09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਧੂਰੀ ਦੇ ਬਾਜ਼ਾਰਾਂ ਵਿੱਚ ਸੁਰੱਖਿਆ ਪ੍ਰਬੰਧ ਹੋਣਗੇ ਹੋਰ ਮਜ਼ਬੂਤ-ਪੁਸ਼ਪਿੰਦਰ ਸ਼ਰਮਾ

ਧੂਰੀ, 8 ਅਕਤੂਬਰ (ਲਖਵੀਰ ਸਿੰਘ ਧਾਂਦਰਾ)-ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਧੂਰੀ ਸ਼ਹਿਰ ਦੇ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੰਜਾਬ ਟਰੇਡ ਕਮਿਸ਼ਨ, ਧੂਰੀ ਦੇ ਚੇਅਰਮੈਨ ਪੁਸ਼ਪਿੰਦਰ ਸ਼ਰਮਾ ਦੀ ਅਗਵਾਈ ਹੇਠ ਐਸ.

ਅਜੀਤ ਡੈਸਕ 09-10-2026
ਧੂਰੀ, 8 ਅਕਤੂਬਰ (ਲਖਵੀਰ ਸਿੰਘ ਧਾਂਦਰਾ)-ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਧੂਰੀ ਸ਼ਹਿਰ ਦੇ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੰਜਾਬ ਟਰੇਡ ਕਮਿਸ਼ਨ, ਧੂਰੀ ਦੇ ਚੇਅਰਮੈਨ ਪੁਸ਼ਪਿੰਦਰ ਸ਼ਰਮਾ ਦੀ ਅਗਵਾਈ ਹੇਠ ਐਸ.ਐਚ.ਓ. ਸਿਟੀ ਧੂਰੀ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸ਼ਹਿਰ ਦੇ ਵਪਾਰੀਆਂ ਵੱਲੋਂ ਚੋਰੀਆਂ ਸਮੇਤ ਸੁਰੱਖਿਆ ਨਾਲ ਸਬੰਧਤ ਦਰਪੇਸ਼ ਸਮੱਸਿਆਵਾਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਨ੍ਹਾਂ ਘਟਨਾਵਾਂ ’ਤੇ ਕਾਬੂ ਪਾਉਣ ਅਤੇ ਵਪਾਰੀਆਂ ਤੇ ਸ਼ਹਿਰ ਵਾਸੀਆਂ ਵਿੱਚ ਸੁਰੱਖਿਆ ਦੀ ਭਾਵਨਾ ਹੋਰ ਮਜ਼ਬੂਤ ਕਰਨ ਲਈ ਟਰੇਡ ਕਮਿਸ਼ਨ ਅਤੇ ਪੁਲਿਸ ਦੀ ਸਾਂਝੀ ਨਾਈਟ ਪੈਟਰੋਲਿੰਗ ਪਾਰਟੀ ਗਠਿਤ ਕਰਨ ਦੀ ਯੋਜਨਾ ’ਤੇ ਵਿਚਾਰ ਕੀਤਾ ਗਿਆ। ਚੇਅਰਮੈਨ ਪੁਸ਼ਪਿੰਦਰ ਸ਼ਰਮਾ ਨੇ ਕਿਹਾ ਕਿ ਵਪਾਰੀਆਂ ਦੀ ਸੁਰੱਖਿਆ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਵਾਉਣਾ ਟਰੇਡ ਕਮਿਸ਼ਨ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਰਾਤ ਸਮੇਂ ਗਸ਼ਤ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਸਾਂਝੇ ਤੌਰ ’ਤੇ ਉਪਰਾਲੇ ਕੀਤੇ ਜਾਣਗੇ, ਜਿਸ ਨਾਲ ਚੋਰੀਆਂ ਵਰਗੀਆਂ ਘਟਨਾਵਾਂ ਨੂੰ ਰੋਕਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀ ਵਰਗ ਦੀ ਸੁਰੱਖਿਆ ਅਤੇ ਸਹੂਲਤ ਲਈ ਵਚਨਬੱਧ ਹੈ ਅਤੇ ਵਪਾਰੀਆਂ ਨਾਲ ਲਗਾਤਾਰ ਰਾਬਤਾ ਕਾਇਮ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਯਕੀਨੀ ਬਣਾਇਆ ਜਾਵੇਗਾ। ਇਸ ਮੌਕੇ ਜਸਵੀਰ ਸਿੰਘ, ਬਿਲਾਲ ਖਾਨ, ਦੀਪਕ ਵਰਮਾ ਸਮੇਤ ਟਰੇਡ ਕਮਿਸ਼ਨ ਦੇ ਮੈਂਬਰ, ਵਪਾਰੀ ਅਤੇ ਸ਼ਹਿਰ ਵਾਸੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਿਵ ਸ਼ਕਤੀ ਕਾਲਜ ਵਿਖੇ ਚਾਰ ਰੋਜਾ ‘ਖੇਤਰੀ ਯੁਵਕ ਮੇਲਾ’ ਸ਼ੁਰੂ ਅਗਲੀ ਖ਼ਬਰ ਹਲਕਾ ਧੂਰੀ ਦੀ ਆਬਜ਼ਰਵਰ ਬੀਬੀ ਵਿਰਕ ਦਾ ਅਕਾਲੀ ਆਗੂਆਂ ਵਲੋ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।