11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਬੱਚਿਆਂ ਨਾਲ ਭਰੀ ਸਕੂਲ ਬੱਸ ਮਿੱਟੀ ਵਿੱਚ ਧਸੀ

ਖਨੌਰੀ, 10 ਅਕਤੂਬਰ (ਬਲਵਿੰਦਰ ਸਿੰਘ ਥਿੰਦ)-ਖਨੌਰੀ ਦੇ ਮੰਡਵੀ ਰੋਡ ’ਤੇ ਵਾਟਰ ਸਪਲਾਈ ਦੀ ਪਾਈਪ ਲਾਈਨ ਵਿਛਾਉਣ ਦੇ ਕੰਮ ਤੋਂ ਬਾਅਦ ਸੜਕ ਦੀ ਮੁਰੰਮਤ ਅਤੇ ਪੁੱਟੀ ਗਈ ਮਿੱਟੀ ਦੀ ਸਹੀ ਢੰਗ ਨਾਲ ਕੁਟਾਈ ਨਾ ਕੀਤੇ ਜਾਣ ਕਾਰਨ ਰਾਹਗੀਰਾਂ ਲਈ ਹਾਦਸਿਆਂ ਦਾ ਖ਼ਤਰਾ ਬਣਿਆ ਹੋਇਆ ਹੈ। ਸੜਕ ’ਤੇ ਪਾਈਪ ਲਾਈਨ ਦੇ ਉੱਪਰ ਪਾਈ ਗਈ ਪੋਲੀ ਮਿੱਟੀ ’ਚ ਵਾਹਨ ਧਸਣ ਦੀਆਂ ਘਟਨਾਵਾਂ ਵਾਪਰਨ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਅਜੀਤ ਡੈਸਕ 11-10-2026
ਖਨੌਰੀ, 10 ਅਕਤੂਬਰ (ਬਲਵਿੰਦਰ ਸਿੰਘ ਥਿੰਦ)-ਖਨੌਰੀ ਦੇ ਮੰਡਵੀ ਰੋਡ ’ਤੇ ਵਾਟਰ ਸਪਲਾਈ ਦੀ ਪਾਈਪ ਲਾਈਨ ਵਿਛਾਉਣ ਦੇ ਕੰਮ ਤੋਂ ਬਾਅਦ ਸੜਕ ਦੀ ਮੁਰੰਮਤ ਅਤੇ ਪੁੱਟੀ ਗਈ ਮਿੱਟੀ ਦੀ ਸਹੀ ਢੰਗ ਨਾਲ ਕੁਟਾਈ ਨਾ ਕੀਤੇ ਜਾਣ ਕਾਰਨ ਰਾਹਗੀਰਾਂ ਲਈ ਹਾਦਸਿਆਂ ਦਾ ਖ਼ਤਰਾ ਬਣਿਆ ਹੋਇਆ ਹੈ। ਸੜਕ ’ਤੇ ਪਾਈਪ ਲਾਈਨ ਦੇ ਉੱਪਰ ਪਾਈ ਗਈ ਪੋਲੀ ਮਿੱਟੀ ’ਚ ਵਾਹਨ ਧਸਣ ਦੀਆਂ ਘਟਨਾਵਾਂ ਵਾਪਰਨ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਇਕ ਬੱਚਿਆਂ ਨਾਲ ਭਰੀ ਇੱਕ ਪ੍ਰਾਈਵੇਟ ਸਕੂਲ ਬੱਸ ਪਾਈਪ ਲਾਈਨ ਉੱਪਰ ਪਾਈ ਗਈ ਨਰਮ ਮਿੱਟੀ ’ਚ ਫਸ ਕੇ ਹੇਠਾਂ ਧਸ ਗਈ ਅਤੇ ਪਲਟਣ ਤੋਂ ਵਾਲ-ਵਾਲ ਬਚੀ। ਪ੍ਰਾਪਤ ਜਾਣਕਾਰੀ ਅਨੁਸਾਰ ਮੰਡਵੀ ਰੋਡ ’ਤੇ ਇੱਕ ਪ੍ਰਾਈਵੇਟ ਸਕੂਲ ਦੀ ਬੱਸ ਬੱਚਿਆਂ ਨੂੰ ਲੈ ਕੇ ਜਾ ਰਹੀ ਸੀ। ਇਸ ਦੌਰਾਨ ਪਾਈਪ ਲਾਈਨ ਪਾਉਣ ਲਈ ਪੁੱਟੀ ਗਈ ਜਗ੍ਹਾ ਉੱਪਰ ਪਾਈ ਗਈ ਮਿੱਟੀ ਵਿੱਚ ਬੱਸ ਦੇ ਧਸ ਜਾਣ ਕਾਰਨ ਸਥਿਤੀ ਚਿੰਤਾਜਨਕ ਬਣ ਗਈ। ਗਨੀਮਤ ਰਹੀ ਕਿ ਬੱਸ ਪਲਟਣ ਤੋਂ ਬਚ ਗਈ ਅਤੇ ਇਸ ਘਟਨਾ ਵਿੱਚ ਸਕੂਲੀ ਬੱਚਿਆਂ ਦਾ ਬਚਾਅ ਹੋ ਗਿਆ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਪਾਈਪ ਲਾਈਨ ਵਿਛਾਉਣ ਤੋਂ ਬਾਅਦ ਸੜਕ ਨੂੰ ਸਹੀ ਢੰਗ ਨਾਲ ਬਹਾਲ ਕੀਤਾ ਜਾਂਦਾ ਤਾਂ ਅਜਿਹੀ ਸਥਿਤੀ ਪੈਦਾ ਹੋਣ ਤੋਂ ਬਚਿਆ ਜਾ ਸਕਦਾ ਸੀ। ਲੋਕਾਂ ਨੇ ਮੰਗ ਕੀਤੀ ਕਿ ਸੜਕ ਦੀ ਤੁਰੰਤ ਮੁਰੰਮਤ ਕਰਵਾ ਕੇ ਸੁਰੱਖਿਅਤ ਆਵਾਜਾਈ ਯਕੀਨੀ ਬਣਾਈ ਜਾਵੇ।
ਪਿਛਲੀ ਖ਼ਬਰ ਅਕਾਲੀ ਦਲ (ਬ) ਦੀ ਸਰਕਾਰ ਆਉਣ ’ਤੇ ਮੁਲਾਜ਼ਮਾਂ ਦੀਆਂ ਮੰਗਾਂ ਪਹਿਲ ਦੇ ਆਧਾਰ ’ਤੇ ਮੰਨੀਆਂ ਜਾਣਗੀਆਂ- ਰੰਧਾਵਾ ਕਾਤਰੋ ਅਗਲੀ ਖ਼ਬਰ ਚੇਅਰਮੈਨ ਜਸਵੀਰ ਸਿੰਘ ਦਿਓਲ ਬਣੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।