12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਪਰਗਟ ਸਿੰਘ ਤੇ ਸਚਿਨ ਪਾਇਲਟ ਦੀ ਫੇਰੀ ਦੌਰਾਨ ਮੋਹਰੀ ਆਗੂਆਂ ’ਚ ਸ਼ਾਮਿਲ ਰਹੇ ਸਮਿਤ ਸਿੰਘ ਮਾਨ

ਅਹਿਮਦਗੜ੍ਹ, 10 ਅਕਤੂਬਰ (ਰਣਧੀਰ ਸਿੰਘ ਮਹੋਲੀ)- ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਅਤੇ ਪਾਰਟੀ ਦੇ ਜਨਰਲ ਸਕੱਤਰ ਤੇ ਪੰਜਾਬ ਇੰਚਾਰਜ ਸਚਿਨ ਪਾਇਲਟ ਦੀ ਦਿੱਲੀ ਤੋਂ ਅੰਮ੍ਰਿਤਸਰ ਪੁੱਜਣ ਦੀ ਪਹਿਲੀ ਪੰਜਾਬ ਫੇਰੀ ਦੌਰਾਨ ਹਲਕਾ ਅਮਰਗੜ੍ਹ ਇੰਚਾਰਜ ਤੇ ਕਾਂਗਰਸ ਦੇ ਕੌਮੀ ਬੁਲਾਰੇ ਸਮਿਤ ਸਿੰਘ ਮਾਨ ਮੋਹਰੀ ਆਗੂਆਂ ’ਚ ਸ਼ਾਮਿਲ ਰਹੇ। ਇਨ੍ਹਾਂ ਸਾਰਿਆਂ ਅੰਮ੍ਰਿਤਸਰ ਏਅਰਪੋਰਟ ’ਤੇ ਵੱਡੀ ਗਿਣਤੀ ’ਚ ਕਾਂਗਰਸੀ ਆਗੂਆਂ ਵਲੋਂ ਸਵਾਗਤ ਕੀਤਾ, ਉਪਰੰਤ ਆਗੂਆਂ ਨੇ ਸ੍ਰੀ ਹਰਿਮੰਦਰ ਸਾਹਿਬ ਸਮੇਤ ਹੋਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ।

ਅਜੀਤ ਡੈਸਕ 11-10-2026
ਅਹਿਮਦਗੜ੍ਹ, 10 ਅਕਤੂਬਰ (ਰਣਧੀਰ ਸਿੰਘ ਮਹੋਲੀ)- ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਅਤੇ ਪਾਰਟੀ ਦੇ ਜਨਰਲ ਸਕੱਤਰ ਤੇ ਪੰਜਾਬ ਇੰਚਾਰਜ ਸਚਿਨ ਪਾਇਲਟ ਦੀ ਦਿੱਲੀ ਤੋਂ ਅੰਮ੍ਰਿਤਸਰ ਪੁੱਜਣ ਦੀ ਪਹਿਲੀ ਪੰਜਾਬ ਫੇਰੀ ਦੌਰਾਨ ਹਲਕਾ ਅਮਰਗੜ੍ਹ ਇੰਚਾਰਜ ਤੇ ਕਾਂਗਰਸ ਦੇ ਕੌਮੀ ਬੁਲਾਰੇ ਸਮਿਤ ਸਿੰਘ ਮਾਨ ਮੋਹਰੀ ਆਗੂਆਂ ’ਚ ਸ਼ਾਮਿਲ ਰਹੇ। ਇਨ੍ਹਾਂ ਸਾਰਿਆਂ ਅੰਮ੍ਰਿਤਸਰ ਏਅਰਪੋਰਟ ’ਤੇ ਵੱਡੀ ਗਿਣਤੀ ’ਚ ਕਾਂਗਰਸੀ ਆਗੂਆਂ ਵਲੋਂ ਸਵਾਗਤ ਕੀਤਾ, ਉਪਰੰਤ ਆਗੂਆਂ ਨੇ ਸ੍ਰੀ ਹਰਿਮੰਦਰ ਸਾਹਿਬ ਸਮੇਤ ਹੋਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ। ਸਾਬਕਾ ਵਿਦੇਸ਼ ਮੰਤਰੀ ਸਲਮਾਨ ਖੁਰਸ਼ੀਦ ਦੀ 2024 ਦੀਆਂ ਚੋਣਾਂ ਬਾਰੇ ਲਿਖੀ ਕਿਤਾਬ ’ਚ ਵੀ ਸਮਿਤ ਸਿੰਘ ਮਾਨ ਦਾ ਜ਼ਿਕਰ ਰਾਹੁਲ ਗਾਂਧੀ ਦੀ ਭਾਰਤ ਜੋੜੋ ਨਿਆਂ ਯਾਤਰਾ ਦੌਰਾਨ ਦਫਤਰ ਜਨਤਕ ਨੀਤੀ ਦੇ ਮੁਖੀ ਵਜੋਂ ਸੇਵਾਵਾਂ ਦੇਣ ਅਤੇ ਗਾਂਧੀ ਪਰਿਵਾਰ ਦੇ ਬੇਹੱਦ ਕਰੀਬੀਆਂ ਵਿੱਚ ਹੋਣ ਦਾ ਦਾਅਵਾ ਕੀਤਾ ਗਿਆ ਹੈ। ਸਿਆਸੀ ਹਲਕਿਆਂ ਮੁਤਾਬਕ ਪੰਜਾਬ ਕਾਂਗਰਸ ਦੀ ਅੰਦਰੂਨੀ ਖਿੱਚੋਤਾਣ ਖ਼ਤਮ ਕਰਨ ਅਤੇ ਲੀਡਰਸ਼ਿਪ ’ਚ ਤਬਦੀਲੀ ਲਈ ਵੀ ਉਨ੍ਹਾਂ ਅਹਿਮ ਭੂਮਿਕਾ ਨਿਭਾਈ । ਪ੍ਰਧਾਨ ਬਣਨ ਤੋਂ ਪਹਿਲਾਂ ਪਰਗਟ ਸਿੰਘ ਦੀ ਹਲਕਾ ਅਮਰਗੜ੍ਹ ਅਤੇ ਅਹਿਮਦਗੜ੍ਹ ਦੀ ਫੇਰੀ ਦੌਰਾਨ ਉਨ੍ਹਾਂ ਦੀ ਸਥਾਨਕ ਕਾਂਗਰਸੀ ਆਗੂਆਂ ਅਤੇ ਵਰਕਰਾਂ ਤੋਂ ਇਲਾਵਾ ਹਲਕਾ ਵਾਸੀਆਂ ਦੇ ਨਾਲ ਮੀਟਿੰਗਾਂ ਕਰਵਾਉਣਾ ਉਨ੍ਹਾਂ ਦੀ ਪ੍ਰਧਾਨ ਨਾਲ ਨੇੜਤਾ ਨੂੰ ਸਿਆਸੀ ਤੌਰ ’ਤੇ ਅਹਿਮ ਮੰਨਿਆ ਜਾ ਰਿਹਾ ਹੈ। ਪਿਛਲੇ ਦਿਨੀਂ ਸਮਿਤ ਸਿੰਘ ਮਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਰਾਹੁਲ ਗਾਂਧੀ ਦੀ ਅਗਵਾਈ ਹੇਠ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਅਤੇ ਲੋਕਤੰਤਰ ਦੀ ਰੱਖਿਆ ਦੇ ਮੁੱਦੇ ’ਤੇ ਕੀਤੇ ਰੋਸ ਪ੍ਰਦਰਸ਼ਨ ’ਚ ਵਧ ਚੜ ਕੇ ਭਾਗ ਲਿਆ।
ਪਿਛਲੀ ਖ਼ਬਰ ਨਸ਼ਿਆਂ ਖ਼ਿਲਾਫ਼ ਲੜਾਈ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ - ਡੀ.ਆਈ.ਜੀ. ਗੁਰਪ੍ਰੀਤ ਸਿੰਘ ਮਾਲੇਰਕੋਟਲਾ ਪੁਲਿਸ ਨਸ਼ੇ... ਅਗਲੀ ਖ਼ਬਰ ਅਕਾਲ ਅਕੈਡਮੀ ਦੇ ਫੁੱਟਬਾਲ ਖਿਡਾਰੀਆਂ ਨੇ ਬਲਾਕ ਪੱਧਰੀ ਟੂਰਨਾਮੈਂਟ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।