05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਆਸ਼ੂ ਜਿੰਦਲ ਨੂੰ ਅਕਾਲੀ ਦਲ ਦੇ ਉਦਯੋਗ ਤੇ ਵਪਾਰ ਵਿੰਗ ਦਾ ਸੂਬਾ ਜਨਰਲ ਸਕੱਤਰ ਬਣਾਇਆ

ਲਹਿਰਾਗਾਗਾ, 4 ਅਕਤੂਬਰ (ਅਸ਼ੋਕ ਗਰਗ) - ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ ਉਦਯੋਗ ਅਤੇ ਵਪਾਰ ਵਿੰਗ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਲਹਿਰਾਗਾਗਾ ਦੇ ਸੀਨੀਅਰ ਅਕਾਲੀ ਆਗੂ ਆਸ਼ੂ ਜਿੰਦਲ ਨੂੰ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਉਦਯੋਗ ਅਤੇ ਵਪਾਰ ਵਿੰਗ ਪੰਜਾਬ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ । ਉਨ੍ਹਾਂ ਦੀ ਇਸ ਨਿਯੁਕਤੀ ਨਾਲ ਲਹਿਰਾਗਾਗਾ ਦੇ ਅਕਾਲੀ ਵਰਕਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦਾ ਮਾਹੌਲ ਹੈ।

ਅਜੀਤ ਡੈਸਕ 05-10-2026
ਲਹਿਰਾਗਾਗਾ, 4 ਅਕਤੂਬਰ (ਅਸ਼ੋਕ ਗਰਗ) - ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ ਉਦਯੋਗ ਅਤੇ ਵਪਾਰ ਵਿੰਗ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਲਹਿਰਾਗਾਗਾ ਦੇ ਸੀਨੀਅਰ ਅਕਾਲੀ ਆਗੂ ਆਸ਼ੂ ਜਿੰਦਲ ਨੂੰ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਉਦਯੋਗ ਅਤੇ ਵਪਾਰ ਵਿੰਗ ਪੰਜਾਬ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ । ਉਨ੍ਹਾਂ ਦੀ ਇਸ ਨਿਯੁਕਤੀ ਨਾਲ ਲਹਿਰਾਗਾਗਾ ਦੇ ਅਕਾਲੀ ਵਰਕਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦਾ ਮਾਹੌਲ ਹੈ। ਆਸ਼ੂ ਜਿੰਦਲ ਨੂੰ ਇਹ ਅਹਿਮ ਜ਼ਿੰਮੇਵਾਰੀ ਉਦਯੋਗ ਅਤੇ ਵਪਾਰ ਵਿੰਗ ਦੇ ਸੂਬਾ ਪ੍ਰਧਾਨ ਐਨ.ਕੇ. ਸ਼ਰਮਾ ਵਲੋਂ ਦਿੱਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਦਫ਼ਤਰ ਵਿਖੇ ਆਸ਼ੂ ਜਿੰਦਲ ਨੂੰ ਨਿਯੁਕਤੀ ਪੱਤਰ ਸੌਂਪਿਆ। ਸ਼੍ਰੋਮਣੀ ਅਕਾਲੀ ਦਲ ਹਲਕਾ ਲਹਿਰਾਗਾਗਾ ਦੇ ਇੰਚਾਰਜ ਗਗਨਦੀਪ ਸਿੰਘ ਖੰਡੇਬਾਦ ਨੇ ਆਸ਼ੂ ਜਿੰਦਲ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ। ਇਸ ਮੌਕੇ ਨਗਰ ਕੌਂਸਲ ਲਹਿਰਾਗਾਗਾ ਦੇ ਸਾਬਕਾ ਬਲਵਿੰਦਰ ਕੌਰ ਸੰਦੀਪ, ਸਾਬਕਾ ਚੇਅਰਮੈਨ ਨਿਰਮਲ ਸਿੰਘ ਕੜੈਲ, ਸਰਕਲ ਮੂਨਕ ਦੇ ਪ੍ਰਧਾਨ ਜਗਰਾਜ ਸਿੰਘ ਬਾਗੜੀ ਵੀ ਮੌਜੂਦ ਸਨ।
ਪਿਛਲੀ ਖ਼ਬਰ ਧੜੇਬੰਦੀਆਂ ਤੋਂ ਉੱਪਰ ਉੱਠ ਕੇ ਲੌਂਗੋਵਾਲ ਦੇ ਵਿਕਾਸ ਨੂੰ ਦਿੱਤੀ ਜਾਵੇਗੀ ਹੋਰ ਤੇਜ਼ੀ- ਅਮਨ ਅਰੋੜਾ ਅਗਲੀ ਖ਼ਬਰ ਖੰਡੇਬਾਦ ’ਚ ਮੁਫ਼ਤ ਮੈਡੀਕਲ ਜਾਂਚ ਤੇ ਖੂਨਦਾਨ ਕੈਂਪ ਲਗਾਇਆ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।