02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਡੀ.ਸੀ. ਦਫ਼ਤਰ ਸੰਗਰੂਰ ਦੇ ਘਿਰਾਓ ਲਈ ਕਿਸਾਨਾਂ ਵਲੋਂ ਪਿੰਡ-ਪਿੰਡ ਲਾਮਬੰਦੀ

ਲੌਂਗੋਵਾਲ 1 ਅਕਤੂਬਰ (ਵਿਨੋਦ, ਖੰਨਾ) - ਅਮਰੀਕਾ ਅਤੇ ਭਾਰਤ ਦਰਮਿਆਨ ਹੋਏ ਵਪਾਰ ਸਮਝੌਤੇ ਨੂੰ ਰੱਦ ਕਰਨ, ਲੈਂਡ ਪੂਲਿੰਗ ਨੀਤੀ ਨੂੰ ਰੱਦ ਕਰਨ, ਕਰਜ਼ਾ ਮੁਆਫੀ ਸਮੇਤ 13 ਪ੍ਰਮੁੱਖ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ 5 ਅਕਤੂਬਰ ਤੋਂ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦਾ ਦਿਨ ਰਾਤ ਦਾ ਪੱਕਾ ਘਿਰਾਓ ਕੀਤਾ ਜਾ ਰਿਹਾ ਹੈ। ਇਸ ਮੋਰਚੇ ਨੂੰ ਸਫਲ ਬਣਾਉਣ ਦੇ ਮਕਸਦ ਨਾਲ ਜਥੇਬੰਦੀ ਵਲੋਂ ਪਿੰਡ ਪਿੰਡ ਜਾ ਕੇ ਕੀਤੀ ਜਾ ਰਹੀ ਲਾਮਬੰਦੀ ਤਹਿਤ ਅੱਜ ਗੁਰਦੁਆਰਾ ਸੰਤ ਅਤਰ ਸਿੰਘ ਸ਼ੇਰੋਂ ਵਿਖੇ ਕਿ ਕਿਸਾਨਾਂ ਦੀ ਮੀਟਿੰਗ ਕੀਤੀ ਗਈ।

ਅਜੀਤ ਡੈਸਕ 02-10-2026
ਲੌਂਗੋਵਾਲ 1 ਅਕਤੂਬਰ (ਵਿਨੋਦ, ਖੰਨਾ) - ਅਮਰੀਕਾ ਅਤੇ ਭਾਰਤ ਦਰਮਿਆਨ ਹੋਏ ਵਪਾਰ ਸਮਝੌਤੇ ਨੂੰ ਰੱਦ ਕਰਨ, ਲੈਂਡ ਪੂਲਿੰਗ ਨੀਤੀ ਨੂੰ ਰੱਦ ਕਰਨ, ਕਰਜ਼ਾ ਮੁਆਫੀ ਸਮੇਤ 13 ਪ੍ਰਮੁੱਖ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ 5 ਅਕਤੂਬਰ ਤੋਂ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦਾ ਦਿਨ ਰਾਤ ਦਾ ਪੱਕਾ ਘਿਰਾਓ ਕੀਤਾ ਜਾ ਰਿਹਾ ਹੈ। ਇਸ ਮੋਰਚੇ ਨੂੰ ਸਫਲ ਬਣਾਉਣ ਦੇ ਮਕਸਦ ਨਾਲ ਜਥੇਬੰਦੀ ਵਲੋਂ ਪਿੰਡ ਪਿੰਡ ਜਾ ਕੇ ਕੀਤੀ ਜਾ ਰਹੀ ਲਾਮਬੰਦੀ ਤਹਿਤ ਅੱਜ ਗੁਰਦੁਆਰਾ ਸੰਤ ਅਤਰ ਸਿੰਘ ਸ਼ੇਰੋਂ ਵਿਖੇ ਕਿ ਕਿਸਾਨਾਂ ਦੀ ਮੀਟਿੰਗ ਕੀਤੀ ਗਈ। ਜਿਸ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਜ਼ਿਲ੍ਹਾ ਸਕੱਤਰ ਦਰਬਾਰਾ ਸਿੰਘ ਛਾਜਲਾ, ਬਲਾਕ ਸਕਤੱਰ ਜਗਤਾਰ ਸਿੰਘ ਲੱਡੀ, ਬਲਾਕ ਆਗੂ ਹਰਪਾਲ ਸਿੰਘ ਹੈਪੀ ਅਤੇ ਇਕਾਈ ਪ੍ਰਧਾਨ ਜਸਪਾਲ ਸਿੰਘ ਮੱਖਣ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਕਿਸਾਨੀ ਨੂੰ ਬਰਬਾਦ ਕਰਨ ਤੇ ਤੁਲੀਆਂ ਹੋਈਆਂ ਹਨ। ਕਿਸਾਨੀ ਨੂੰ ਬਚਾਉਣ ਦਾ ਇਕੋ ਇਕ ਰਾਹ ਕਿਸਾਨਾਂ ਨੂੰ ਇੱਕਮੁੱਠ ਹੋ ਕੇ ਸੰਘਰਸ਼ ਕਰਨਾ ਹੈ, ਜਿਸ ਦੇ ਤਹਿਤ ਜਥੇਬੰਦੀ ਵਲੋਂ ਹੁਣ ਆਰ-ਪਾਰ ਦੀ ਲੜਾਈ ਲੜਨ ਦੇ ਮਕਸਦ ਨਾਲ ਮਾਵਾਂ ਭੈਣਾਂ ਦੇ ਸਹਿਯੋਗ ਦੇ ਨਾਲ 5 ਅਕਤੂਬਰ ਨੂੰ ਡੀ.ਸੀ. ਦਫਤਰ ਸੰਗਰੂਰ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦੌਰਾਨ ਹਜ਼ਾਰਾਂ ਕਿਸਾਨ ਬੀਬੀਆਂ ਸਰਕਾਰ ਦਾ ਪਿੱਟ ਸਿਆਪਾ ਕਰਨਗੀਆਂ। ਮੀਟਿੰਗ ਦੌਰਾਨ ਆਗੂਆਂ ਨੇ ਕੇਂਦਰ ਸਰਕਾਰ ਵਲੋਂ ਕਣਕ ਦੇ ਭਾਅ ’ਚ 25 ਰੁਪਏ ਦੇ ਕੀਤੇ ਵਾਧੇ ਨੂੰ ਮੁੱਢੋਂ ਨਕਾਰਿਆ ਹੈ। ਇਸ ਮੌਕੇ ਬਲਾਕ ਆਗੂ ਚਮਕੌਰ ਸਿੰਘ ਲੱਡੀ, ਬਲਾਕ ਆਗੂ ਮਤਵਾਲ ਸਿੰਘ ਢਿੱਲੋਂ, ਮਹਿਲਾ ਪ੍ਰਧਾਨ ਜਸਪਾਲ ਕੌਰ, ਗੁਰਮੇਲ ਸਿੰਘ, ਰਣਧੀਰ ਸਿੰਘ, ਕਸ਼ਮੀਰ ਸਿੰਘ, ਕਰਮਾ ਸਿੰਘ, ਸਹਿਜਪਾਲ ਸਿੰਘ, ਨਿਰਭੈ ਸਿੰਘ, ਦਾਰੀ ਸਿੰਘ, ਜੰਟਾ ਸਿੰਘ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਭੜੋ ਵਿਖੇ ਡਾ. ਮਿੰਕੂ ਜਵੰਧਾ ਨੇ ਇਲਾਕਾ ਨਿਵਾਸੀਆਂ ਨਾਲ ਕੀਤੀ ਅਹਿਮ ਮੁਲਾਕਾਤ ਅਗਲੀ ਖ਼ਬਰ ਬੇਰੁਜ਼ਗਾਰ ਅਧਿਆਪਕ ਮੁੱਖ ਮੰਤਰੀ ਦੀ ਕੋਠੀ ਅੱਗੇ ਅੱਜ ਕਰਨਗੇ ਰੋਸ ਮੁਜ਼ਾਹਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।