09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਭਾਜਪਾ ਨੇ ਸੁਨਾਮ ਵਿੱਚ ਕੱਢੀ ਸੇਵਾ ਜਯੋਤੀ ਯਾਤਰਾ

ਸੁਨਾਮ ਊਧਮ ਸਿੰਘ ਵਾਲਾ, 8 ਅਕਤੂਬਰ (ਰੁਪਿੰਦਰ ਸਿੰਘ ਸੱਗੂ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸੰਗਰੂਰ-2 ਦੀ ਪ੍ਰਧਾਨ ਦਾਮਨ ਬਾਜਵਾ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਸੇਵਾ ਦੇ 25 ਸਾਲ ਪੂਰੇ ਹੋਣ ’ਤੇ ‘ਸੇਵਾ ਜਯੋਤੀ ਯਾਤਰਾ’ ਅਤੇ ‘ਵਿਕਸਿਤ ਭਾਰਤ ਸੰਕਲਪ ਸਭਾ’ ਦਾ ਆਯੋਜਨ ਸ਼ਿਵ ਨਿਕੇਤਨ ਧਰਮਸ਼ਾਲਾ, ਸੁਨਾਮ ਵਿਖੇ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਭਾਜਪਾ ਆਗੂਆਂ, ਵਰਕਰਾਂ ਅਤੇ ਆਮ ਲੋਕਾਂ ਨੇ ਸ਼ਮੂਲੀਅਤ ਕੀਤੀ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਸੰਬੋਧਨ ਸੁਣਿਆ।

ਅਜੀਤ ਡੈਸਕ 09-10-2026
ਸੁਨਾਮ ਊਧਮ ਸਿੰਘ ਵਾਲਾ, 8 ਅਕਤੂਬਰ (ਰੁਪਿੰਦਰ ਸਿੰਘ ਸੱਗੂ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸੰਗਰੂਰ-2 ਦੀ ਪ੍ਰਧਾਨ ਦਾਮਨ ਬਾਜਵਾ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਸੇਵਾ ਦੇ 25 ਸਾਲ ਪੂਰੇ ਹੋਣ ’ਤੇ ‘ਸੇਵਾ ਜਯੋਤੀ ਯਾਤਰਾ’ ਅਤੇ ‘ਵਿਕਸਿਤ ਭਾਰਤ ਸੰਕਲਪ ਸਭਾ’ ਦਾ ਆਯੋਜਨ ਸ਼ਿਵ ਨਿਕੇਤਨ ਧਰਮਸ਼ਾਲਾ, ਸੁਨਾਮ ਵਿਖੇ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਭਾਜਪਾ ਆਗੂਆਂ, ਵਰਕਰਾਂ ਅਤੇ ਆਮ ਲੋਕਾਂ ਨੇ ਸ਼ਮੂਲੀਅਤ ਕੀਤੀ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਸੰਬੋਧਨ ਸੁਣਿਆ। ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਭਾਜਪਾ ਵਰਕਰਾਂ ਅਤੇ ਆਗੂਆਂ ਵਲੋਂ ਮੋਟਰਸਾਈਕਲਾਂ ’ਤੇ ‘ਸੇਵਾ ਜਯੋਤੀ ਯਾਤਰਾ’ ਕੱਢੀ ਗਈ। ਇਹ ਯਾਤਰਾ ਸੁਨਾਮ ਦੇ ਮੁੱਖ ਬਾਜ਼ਾਰਾ ਵਿੱਚੋਂ ਦੀ ਗੁਜ਼ਰੀ। ਇਸ ਦੌਰਾਨ ਭਾਜਪਾ ਵਰਕਰਾਂ ਵਲੋਂ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਕ ਵਿੱਚ ਨਾਅਰੇ ਲਗਾਏ ਗਏ। ਇਸ ਮੌਕੇ ਹਰਮਨਦੇਵ ਬਾਜਵਾ, ਸ਼ੇਰਵਿੰਦਰ ਧਾਲੀਵਾਲ, ਸੰਦੀਪ ਸ਼ਰਮਾਂ ਯੂਥ ਜ਼ਿਲ੍ਹਾ ਪ੍ਰਧਾਨ , ਰਵਿੰਦਰ ਰਵੀ ਓਬੀਸੀ ਮੋਰਚਾ, ਸੰਜੇ ਗੋਇਲ ਖਡਿਆਲੀਆਂ, ਰਾਜੀਵ ਮੱਖਣ, ਦਰਸ਼ਨ ਨਮੋਲ, ਨਰਿੰਦਰ ਸ਼ੇਰੋਂ, ਅਵਤਾਰ ਬਹਾਦਰਪੁਰ, ਸ਼ੰਕਰ ਬਾਂਸਲ, ਰਤਨ ਲੌਂਗੋਵਾਲ, ਵਿਜੇ ਗੋਇਲ ਲੌਂਗੋਵਾਲ, ਸ਼ੰਕਰ ਬਾਂਸਲ, ਧਿਰਜ ਗੋਇਲ, ਰਾਂਝਾ ਬਖਸ਼ੀ, ਬਲਜੀਤ ਬੋਪੁਰ, ਅਸ਼ੋਕ ਗਰਗ, ਰਾਜਵੀਰ ਸਿੰਘ, ਮੁਕੇਸ਼ ਮੋਦੀ, ਅੰਕਿਤ ਕਾਂਸਲ, ਜੋਨੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੀਤ ਮੁਕਾਬਲਿਆਂ ’ਚ ਪਾਇਨੀਅਰ ਕਾਨਵੈਂਟ ਸਕੂਲ ਨੇ ਲਹਿਰਾਇਆ ਜਿੱਤ ਦਾ ਪ੍ਰਚਮ ਅਗਲੀ ਖ਼ਬਰ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਸ਼ੇਰਪੁਰ ਦੀ ਅਹਿਮ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।