30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

150 ਵਲੰਟੀਅਰਾਂ ਨੇ ਸਮਾਜ ਸੇਵਾ ਅਤੇ ਰਾਸ਼ਟਰ ਨਿਰਮਾਣ ਲਈ ਸਮਰਪਿਤ ਰਹਿਣ ਦਾ ਲਿਆ ਸੰਕਲਪ

ਮਸਤੂਆਣਾ ਸਾਹਿਬ, 29 ਸਤੰਬਰ (ਦਮਦਮੀ) - ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿਖੇ ਰਾਸ਼ਟਰੀ ਸੇਵਾ ਯੋਜਨਾ (ਐੱਨ. ਐੱਸ.

ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿਖੇ ਐਨ.ਐਸ.ਐਸ. ਦਿਵਸ ਮੌਕੇ ਕਰਵਾਏ ਗਏ ਸਮਾਗਮ ਦਾ ਦ੍ਰਿਸ਼। ਤਸਵੀਰ ਦਮਦਮੀ 30-09-2026
ਮਸਤੂਆਣਾ ਸਾਹਿਬ, 29 ਸਤੰਬਰ (ਦਮਦਮੀ) - ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿਖੇ ਰਾਸ਼ਟਰੀ ਸੇਵਾ ਯੋਜਨਾ (ਐੱਨ.ਐੱਸ.ਐੱਸ.) ਦਿਵਸ ਬੜੇ ਉਤਸ਼ਾਹ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨਾਲ ਮਨਾਇਆ ਗਿਆ। ਅਕਾਲ ਕਾਲਜ ਕੌਂਸਲ ਦੇ ਸਕੱਤਰ ਸ੍ਰ. ਜਸਵੰਤ ਸਿੰਘ ਦੀ ਯੋਗ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਵਿੱਚ ਕਾਲਜ ਦੇ 90 ਐੱਨ.ਐੱਸ.ਐੱਸ. ਵਲੰਟੀਅਰ ਲੜਕੀਆਂ ਅਤੇ 60 ਲੜਕਿਆਂ ਨੇ ਭਾਗ ਲਿਆ। ਸਮਾਗਮ ਦੌਰਾਨ ਐੱਨਐੱਸਐੱਸ ਪ੍ਰੋਗਰਾਮ ਅਫ਼ਸਰ ਡਾ. ਗੁਰਦੀਪ ਸਿੰਘ ਨੇ ਮਹਿਮਾਨਾਂ, ਕਾਲਜ ਸਟਾਫ਼ ਅਤੇ ਵਲੰਟੀਅਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਐਨਐਸਐਸ ਦੀਆਂ ਗਤੀਵਿਧੀਆਂ ਵਿਦਿਆਰਥੀਆਂ ਵਿੱਚ ਸੇਵਾ-ਭਾਵਨਾ, ਅਨੁਸ਼ਾਸਨ, ਸਮਾਜਿਕ ਜ਼ਿੰਮੇਵਾਰੀ ਅਤੇ ਰਾਸ਼ਟਰ ਨਿਰਮਾਣ ਦੀ ਭਾਵਨਾ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਮੌਕੇ ਡਾ. ਜੋਗਿੰਦਰ ਸਿੰਘ ਨੇ ਐਨ.ਐਸ.ਐਸ. ਦੇ ਇਤਿਹਾਸ ਅਤੇ ਉਦੇਸ਼ਾਂ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਐਨ.ਐਸ.ਐਸ. ਦਾ ਮੂਲ ਮੰਤਰ ‘ਮੈਂ ਨਹੀਂ, ਤੁਸੀਂ’ ਹੈ, ਜੋ ਵਿਦਿਆਰਥੀਆਂ ਨੂੰ ਨਿੱਜੀ ਹਿੱਤਾਂ ਤੋਂ ਉੱਪਰ ਉੱਠ ਕੇ ਸਮਾਜ ਅਤੇ ਦੇਸ਼ ਦੀ ਸੇਵਾ ਲਈ ਪ੍ਰੇਰਿਤ ਕਰਦਾ ਹੈ। ਕਾਲਜ ਦੀ ਪ੍ਰਿੰਸੀਪਲ ਡਾ. ਅਮਨਦੀਪ ਕੌਰ ਨੇ ਸਮੂਹ ਵਲੰਟੀਅਰਾਂ ਅਤੇ ਪ੍ਰੋਗਰਾਮ ਅਫ਼ਸਰਾਂ ਨੂੰ ਐਨ.ਐਸ.ਐਸ. ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਐਨ.ਐਸ.ਐਸ. ਸਿਰਫ਼ ਇਕ ਗਤੀਵਿਧੀ ਨਹੀਂ, ਸਗੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਨੂੰ ਜ਼ਿੰਮੇਵਾਰ ਤੇ ਸੰਵੇਦਨਸ਼ੀਲ ਨਾਗਰਿਕ ਬਣਾਉਣ ਦਾ ਪ੍ਰਭਾਵਸ਼ਾਲੀ ਮਾਧਿਅਮ ਹੈ। ਸਮਾਗਮ ਦੇ ਅੰਤ ’ਚ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਡਾ. ਕਮਲਜੀਤ ਕੌਰ ਨੇ ਧੰਨਵਾਦ ਕੀਤਾ।
ਪਿਛਲੀ ਖ਼ਬਰ ਓ.ਐਸ.ਡੀ. ਸੁਖਵੀਰ ਸਿੰਘ ਨੇ ਕੀਤਾ ਅੱਖਾਂ ਦੇ ਜਾਂਚ ਕੈਂਪ ਦਾ ਉਦਘਾਟਨ ਅਗਲੀ ਖ਼ਬਰ ਸ਼ੈਲਰਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਆਉਣ ਵਾਲੀਆਂ ਮੁਸ਼ਕਿਲਾਂ ਦਾ ਤੁਰੰਤ ਹੱਲ ਕਰੇ ਸਰਕਾਰ - ਗੋਇਲ, ਕਰੀਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।