01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਅੰਮ੍ਰਿਤਸਰ ਵਿਖੇ ਰਾਜ ਪੱਧਰੀ ਕੁਸ਼ਤੀ ਮੁਕਾਬਲੇ ’ਚ ਪਰਵੀਨ ਰਾਣੀ ਨੇ ਜਿੱਤਿਆ ਕਾਂਸੀ ਦਾ ਤਗਮਾ

ਮਸਤੂਆਣਾ ਸਾਹਿਬ, 30 ਸਤੰਬਰ (ਦਮਦਮੀ) - ਅੰਮ੍ਰਿਤਸਰ ਵਿਖੇ ਆਯੋਜਿਤ ਪੰਜਾਬ ਰਾਜ ਫ੍ਰੀ-ਸਟਾਈਲ ਕੁਸ਼ਤੀ ਮੁਕਾਬਲਿਆਂ ਵਿਚ ਅਕਾਲ ਸੀਨੀਅਰ ਸੈਕੰਡਰੀ ਸਕੂਲ ਬਹਾਦਰਪੁਰ (ਮਸਤੂਆਣਾ ਸਾਹਿਬ) ਦੀ 10+2 ਜਮਾਤ ਦੀ ਹੋਣਹਾਰ ਵਿਦਿਆਰਥਣ ਪਰਵੀਨ ਰਾਣੀ ਨੇ ਸ਼ਾਨਦਾਰ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਗਮਾ ਹਾਸਿਲ ਕੀਤਾ ਹੈ। ਇਸ ਮਾਣਮੱਤੀ ਪ੍ਰਾਪਤੀ ਤੋਂ ਬਾਅਦ ਸਕੂਲ ਪਰਤਣ ’ਤੇ ਖਿਡਾਰਨ ਪਰਵੀਨ ਰਾਣੀ ਦਾ ਸਕੂਲ ਪ੍ਰਬੰਧਕਾਂ, ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਵਲੋਂ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਸ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।

ਅਜੀਤ ਡੈਸਕ 01-10-2026
ਮਸਤੂਆਣਾ ਸਾਹਿਬ, 30 ਸਤੰਬਰ (ਦਮਦਮੀ) - ਅੰਮ੍ਰਿਤਸਰ ਵਿਖੇ ਆਯੋਜਿਤ ਪੰਜਾਬ ਰਾਜ ਫ੍ਰੀ-ਸਟਾਈਲ ਕੁਸ਼ਤੀ ਮੁਕਾਬਲਿਆਂ ਵਿਚ ਅਕਾਲ ਸੀਨੀਅਰ ਸੈਕੰਡਰੀ ਸਕੂਲ ਬਹਾਦਰਪੁਰ (ਮਸਤੂਆਣਾ ਸਾਹਿਬ) ਦੀ 10+2 ਜਮਾਤ ਦੀ ਹੋਣਹਾਰ ਵਿਦਿਆਰਥਣ ਪਰਵੀਨ ਰਾਣੀ ਨੇ ਸ਼ਾਨਦਾਰ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਗਮਾ ਹਾਸਿਲ ਕੀਤਾ ਹੈ। ਇਸ ਮਾਣਮੱਤੀ ਪ੍ਰਾਪਤੀ ਤੋਂ ਬਾਅਦ ਸਕੂਲ ਪਰਤਣ ’ਤੇ ਖਿਡਾਰਨ ਪਰਵੀਨ ਰਾਣੀ ਦਾ ਸਕੂਲ ਪ੍ਰਬੰਧਕਾਂ, ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਵਲੋਂ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਸ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ, ਪ੍ਰਬੰਧਕੀ ਕਮੇਟੀ ਅਤੇ ਸਕੂਲ ਸਟਾਫ਼ ਵਲੋਂ ਖਿਡਾਰਨ ਪਰਵੀਨ ਰਾਣੀ, ਉਸ ਦੇ ਮਾਪਿਆਂ ਅਤੇ ਖੇਡ ਅਧਿਆਪਕਾਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਗਈ। ਇਸ ਦੌਰਾਨ ਡੀ.ਪੀ.ਈ. ਕਮਲਦੀਪ ਸਿੰਘ ਅਤੇ ਡੀ.ਪੀ.ਈ. ਜਸਪ੍ਰੀਤ ਕੌਰ ਦੀ ਮਿਹਨਤ ਅਤੇ ਯੋਗ ਅਗਵਾਈ ਦੀ ਵਿਸ਼ੇਸ਼ ਤੌਰ ’ਤੇ ਸ਼ਲਾਘਾ ਕੀਤੀ ਗਈ, ਜਿਨ੍ਹਾਂ ਦੀ ਦੇਖ-ਰੇਖ ਹੇਠ ਪਰਵੀਨ ਰਾਣੀ ਨੇ ਇਹ ਮੁਕਾਮ ਹਾਸਿਲ ਕੀਤਾ। ਸਕੂਲ ਦੇ ਪ੍ਰਿੰਸੀਪਲ ਡਾ. ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪਰਵੀਨ ਰਾਣੀ ਦੀ ਇਹ ਪ੍ਰਾਪਤੀ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਣਾਦਾਇਕ ਹੈ।
ਪਿਛਲੀ ਖ਼ਬਰ ਡਰੋਨ ਸ਼ੋਅ ਅੱਜ ਅਗਲੀ ਖ਼ਬਰ ਸੰਤ ਅਤਰ ਸਿੰਘ ਅਕਾਲ ਅਕੈਡਮੀ ਮਸਤੂਆਣਾ ਸਾਹਿਬ ਵਿਖੇ ਇਕ ਰੋਜ਼ਾ ‘ਵਾਟਰ ਪਾਰਕ’ ਦਾ ਸ਼ਾਨਦਾਰ ਆਯੋਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।