ 28-09-2026
ਸੰਗਰੂਰ, 27 ਸਤੰਬਰ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਯੂਥ ਅਫੇਅਰਜ ਵਿਭਾਗ ਵਲੋਂ ਐਮੀਨੈਂਸ ਸੀਨੀਅਰ ਸੈਕੰਡਰੀ ਸਕੂਲ ਸੰਗਰੂਰ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸੈਮੀਨਾਰ ਆਯੋਜਿਤ ਕੀਤਾ ਗਿਆ, ਜਿਸ ਵਿਚ ਮੁੱਖ ਬੁਲਾਰੇ ਵਜੋਂ ਨਸ਼ਾ ਛੁਡਾਊ ਕੇਂਦਰ ਦੇ ਸਾਬਕਾ ਡਾਇਰੈਕਟਰ ਅਤੇ ਸਮਾਜ ਸੇਵਕ ਮੋਹਨ ਸ਼ਰਮਾ ਸ਼ਾਮਿਲ ਹੋਏ। ਸ੍ਰੀ ਸ਼ਰਮਾ ਨੇ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਸਬੰਧੀ ਵਿਸਥਾਰਪੂਰਵਕ ਦੱਸਦਿਆਂ ਇਸ ਨਾਮੁਰਾਦ ਬਿਮਾਰੀ ਤੋਂ ਦੂਰ ਰਹਿ ਕੇ ਸਖ਼ਤ ਮਿਹਨਤ ਕਰਨ ਦਾ ਸੁਨੇਹਾ ਦਿਤਾ । ਉਨ੍ਹਾਂ ਨੈਤਿਕ ਕਦਰਾਂ ਕੀਮਤਾਂ ਦੀ ਮਹੱਤਤਾ ਸਬੰਧੀ ਦਸਦਿਆਂ ਮਾਪਿਆਂ ਅਤੇ ਅਧਿਆਪਕਾਂ ਦੀ ਸੇਵਾ ਕਰਨ ਦੀ ਪ੍ਰੇਰਨਾ ਵੀ ਦਿੱਤੀ। ਯੂਥ ਅਫੇਅਰਜ ਦੇ ਡਿਪਟੀ ਡਾਇਰੈਕਟਰ ਰਾਹੁਲ ਸੈਨੀ ਨੇ ਪ੍ਰਗਟਾਵਾ ਕੀਤਾ ਕਿ ਨਸ਼ਾ ਮੁਕਤ ਸਮਾਜ ਸਿਰਜਨ ਲਈ ਵਿਭਾਗ ਹਰ ਸੰਭਵ ਯਤਨ ਕਰ ਰਿਹਾ ਹੈ । ਸਿਵਲ ਹਸਪਤਾਲ ਸੰਗਰੂਰ ਦੇ ਡਾਕਟਰ ਮਲਕੀਤ ਸਿੰਘ ਨੇ ਵਿਦਿਆਰਥੀਆਂ ਦਾ ਸਰੀਰਕ ਨਿਰੀਖਣ ਕਰ ਕੇ ਸਹੀ ਅਗਵਾਈ ਦਿੱਤੀ ।ਸੰਸਥਾ ਦੇ ਪ੍ਰਿੰਸੀਪਲ ਵਿਪਨ ਚਾਵਲਾ ਨੇ ਆਪਣੇ ਸਵਾਗਤੀ ਸ਼ਬਦਾਂ ’ਚ ਦੱਸਿਆ ਕਿ ਅਜਿਹੇ ਸਾਰਥਿਕ ਪ੍ਰੋਗਰਾਮ ਉਹ ਭਵਿੱਖ ਵਿੱਚ ਵੀ ਜਾਰੀ ਰੱਖਣਗੇ। ਯੂਥ ਅਫੇਅਰਜ ਵਿਭਾਗ ਦੇ ਪ੍ਰੋਗਰਾਮ ਸਹਾਇਕ ਭਾਨੁਜ ਕਸ਼ਯਪ ਨੇ ਸਭ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਮਾਲੇਰਕੋਟਲਾ ਵਿਖੇ ਜ਼ਿਲ੍ਹਾ ਪੱਧਰੀ ਖੇਡਾਂ ਦਾ ਸ਼ਾਨਦਾਰ ਆਗਾਜ਼ ਨੌਜਵਾਨਾਂ ਨੂੰ ਖੇਡ ਮੈਦਾਨਾਂ ਵੱਲ ਮੋੜਨਾ ਸਮੇਂ ਦੀ ਲੋੜ ਅਗਲੀ ਖ਼ਬਰ ‘ਆਪ’ ਸਰਕਾਰ ’ਚ ਨਸ਼ਿਆ ਦਾ ਬੋਲਬਾਲਾ ਸਿਖਰ ’ਤੇ- ਬਿੱਟੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।