30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਡਾ. ਅਵਿਨਾਸ਼ ਰਾਣਾ ਸੀ.ਸੀ.ਆਈ. ਦੇ ਪੰਜਾਬ ਪ੍ਰਧਾਨ ਨਿਯੁਕਤ

ਭਵਾਨੀਗੜ੍ਹ, 29 ਸਤੰਬਰ (ਰਣਧੀਰ ਸਿੰਘ ਫੱਗੂਵਾਲਾ)-ਲੰਮੇ ਸਮੇਂ ਤੋਂ ਮਾਨਵ ਸੇਵਾ ਲਈ ਕਾਰਜਸ਼ੀਲ ਡਾ. ਅਵਿਨਾਸ਼ ਰਾਣਾ ਨੂੰ ਕੰਜਿਊਮਰ ਕਨਫੈਡਰੇਸ਼ਨ ਆਫ ਇੰਡੀਆ (ਸੀ.

ਅਵਿਨਾਸ਼ ਰਾਣਾ ਨੂੰ ਸੂਬਾ ਪ੍ਰਧਾਨ ਬਣਾਉਣ ਸਮੇਂ ਕੌਮੀ ਆਗੂਆਂ ਨਾਲ। ਤਸਵੀਰ- ਰਣਧੀਰ ਸਿੰਘ ਫੱਗੂਵਾਲਾ 30-09-2026
ਭਵਾਨੀਗੜ੍ਹ, 29 ਸਤੰਬਰ (ਰਣਧੀਰ ਸਿੰਘ ਫੱਗੂਵਾਲਾ)-ਲੰਮੇ ਸਮੇਂ ਤੋਂ ਮਾਨਵ ਸੇਵਾ ਲਈ ਕਾਰਜਸ਼ੀਲ ਡਾ. ਅਵਿਨਾਸ਼ ਰਾਣਾ ਨੂੰ ਕੰਜਿਊਮਰ ਕਨਫੈਡਰੇਸ਼ਨ ਆਫ ਇੰਡੀਆ (ਸੀ.ਸੀ.ਆਈ.) ਦਾ ਪੰਜਾਬ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਸੰਬੰਧੀ ਐਲਾਨ ਜੈਪੁਰ (ਰਾਜਸਥਾਨ) ਵਿਖੇ ਹੋਈ ਆਲ ਇੰਡੀਆ ਕੰਜਿਊਮਰ ਕਾਨਫਰੰਸ ਦੌਰਾਨ ਸੰਸਥਾ ਦੇ ਕੌਮੀ ਚੇਅਰਮੈਨ ਡਾ. ਅਨੰਤ ਸ਼ਰਮਾ ਵਲੋਂ ਕੀਤਾ ਗਿਆ। ਇਸ ਮੌਕੇ ਡਾ. ਅਨੰਤ ਸ਼ਰਮਾ ਨੇ ਕਿਹਾ ਕਿ ਡਾ. ਅਵਿਨਾਸ਼ ਰਾਣਾ ਦੀਆਂ ਲੋਕ ਸੇਵਾ ਅਤੇ ਖਪਤਕਾਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੀਤੀਆਂ ਸੇਵਾਵਾਂ ਨੂੰ ਦੇਖਦਿਆਂ ਉਨ੍ਹਾਂ ਨੂੰ ਪੰਜਾਬ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਆਲ ਇੰਡੀਆ ਮੀਤ ਚੇਅਰਮੈਨ ਅਰੁਣ ਸ਼ਰਮਾ ਨੇ ਕਿਹਾ ਕਿ ਡਾ. ਰਾਣਾ ਲੰਮੇ ਸਮੇਂ ਤੋਂ ਲੋਕ ਸੇਵਾ ਵਿੱਚ ਸਰਗਰਮ ਹਨ ਅਤੇ ਖਪਤਕਾਰਾਂ ਦੀਆਂ ਮੁਸ਼ਕਿਲਾਂ ਸਬੰਧੀ ਵੀ ਉਨ੍ਹਾਂ ਦੀ ਕਾਰਗੁਜ਼ਾਰੀ ਸ਼ਲਾਘਾਯੋਗ ਰਹੀ ਹੈ। ਜੈਪੁਰ ਵਿਖੇ ਹੋਈ ਦੋ ਰੋਜ਼ਾ ਕੌਮੀ ਇਕੱਤਰਤਾ ਵਿੱਚ ਉੱਤਰ ਅਤੇ ਦੱਖਣ ਭਾਰਤ ਤੋਂ ਡੈਲੀਗੇਟਾਂ ਤੇ ਕਾਰਜਕਾਰਨੀ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਸਿਲਵਾਸ (ਤਾਮਿਲਨਾਡੂ) ਨੂੰ ਕੌਮੀ ਪ੍ਰਧਾਨ, ਭੂਪ ਪਾਲ ਸਿੰਘ ਨੂੰ ਕਾਰਜਕਾਰੀ ਪ੍ਰਧਾਨ ਅਤੇ ਡਾ. ਭਾਵਨਾ ਸਾਹਨੀ ਨੂੰ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਕਾਨਫਰੰਸ ਦੌਰਾਨ ਖਪਤਕਾਰਾਂ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ’ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਨਵੀਂ ਜ਼ਿੰਮੇਵਾਰੀ ਮਿਲਣ ਉਪਰੰਤ ਡਾ. ਅਵਿਨਾਸ਼ ਰਾਣਾ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਪੰਜਾਬ ਵਿੱਚੋਂ ਉਨ੍ਹਾਂ ਨੂੰ ਇਸ ਅਹੁਦੇ ਲਈ ਯੋਗ ਸਮਝਿਆ ਗਿਆ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਖਪਤਕਾਰਾਂ ਦੀ ਬਿਹਤਰੀ ਲਈ ਵੱਧ ਤੋਂ ਵੱਧ ਕਾਰਜ ਕਰਨਗੇ।
ਪਿਛਲੀ ਖ਼ਬਰ ਸ਼ਹੀਦ ਭਾਈ ਮਨੀ ਸਿੰਘ ਕਾਲਜ ਵਿਖੇ ਤਕਨੀਕੀ ਗਤੀਵਿਧੀ ਕਰਵਾਈ ਅਗਲੀ ਖ਼ਬਰ ਧੂਰੀ ਬਲਾਕ ’ਚ ‘ਨਿੱਕੇ ਕਦਮ’ ਪ੍ਰੋਗਰਾਮ ਤਹਿਤ 145 ਆਂਗਣਵਾੜੀ ਵਰਕਰਾਂ ਦੀ ਟ੍ਰੇਨਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।