09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਹੋਣਹਾਰ ਵਿਦਿਆਰਥੀ ਪਰਵਿੰਦਰ ਸਿੰਘ ਨੂੰ ਨਕਦ ਰਾਸ਼ੀ ਨਾਲ ਕੀਤਾ ਸਨਮਾਨਿਤ

ਮਾਲੇਰਕੋਟਲਾ, 8 ਅਕਤੂਬਰ (ਮਨਜਿੰਦਰ ਸਿੰਘ ਸਰੌਦ)-ਮਾਲੇਰਕੋਟਲਾ ਦੇ ਪੀ. ਐਮ.

ਅਜੀਤ ਡੈਸਕ 09-10-2026
ਮਾਲੇਰਕੋਟਲਾ, 8 ਅਕਤੂਬਰ (ਮਨਜਿੰਦਰ ਸਿੰਘ ਸਰੌਦ)-ਮਾਲੇਰਕੋਟਲਾ ਦੇ ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਿੱਲੀ ਗੇਟ ਦੇ ਵਿਦਿਆਰਥੀਆਂ ਨੇ ਇੰਚਾਰਜ ਪ੍ਰਿੰਸੀਪਲ ਮੈਡਮ ਅਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਟੂਰ ਨੋਡਲ ਇੰਚਾਰਜ ਸੰਜੀਵ ਸਿੰਗਲਾ ਦੀ ਅਗਵਾਈ ਤੇ ਮੈਡਮ ਕਮਲਜੀਤ ਕੌਰ ਤੇ ਮੈਡਮ ਸਬੀਹਾ ਇਕਬਾਲ ਦੇ ਸਹਿਯੋਗ ਨਾਲ ਅੰਤਰਰਾਜੀ ਵਿਦਿਅਕ ਟੂਰ ਲਗਾਇਆ । ਇਸ ਟੂਰ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਅਤੇ ਸਥਾਨਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ । ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਤੇ ਰੁਚੀ ਨਾਲ ਇਨ੍ਹਾਂ ਗਤੀਵਿਧੀਆਂ ਵਿੱਚ ਭਾਗ ਲਿਆ ਤੇ ਨਵੀਆਂ ਚੀਜ਼ਾਂ ਨੂੰ ਨੇੜਿਓਂ ਜਾਣਨ ਤੇ ਸਮਝਣ ਦਾ ਮੌਕਾ ਪ੍ਰਾਪਤ ਕੀਤਾ । ਟੂਰ ਦੌਰਾਨ ਵਿਦਿਆਰਥੀਆਂ ਨੂੰ ਅਨੁਸ਼ਾਸਨ, ਸਮੇਂ ਦੀ ਪਾਬੰਦੀ, ਆਪਸੀ ਸਹਿਯੋਗ ਤੇ ਟੀਮ ਵਜੋਂ ਕੰਮ ਕਰਨ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ ਗਈ । ਟੂਰ ਨੋਡਲ ਇੰਚਾਰਜ ਸੰਜੀਵ ਸਿੰਗਲਾ ਨੇ ਦੱਸਿਆ ਕਿ ਇਸ ਟੂਰ ਲਈ ਸਕੂਲ ਵਿੱਚੋਂ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ 50 ਹੋਣਹਾਰ ਤੇ ਮੈਰਿਟੋਰੀਅਸ ਵਿਦਿਆਰਥੀਆਂ ਦੀ ਚੋਣ ਕੀਤੀ ਗਈ । ਵਿਦਿਆਰਥੀਆਂ ਨੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਕੀਤੇ ਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨਾਲ ਸਬੰਧਿਤ ਇਤਿਹਾਸਕ ਸਥਾਨਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ । ਗਾਈਡਾਂ ਵੱਲੋਂ ਵਿਦਿਆਰਥੀਆਂ ਨੂੰ ਇਨ੍ਹਾਂ ਸਥਾਨਾਂ ਦੇ ਇਤਿਹਾਸ ਤੇ ਧਾਰਮਿਕ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ । ਇਸ ਮੌਕੇ ਮੈਡਮ ਬੰਦਨਾ ਗਰਗ, ਲੈਕਚਰਾਰ ਸ੍ਰੀ ਦਿਲਸ਼ਾਦ, ਅਮਨਦੀਪ ਕੌਰ, ਸ੍ਰੀ ਅਖਲਾਕ, ਸਵੇਤਾ ਬਸੀ, ਮੋਨਿਕਾ ਅਤੇ ਮੈਡਮ ਪਰਵੀਨ ਅਖ਼ਤਰ ਹਾਜ਼ਰ ਸਨ।
ਪਿਛਲੀ ਖ਼ਬਰ ਗੋਲਡਨ ਅਰਥ ਸਕੂਲ ਦੇ ਵਿਦਿਆਰਥੀ ਹਰਵੀਰ ਸਿੰਘ ਨੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਦੀ ਕੀਤੀ ਨੁਮਾਇੰਦਗ... ਅਗਲੀ ਖ਼ਬਰ ਅਕਾਲੀ ਦਲ ( ਬ ) ਨੇ ਸੁਨਾਮ ’ ਚ ਵਜਾਇਆ ਚੋਣ ਬਿਗਲ - ਖਡਿਆਲ ਨਵਨਿਯੁਕਤ ਸਰਕਲ ਪ੍ਰਧਾਨਾਂ ਨਾਲ ਪਲੇਠੀ ਮੀਟਿੰਗ , ਖਡਿਆਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।