02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਉਗਰਾਹਾਂ ਤੋਂ ਨੀਲੋਵਾਲ ਜਾਂਦੀ ਨਹਿਰ ’ਚ ਵੱਡਾ ਪਾੜ, ਝੋਨੇ ਦੇ ਖੇਤਾਂ ’ਚ ਭਰਿਆ ਪਾਣੀ ਪ੍ਰਸ਼ਾਸਨ ਤੇ ਨਹਿਰੀ ਵਿਭਾਗ ਦੀਆਂ ਟੀਮਾਂ ਮੌਕੇ ’ਤੇ, ਪਾੜ ਪੂਰਨ ਦਾ ਕੰਮ ਜਾਰੀ

ਛਾਜਲੀ, 1 ਅਕਤੂਬਰ (ਅਜਾਇਬ ਸਿੰਘ ਨੀਲੋਵਾਲ)- ਉਗਰਾਹਾਂ ਤੋਂ ਨੀਲੋਵਾਲ ਵੱਲ ਜਾਂਦੀ ਨਹਿਰ ਵਿੱਚ ਅੱਜ ਸਵੇਰੇ ਵੱਡਾ ਪਾੜ ਪੈਣ ਕਾਰਨ ਆਸ-ਪਾਸ ਦੇ ਕਿਸਾਨਾਂ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ। ਨਹਿਰ ਵਿੱਚੋਂ ਤੇਜ਼ੀ ਨਾਲ ਪਾਣੀ ਨਿਕਲਣ ਕਾਰਨ ਨੇੜਲੇ ਖੇਤਾਂ ਵਿੱਚ ਪਾਣੀ ਭਰ ਗਿਆ ਅਤੇ ਕਟਾਈ ਦੇ ਨੇੜੇ ਪਹੁੰਚੀ ਝੋਨੇ ਦੀ ਫ਼ਸਲ ਪ੍ਰਭਾਵਿਤ ਹੋ ਗਈ।

ਅਜੀਤ ਡੈਸਕ 02-10-2026
ਛਾਜਲੀ, 1 ਅਕਤੂਬਰ (ਅਜਾਇਬ ਸਿੰਘ ਨੀਲੋਵਾਲ)- ਉਗਰਾਹਾਂ ਤੋਂ ਨੀਲੋਵਾਲ ਵੱਲ ਜਾਂਦੀ ਨਹਿਰ ਵਿੱਚ ਅੱਜ ਸਵੇਰੇ ਵੱਡਾ ਪਾੜ ਪੈਣ ਕਾਰਨ ਆਸ-ਪਾਸ ਦੇ ਕਿਸਾਨਾਂ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ। ਨਹਿਰ ਵਿੱਚੋਂ ਤੇਜ਼ੀ ਨਾਲ ਪਾਣੀ ਨਿਕਲਣ ਕਾਰਨ ਨੇੜਲੇ ਖੇਤਾਂ ਵਿੱਚ ਪਾਣੀ ਭਰ ਗਿਆ ਅਤੇ ਕਟਾਈ ਦੇ ਨੇੜੇ ਪਹੁੰਚੀ ਝੋਨੇ ਦੀ ਫ਼ਸਲ ਪ੍ਰਭਾਵਿਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪ੍ਰਸ਼ਾਸਨ ਅਤੇ ਨਹਿਰੀ ਵਿਭਾਗ ਦੀਆਂ ਟੀਮਾਂ ਅਤੇ ਨੇੜਲੇ ਪਿੰਡ ਵਾਸੀ ਮੌਕੇ ’ਤੇ ਪਹੁੰਚ ਗਈਆਂ ਅਤੇ ਪਾਣੀ ਦੇ ਵਹਾਅ ਨੂੰ ਰੋਕਣ ਅਤੇ ਪਾੜ ਨੂੰ ਪੂਰਨ ਲਈ ਕੰਮ ਸ਼ੁਰੂ ਕਰ ਦਿੱਤਾ ਗਿਆ। ਪਿੰਡ ਵਾਸੀਆਂ ਮੁਤਾਬਕ ਨਹਿਰ ਵਿੱਚ ਲਗਭਗ ਪੰਜਾਹ ਫੁੱਟ ਪਾੜ ਪੈਣ ਤੋਂ ਬਾਅਦ ਵੀ ਕੰਢਿਆਂ ਤੋਂ ਮਿੱਟੀ ਦੀਆਂ ਢਿੱਗਾਂ ਡਿੱਗ ਰਹੀਆਂ ਹਨ। ਇਸ ਤੋਂ ਇਲਾਵਾ ਨਹਿਰ ਦੇ ਕੰਢੇ ਖੜ੍ਹੇ ਵੱਡੇ ਸਫ਼ੈਦੇ ਦੇ ਦਰੱਖਤ ਵੀ ਉਖੜ ਕੇ ਨਹਿਰ ਵਿੱਚ ਡਿੱਗ ਰਹੇ ਹਨ, ਜਿਸ ਕਾਰਨ ਪਾੜ ਹੋਰ ਵਧਣ ਦਾ ਖ਼ਦਸ਼ਾ ਬਣਿਆ ਹੋਇਆ ਹੈ। ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਦੀ ਝੋਨੇ ਦੀ ਫ਼ਸਲ ਪੱਕ ਕੇ ਕਟਾਈ ਦੇ ਬਿਲਕੁਲ ਨੇੜੇ ਸੀ। ਅਜਿਹੇ ਸਮੇਂ ਨਹਿਰ ਵਿੱਚ ਪਾਣੀ ਆਉਣ ਕਾਰਨ ਫ਼ਸਲਾਂ ਵਿੱਚ ਪਾਣੀ ਭਰਨ ਨਾਲ ਕਿਸਾਨਾਂ ਨੂੰ ਵੱਡੇ ਨੁਕਸਾਨ ਦਾ ਡਰ ਬਣਿਆ ਹੋਇਆ ਹੈ। ਉਨ੍ਹਾਂ ਮੰਗ ਕੀਤੀ ਕਿ ਪਾੜ ਨੂੰ ਜਲਦ ਤੋਂ ਜਲਦ ਪੂਰਾ ਕਰਕੇ ਪਾਣੀ ਦਾ ਵਹਾਅ ਰੋਕਿਆ ਜਾਵੇ। ਪਿੰਡ ਵਾਸੀਆਂ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਮੁਤਾਬਕ ਨਹਿਰ ਦੀ ਹਾਲਤ ਲੰਬੇ ਸਮੇਂ ਤੋਂ ਖ਼ਸਤਾ ਹੈ ਅਤੇ ਪਿਛਲੇ ਸਾਲ ਵੀ ਨਹਿਰ ਵਿੱਚ ਕਈ ਥਾਵਾਂ ’ਤੇ ਟੁੱਟਣ ਦੀਆਂ ਘਟਨਾਵਾਂ ਵਾਪਰੀਆਂ ਸਨ। ਉਨ੍ਹਾਂ ਮੰਗ ਕੀਤੀ ਕਿ ਨਹਿਰ ਦੇ ਦੋਵੇਂ ਪਾਸਿਆਂ ਦੇ ਬੰਨ੍ਹਾਂ ਨੂੰ ਮਜ਼ਬੂਤ ਕੀਤਾ ਜਾਵੇ ਅਤੇ ਕੰਢਿਆਂ ’ਤੇ ਖੜ੍ਹੇ ਦਰੱਖਤਾਂ ਦੀ ਛਾਂਟੀ ਕਰਵਾਈ ਜਾਵੇ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਤੋਂ ਕਿਸਾਨਾਂ ਦੀਆਂ ਫ਼ਸਲਾਂ ਨੂੰ ਬਚਾਇਆ ਜਾ ਸਕੇ। ਇਸ ਮੌਕੇ ਪਟਵਾਰੀ ਗਗਨਦੀਪ ਸਿੰਘ ਅਤੇ ਪੁਲਿਸ ਪ੍ਰਸ਼ਾਸਨ ਵੀ ਹਾਜ਼ਰ ਸੀ। ਨਾਇਬ ਤਹਿਸੀਲਦਾਰ ਸੁਨਾਮ ਮੈਡਮ ਰੀਤੂ ਕਪੂਰ ਨੇ ਦੱਸਿਆ ਕਿ ਨਹਿਰ ਟੁੱਟਣ ਦੀ ਸੂਚਨਾ ਮਿਲਦੇ ਹੀ ਪ੍ਰਸ਼ਾਸਨ ਦੀ ਟੀਮ ਮੌਕੇ ’ਤੇ ਪਹੁੰਚ ਗਈ ਸੀ। ਉਨ੍ਹਾਂ ਦੱਸਿਆ ਕਿ ਐਸ.ਐਚ.ਓ. ਸਮੇਤ ਇਰੀਗੇਸ਼ਨ ਵਿਭਾਗ ਦੇ ਐਸ.ਡੀ.ਓ. ਅਤੇ ਹੋਰ ਅਧਿਕਾਰੀ ਵੀ ਮੌਕੇ ’ਤੇ ਮੌਜੂਦ ਹਨ। ਰੀਤੂ ਕਪੂਰ ਨੇ ਦੱਸਿਆ ਕਿ ਇਰੀਗੇਸ਼ਨ ਵਿਭਾਗ ਦੇ ਐਸ.ਡੀ.ਓ. ਅਨੁਸਾਰ ਨਹਿਰ ਵਿੱਚ ਪਿੱਛੋਂ ਆ ਰਿਹਾ ਪਾਣੀ ਬੰਦ ਕਰਵਾ ਦਿੱਤਾ ਗਿਆ ਹੈ ਅਤੇ ਪਾਣੀ ਦੇ ਵਹਾਅ ਨੂੰ ਰੋਕਣ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਇਰੀਗੇਸ਼ਨ ਵਿਭਾਗ ਦੇ ਐਸਡੀਓ ਆਰੀਅਨ ਅਨੇਜਾ ਨੇ ਦੱਸਿਆ ਕਿ ਨਹਿਰ ਵਿੱਚ ਪਏ ਪਾੜ ਨੂੰ ਕਾਬੂ ਕਰਨ ਲਈ ਵਿਭਾਗ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਕਿਸਾਨਾਂ ਵਲੋਂ ਪਾਣੀ ਜਲਦ ਰੁਕਣ ਅਤੇ ਫ਼ਸਲਾਂ ਦੇ ਨੁਕਸਾਨ ਦਾ ਉਚਿਤ ਮੁਲਾਂਕਣ ਕੀਤੇ ਜਾਣ ਦੀ ਉਮੀਦ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਨਹਿਰ ’ਚ ਪਾੜ ਪੈਣ ਕਾਰਨ ਕਿਸਾਨਾਂ ਦੀ ਝੋਨੇ ਦੀ ਪੱਕੀ ਹੋਈ ਫਸਲ ਪ੍ਰਭਾਵਿਤ ਅਗਲੀ ਖ਼ਬਰ ਪਰਿਵਾਰ ਦੀ ਗ਼ੈਰਮੌਜੂਦਗੀ ’ਚ ਹੋਇਆ ਸਨਮਦੀਪ ਦਾ ਪੋਸਟਮਾਰਟਮ ਅਤੇ ਅੰਤਿਮ ਸੰਸਕਾਰ ਪੁਲਿਸ ਨੇ ਹਸਪਤਾਲ ’ਚ ਧਰਨਾ ਦੇ ਰਹੇ ਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।