ਅੱਜ ਸੰਗਰੂਰ ’ਚ ਹੋਣ ਵਾਲ਼ੀ ਮਹਾਂਰੈਲੀ ਨੂੰ ਲੈ ਕੇ ਅਧਿਆਪਕਾਂ ਨੇ ਕੀਤੀ ਚਰਚਾ
ਸੰਗਰੂਰ, 9 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਅਧਿਆਪਕ ਦਲ ਪੰਜਾਬ ਦੀ ਮੀਟਿੰਗ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਵਰਿੰਦਰਜੀਤ ਸਿੰਘ ਬਜਾਜ ਦੀ ਅਗਵਈ ਹੇਠ ਹੋਈ। 10 ਅਕਤੂਬਰ ਦੀ ਸੰਗਰੂਰ ਰੈਲੀ ਨੂੰ ਲੈ ਕੇ ਹੋਈ ਤਿਆਰੀਆਂ ਸੰਬੰਧੀ ਇਸ ਮੀਟਿੰਗ ਵਿੱਚ ਸੂਬਾ ਪ੍ਰਧਾਨ ਗੁਰਜੰਟ ਸਿੰਘ ਵਾਲ਼ੀਆਂ ਨੇ ਵਿਸ਼ੇਸ਼ ਤੌਰ ਉੱਤੇ ਸ਼ਮੂਲੀਅਤ ਕੀਤੀ।
ਅਧਿਆਪਕ ਮੀਟਿੰਗ ਉਪਰੰਤ ਗੱਲਬਾਤ ਕਰਦੇ ਹੋਏ। ਤਸਵੀਰ-ਮੁਕੇਸ਼ ਕੁਮਾਰ
10-10-2026