02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਪਿੰਡ ਭੜੋ ਵਿਖੇ ਡਾ. ਮਿੰਕੂ ਜਵੰਧਾ ਨੇ ਇਲਾਕਾ ਨਿਵਾਸੀਆਂ ਨਾਲ ਕੀਤੀ ਅਹਿਮ ਮੁਲਾਕਾਤ

ਸੰਗਰੂਰ/ਭਵਾਨੀਗੜ੍ਹ, 1 ਅਕਤੂਬਰ (ਸੁਖਵਿੰਦਰ ਸਿੰਘ ਫੁੱਲ, ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਇਨਫੋਟੈਕ ਦੇ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਪਿੰਡ ਭੜੋ ਵਿਖੇ ਬਲਾਕ ਪ੍ਰਧਾਨ ਰਣਜੀਤ ਸਿੰਘ ਦੇ ਗ੍ਰਹਿ ਵਿਖੇ ਸਮੂਹ ਇਲਾਕਾ ਨਿਵਾਸੀਆਂ ਅਤੇ ਸੰਗਤਾਂ ਨਾਲ ਮੁਲਾਕਾਤ ਕੀਤੀ।

ਸਨਮਾਨਿਤ ਕੀਤੇ ਜਾਣ ਦਾ ਦ੍ਰਿਸ਼। ਤਸਵੀਰ- ਮੁਕੇਸ਼ ਕੁਮਾਰ 02-10-2026
ਸੰਗਰੂਰ/ਭਵਾਨੀਗੜ੍ਹ, 1 ਅਕਤੂਬਰ (ਸੁਖਵਿੰਦਰ ਸਿੰਘ ਫੁੱਲ, ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਇਨਫੋਟੈਕ ਦੇ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਪਿੰਡ ਭੜੋ ਵਿਖੇ ਬਲਾਕ ਪ੍ਰਧਾਨ ਰਣਜੀਤ ਸਿੰਘ ਦੇ ਗ੍ਰਹਿ ਵਿਖੇ ਸਮੂਹ ਇਲਾਕਾ ਨਿਵਾਸੀਆਂ ਅਤੇ ਸੰਗਤਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪਿੰਡ ਦੇ ਵਿਕਾਸ, ਲੋਕਾਂ ਨਾਲ ਜੁੜੇ ਮੁੱਦਿਆਂ ਅਤੇ ਇਲਾਕੇ ਦੀਆਂ ਲੋੜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਪਿੰਡ ਦੇ ਸਰਬਪੱਖੀ ਵਿਕਾਸ ’ਤੇ ਹੋਈ ਚਰਚਾ ਮੁਲਾਕਾਤ ਦੌਰਾਨ ਪਿੰਡ ਦੇ ਸਰਬਪੱਖੀ ਵਿਕਾਸ ਨੂੰ ਲੈ ਕੇ ਵੱਖ-ਵੱਖ ਪਹਿਲੂਆਂ ’ਤੇ ਵਿਚਾਰ ਕੀਤਾ ਗਿਆ। ਇਸ ਮੌਕੇ ਆਮ ਲੋਕਾਂ ਵਲੋਂ ਆਪਣੇ ਇਲਾਕੇ ਨਾਲ ਸੰਬੰਧਿਤ ਸਮੱਸਿਆਵਾਂ ਅਤੇ ਲੋੜਾਂ ਵੀ ਸਾਂਝੀਆਂ ਕੀਤੀਆਂ ਗਈਆਂ। ਡਾ. ਜਵੰਧਾ ਨੇ ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਵਲੋਂ ਉਠਾਏ ਗਏ ਮੁੱਦਿਆਂ ਬਾਰੇ ਜਾਣਕਾਰੀ ਹਾਸਿਲ ਕੀਤੀ। ਇਸ ਤੋਂ ਇਲਾਵਾ ਇਲਾਕੇ ਨੂੰ ਵਿਕਾਸ ਦੇ ਪੱਖੋਂ ਅੱਗੇ ਲਿਜਾਣ ਲਈ ਅਗਲੇ ਪੜਾਅ ਦੀ ਰਣਨੀਤੀ ਬਾਰੇ ਵੀ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ ਗਈ। ਮੁਲਾਕਾਤ ਦੌਰਾਨ ਪਿੰਡ ਵਾਸੀਆਂ ਨੇ ਇਲਾਕੇ ਨਾਲ ਜੁੜੀਆਂ ਵੱਖ-ਵੱਖ ਗਤੀਵਿਧੀਆਂ ਅਤੇ ਭਵਿੱਖ ਦੀਆਂ ਤਰਜੀਹਾਂ ਸਬੰਧੀ ਆਪਣੇ ਵਿਚਾਰ ਰੱਖੇ। ਇਸ ਮੌਕੇ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨ ੇ ਕਿਹਾ ਕਿ ਲੋਕਾਂ ਨਾਲ ਸਿੱਧੇ ਤੌਰ ’ਤੇ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਸੁਣਨਾ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਇਲਾਕਿਆਂ ਦੇ ਵਿਕਾਸ ਨਾਲ ਸਬੰਧਤ ਯੋਜਨਾਵਾਂ ਤਿਆਰ ਕਰਦੇ ਸਮੇਂ ਸਥਾਨਕ ਲੋਕਾਂ ਦੀਆਂ ਲੋੜਾਂ ਅਤੇ ਸੁਝਾਵਾਂ ਨੂੰ ਸਮਝਣਾ ਜ਼ਰੂਰੀ ਹੈ।
ਪਿਛਲੀ ਖ਼ਬਰ ਪਿਛਲੇ ਸਾਢੇ ਚਾਰ ਸਾਲਾਂ ’ਚ ਸ਼ਹਿਰ ਬਰਨਾਲਾ ਲਈ ਲਿਆਂਦਾ ਇਕ ਵੀ ਵੱਡਾ ਪ੍ਰਾਜੈਕਟ ਦੱਸਣ ਮੀਤ ਹੇਅਰ- ਸੰਜੀਵ ਸ਼ੋਰੀ ਕਿਹਾ, ਸ... ਅਗਲੀ ਖ਼ਬਰ ਡੀ.ਸੀ. ਦਫ਼ਤਰ ਸੰਗਰੂਰ ਦੇ ਘਿਰਾਓ ਲਈ ਕਿਸਾਨਾਂ ਵਲੋਂ ਪਿੰਡ-ਪਿੰਡ ਲਾਮਬੰਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।