ਐਸ.ਯੂ.ਐਸ. ਕਾਲਜ ਮਹਿਲਾਂ ਵਿਖੇ ਅਗਰਸੈਨ ਜੈਅੰਤੀ ਮਨਾਈ
ਸੁਨਾਮ ਊਧਮ ਸਿੰਘ ਵਾਲਾ, 10 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਚੇਅਰਮੈਨ ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਕੌਰ ਸਿੰਘ ਦੁੱਲਟ ਦੀ ਅਗਵਾਈ ਵਿਚ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਸ਼ਹੀਦ ਊਧਮ ਸਿੰਘ ਕਾਲਜ ਆਫ਼ ਮੈਨੇਜਮੈਂਟ ਆਰਟਸ ਐਂਡ ਕੰਪਿਊਟਰ ਸਾਇੰਸ ਮਹਿਲਾਂ ਚੌਕ ਵਿਖੇ ਵਿਦਿਆਰਥੀਆਂ ਨੂੰ ਮਹਾਨ ਸਖਸ਼ੀਅਤਾਂ ਦੇ ਜੀਵਨ ਅਤੇ ਆਦਰਸ਼ਾਂ ਤੋਂ ਜਾਣੂ ਕਰਵਾਉਣ ਅਤੇ ਉਨ੍ਹਾਂ ਵਿਚ ਨੈਤਿਕ ਕਦਰਾਂ- ਕੀਮਤਾਂ,ਸਮਾਜਿਕ ਜਿੰਮੇਵਾਰੀ ਦੇ ਨਾਲ-ਨਾਲ ਆਪਸੀ ਸਦਭਾਵਨਾ ਪੈਦਾ ਕਰਨ ਦੇ ਮੰਤਵ ਨਾਲ ਮਹਾਰਾਜਾ ਅਗਰਸੈਨ ਜੈਅੰਤੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ। ਇਸ ਸਮੇਂ ਮਹਾਰਾਜਾ ਅਗਰਸੈਨ ਦੇ ਜੀਵਨ, ਉਨ੍ਹਾਂ ਦੇ ਉਦੇਸ਼ਾਂ ਅਤੇ ਸਮਾਜ ਪ੍ਰਤੀ ਪਾਏ ਯੋਗਦਾਨ ਨੂੰ ਯਾਦ ਕੀਤਾ ਗਿਆ।
ਸੁਨਾਮ ਊਧਮ ਸਿੰਘ ਵਾਲਾ, 10 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਚੇਅਰਮੈਨ ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਕੌਰ ਸਿੰਘ ਦੁੱਲਟ ਦੀ ਅਗਵਾਈ ਵਿਚ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਸ਼ਹੀਦ ਊਧਮ ਸਿੰਘ ਕਾਲਜ ਆਫ਼ ਮੈਨੇਜਮੈਂਟ ਆਰਟਸ ਐਂਡ ਕੰਪਿਊਟਰ ਸਾਇੰਸ ਮਹਿਲਾਂ ਚੌਕ ਵਿਖੇ ਵਿਦਿਆਰਥੀਆਂ ਨੂੰ ਮਹਾਨ ਸਖਸ਼ੀਅਤਾਂ ਦੇ ਜੀਵਨ ਅਤੇ ਆਦਰਸ਼ਾਂ ਤੋਂ ਜਾਣੂ ਕਰਵਾਉਣ ਅਤੇ ਉਨ੍ਹਾਂ ਵਿਚ ਨੈਤਿਕ ਕਦਰਾਂ- ਕੀਮਤਾਂ,ਸਮਾਜਿਕ ਜਿੰਮੇਵਾਰੀ ਦੇ ਨਾਲ-ਨਾਲ ਆਪਸੀ ਸਦਭਾਵਨਾ ਪੈਦਾ ਕਰਨ ਦੇ ਮੰਤਵ ਨਾਲ ਮਹਾਰਾਜਾ ਅਗਰਸੈਨ ਜੈਅੰਤੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ। ਇਸ ਸਮੇਂ ਮਹਾਰਾਜਾ ਅਗਰਸੈਨ ਦੇ ਜੀਵਨ, ਉਨ੍ਹਾਂ ਦੇ ਉਦੇਸ਼ਾਂ ਅਤੇ ਸਮਾਜ ਪ੍ਰਤੀ ਪਾਏ ਯੋਗਦਾਨ ਨੂੰ ਯਾਦ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਕੁਲਵੰਤ ਕੌਰ ਨੇ ਮਹਾਰਾਜਾ ਅਗਰਸੈਨ ਜੀ ਦੇ ਜੀਵਨ, ਉਨ੍ਹਾਂ ਦੇ ਉਦੇਸ਼ਾਂ ਅਤੇ ਸਿੱਖਿਆਵਾਂ ਬਾਰੇ ਚਾਨਣਾ ਪਾਇਆ। ਉਨ੍ਹਾਂ ਨੇ ਕਿਹਾ ਕਿ ਮਹਾਰਾਜਾ ਅਗਰਸੈਨ ਦੇ ਆਦਰਸ਼ ਸਾਨੂੰ ਸਮਾਜ ਸੇਵਾ, ਸਮਾਨਤਾ, ਆਪਸੀ ਭਾਈਚਾਰੇ ਅਤੇ ਸਹਿਯੋਗ ਦੀ ਭਾਵਨਾ ਨਾਲ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਦਿੰਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਹਾਰਾਜਾ ਅਗਰਸੈਨ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ, ਆਰਟਸ ਵਿਭਾਗ ਦੇ ਮੁਖੀ ਪ੍ਰੋ. ਦਰਸ਼ਨ ਸਿੰਘ ਨੇ ਵਿਦਿਆਰਥੀਆਂ ਨੂੰ ਮਹਾਰਾਜਾ ਅਗਰਸੈਨ ਦੇ ਜੀਵਨ ਤੋਂ ਪ੍ਰੇਰਨਾ ਲੈਣ ਅਤੇ ਉਨ੍ਹਾਂ ਵਲੋਂ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਪ੍ਰੋ. ਰਮਨਦੀਪ ਸਿੰਘ ਅਤੇ ਪ੍ਰੋ. ਰਾਜਵੀਰ ਕੌਰ ਗਰੇਵਾਲ ਨੇ ਵਿਦਿਆਰਥੀ ਨਾਲ ਉਨ੍ਹਾਂ ਦੇ ਜੀਵਨ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।