28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

‘ਤਿੰਨ ਮਹੀਨਿਆਂ ’ਚ ਨਸ਼ਾ ਖ਼ਤਮ ਕਰਨ ਦਾ ਭਗਵੰਤ ਮਾਨ ਸਰਕਾਰ ਦਾ ਦਾਅਵਾ ਖੋਖਲਾ- ਬ੍ਰਿਜੇਸ਼ ਪਾਠਕ

ਖਨੌਰੀ, 27 ਸਤੰਬਰ (ਬਲਵਿੰਦਰ ਸਿੰਘ ਥਿੰਦ) - ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਸੰਕਲਪ ਨਾਲ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਸੰਕਲਪ ਯਾਤਰਾ’ ਦੇ ਖਨੌਰੀ ਨੇੜਲੇ ਪਿੰਡ ਬੌਪੁਰ ਪਹੁੰਚਣ ’ਤੇ ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਬਲਜੀਤ ਸਿੰਘ ਬੌਪੁਰ ਦੀ ਅਗਵਾਈ ਹੇਠ ਭਾਜਪਾ ਆਗੂਆਂ ਅਤੇ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਕਰਵਾਈ ਗਈ ਸਵਾਗਤ ਰੈਲੀ ਨੂੰ ਸੰਬੋਧਨ ਕਰਦਿਆਂ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਬ੍ਰਿਜੇਸ਼ ਪਾਠਕ ਨੇ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਕਾਰਗੁਜ਼ਾਰੀ ’ਤੇ ਤਿੱਖੇ ਸਵਾਲ ਚੁੱਕੇ।

ਬੌਪੁਰ ਪਹੁੰਚੀ ਭਾਜਪਾ ਦੀ ‘ਨਸ਼ਾ ਮੁਕਤ ਸੰਕਲਪ ਯਾਤਰਾ’, ਆਗੂਆਂ ਤੇ ਵਰਕਰਾਂ ਵਲੋਂ ਭਰਵਾਂ ਸਵਾਗਤ 28-09-2026
ਖਨੌਰੀ, 27 ਸਤੰਬਰ (ਬਲਵਿੰਦਰ ਸਿੰਘ ਥਿੰਦ) - ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਸੰਕਲਪ ਨਾਲ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਸੰਕਲਪ ਯਾਤਰਾ’ ਦੇ ਖਨੌਰੀ ਨੇੜਲੇ ਪਿੰਡ ਬੌਪੁਰ ਪਹੁੰਚਣ ’ਤੇ ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਬਲਜੀਤ ਸਿੰਘ ਬੌਪੁਰ ਦੀ ਅਗਵਾਈ ਹੇਠ ਭਾਜਪਾ ਆਗੂਆਂ ਅਤੇ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਕਰਵਾਈ ਗਈ ਸਵਾਗਤ ਰੈਲੀ ਨੂੰ ਸੰਬੋਧਨ ਕਰਦਿਆਂ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਬ੍ਰਿਜੇਸ਼ ਪਾਠਕ ਨੇ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਕਾਰਗੁਜ਼ਾਰੀ ’ਤੇ ਤਿੱਖੇ ਸਵਾਲ ਚੁੱਕੇ। ਬ੍ਰਿਜੇਸ਼ ਪਾਠਕ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਆਗੂਆਂ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਸੂਬੇ ਵਿੱਚ ਸਰਕਾਰ ਬਣਨ ਤੋਂ ਬਾਅਦ ਤਿੰਨ ਮਹੀਨਿਆਂ ਵਿੱਚ ਹੀ ਨਸ਼ਿਆਂ ਦਾ ਖ਼ਾਤਮਾ ਕਰ ਦਿੱਤਾ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੇ ਲਗਭਗ ਸਾਢੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਨਸ਼ਿਆਂ ਦੀ ਸਮੱਸਿਆ ਖ਼ਤਮ ਹੋਣ ਦੀ ਬਜਾਏ ਹੋਰ ਗੰਭੀਰ ਹੋਈ ਹੈ ਅਤੇ ਨਸ਼ਾ ਪੰਜਾਬ ਦੇ ਘਰਾਂ ਦੀਆਂ ਬਰੂੰਹਾਂ ਤੱਕ ਪਹੁੰਚ ਗਿਆ ਹੈ। ਉਨ੍ਹਾਂ ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਚਲਾਈ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ’ਤੇ ਵੀ ਸਵਾਲ ਉਠਾਉਂਦਿਆਂ ਕਿਹਾ ਕਿ ਜੇਕਰ ਇਸ ਮੁਹਿੰਮ ਦਾ ਉਦੇਸ਼ ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸੀ ਤਾਂ ਸਰਕਾਰ ਨੂੰ ਇਸ ਦੇ ਨਤੀਜਿਆਂ ਬਾਰੇ ਪੰਜਾਬ ਦੇ ਲੋਕਾਂ ਨੂੰ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਨੌਜਵਾਨਾਂ ਅਤੇ ਪਰਿਵਾਰਾਂ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ। ਭਾਜਪਾ ਆਗੂ ਨੇ ਦਾਅਵਾ ਕੀਤਾ ਕਿ ਜੇਕਰ 2027 ਵਿੱਚ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਅਤੇ ਨਸ਼ਿਆਂ ਨੂੰ ਉਤਸ਼ਾਹਿਤ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਨੈੱਟਵਰਕ ਨੂੰ ਤੋੜਨ ਅਤੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਇਸ ਬੁਰਾਈ ਤੋਂ ਬਚਾਉਣ ਲਈ ਭਾਜਪਾ ਸਰਕਾਰ ਵੱਲੋਂ ਸਖ਼ਤ ਕਦਮ ਚੁੱਕੇ ਜਾਣਗੇ। ਇਸ ਮੌਕੇ ਨਸ਼ਾ ਮੁਕਤ ਸੰਕਲਪ ਯਾਤਰਾ ਦੇ ਇੰਚਾਰਜ ਦਿਆਲ ਸਿੰਘ ਸੋਢੀ, ਜ਼ਿਲ੍ਹਾ ਪ੍ਰਧਾਨ ਦਾਮਨ ਥਿੰਦ ਬਾਜਵਾ ਅਤੇ ਸੂਬਾ ਕਾਰਜਕਾਰਨੀ ਮੈਂਬਰ ਨੈਣੂ ਰਾਮ ਗਰਗ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਲੋਕਾਂ ਨੂੰ ਵੱਡੇ ਪੱਧਰ ’ਤੇ ਜਾਗਰੂਕ ਕਰਨ ਦੀ ਲੋੜ ਹੈ ਅਤੇ ਭਾਜਪਾ ਵੱਲੋਂ ਕੱਢੀ ਜਾ ਰਹੀ ਯਾਤਰਾ ਇਸੇ ਉਦੇਸ਼ ਨਾਲ ਲੋਕਾਂ ਤੱਕ ਪਹੁੰਚ ਰਹੀ ਹੈ। ਸਵਾਗਤ ਰੈਲੀ ਦੇ ਮੁੱਖ ਪ੍ਰਬੰਧਕ ਅਤੇ ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਬਲਜੀਤ ਸਿੰਘ ਬੌਪੁਰ ਨੇ ਬੌਪੁਰ ਪਹੁੰਚਣ ’ ਤੇ ਬ੍ਰਿਜੇਸ਼ ਪਾਠਕ ਸਮੇਤ ਸਮੂਹ ਭਾਜਪਾ ਆਗੂਆਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਅਨਿਲ ਸਰੀਨ, ਸਾਬਕਾ ਚੇਅਰਮੈਨ ਸਤਪਾਲ ਸਿੰਗਲਾ ਲਹਿਰਾਗਾਗਾ, ਸੁਖਵੰਤ ਸਿੰਘ ਸਰਾਓ, ਬਲਜੀਤ ਸਿੰਘ ਬੌਪੁਰ, ਨੈਣੂ ਰਾਮ ਗਰਗ, ਗਿਆਨ ਸਿੰਘ ਮਾਨ, ਰਾਕੇਸ਼ ਗਿੱਲ ਬਨਾਰਸੀ, ਜਗਜੀਤ ਸਿੰਘ ਗੋਠਵਾਲ, ਪ੍ਰਦੀਪ ਕੁਮਾਰ, ਸੋਹਨ ਲਾਲ ਮੰਡਲ ਪ੍ਰਧਾਨ ਲਹਿਰਾਗਾਗਾ, ਰਾਮ ਦੀਆ, ਮੇਘ ਰਾਜ ਚੱਠਾ, ਕ੍ਰਿਸ਼ਨ ਗੋਇਲ ਕੌਂਸਲਰ, ਹਰਦੀਪ ਸਿੰਘ ਚੇਅਰਮੈਨ, ਰਾਜ ਪਾਲ ਨੈਨ, ਬਲਜਿੰਦਰ ਬਨਾਰਸੀ, ਰਿਸ਼ੀਪਾਲ ਖਟਕੜ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਆਗੂ, ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਮੌਤ ਤੋਂ ਦੂਸਰੇ ਦਿਨ ਵੀ ਨਹੀਂ ਹੋ ਸਕਿਆ ਸਮਨਦੀਪ ਦਾ ਪੋਸਟਮਾਰਟਮ ਅਗਲੀ ਖ਼ਬਰ ਹਰ ਮਹੀਨੇ ਡੇਢ ਲੱਖ ਸੈਨੇਟਰੀ ਪੈਡ ਮੁਫ਼ਤ ਵੰਡੇਗੀ ‘ਉਮੀਦ’- ਅਰਵਿੰਦ ਖੰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।