ਅਰਵਿੰਦ ਖੰਨਾ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵੰਡੇ ਨਿਯੁਕਤੀ ਪੱਤਰ
ਸੰਗਰੂਰ, 11 ਅਕਤੂਬਰ (ਦਮਨਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸੰਗਰੂਰ ਤੋਂ ਹਲਕਾ ਇੰਚਾਰਜ ਅਰਵਿੰਦ ਖੰਨਾ ਦੀ ਸਿਫਾਰਸ਼ ਅਤੇ ਸੀਨੀਅਰ ਲੀਡਰਾਂ ਦੇ ਸਲਾਹ ਮਸ਼ਵਰੇ ਨਾਲ ਪਾਰਟੀ ਵਲੋਂ ਨਵ-ਨਿਯੁਕਤ ਕੀਤੇ ਗਏ ਅਹੁਦੇਦਾਰਾਂ ਨੂੰ ਅਕਾਲੀ ਦਲ ਦੀ ਇਕ ਵਿਸ਼ੇਸ਼ ਮੀਟਿੰਗ ਦੌਰਾਨ ਸ੍ਰੀ ਖੰਨਾ ਵਲੋਂ ਨਿਯੁਕਤੀ ਪੱਤਰ ਵੰਡੇ ਗਏ । ਇਸ ਮੌਕੇ ਤੇਜਿੰਦਰ ਸਿੰਘ ਸੰਘਰੇੜੀ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸੰਗਰੂਰ, ਹਰਪਾਲ ਸਿੰਘ ਖਡਿਆਲ ਵਰਕਿੰਗ ਪ੍ਰਧਾਨ ਪੰਜਾਬ ਯੂਥ ਅਕਾਲੀ ਦਲ ਅਤੇ ਬੀਬੀ ਪਰਮਜੀਤ ਕੌਰ ਵਿਰਕ ਅਬਜ਼ਰਵਰ ਹਲਕਾ ਧੂਰੀ ਅਤੇ ਪ੍ਰਧਾਨ ਜ਼ਿਲ੍ਹਾ ਇਸਤਰੀ ਅਕਾਲੀ ਦਲ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।
ਸੰਗਰੂਰ, 11 ਅਕਤੂਬਰ (ਦਮਨਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸੰਗਰੂਰ ਤੋਂ ਹਲਕਾ ਇੰਚਾਰਜ ਅਰਵਿੰਦ ਖੰਨਾ ਦੀ ਸਿਫਾਰਸ਼ ਅਤੇ ਸੀਨੀਅਰ ਲੀਡਰਾਂ ਦੇ ਸਲਾਹ ਮਸ਼ਵਰੇ ਨਾਲ ਪਾਰਟੀ ਵਲੋਂ ਨਵ-ਨਿਯੁਕਤ ਕੀਤੇ ਗਏ ਅਹੁਦੇਦਾਰਾਂ ਨੂੰ ਅਕਾਲੀ ਦਲ ਦੀ ਇਕ ਵਿਸ਼ੇਸ਼ ਮੀਟਿੰਗ ਦੌਰਾਨ ਸ੍ਰੀ ਖੰਨਾ ਵਲੋਂ ਨਿਯੁਕਤੀ ਪੱਤਰ ਵੰਡੇ ਗਏ । ਇਸ ਮੌਕੇ ਤੇਜਿੰਦਰ ਸਿੰਘ ਸੰਘਰੇੜੀ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸੰਗਰੂਰ, ਹਰਪਾਲ ਸਿੰਘ ਖਡਿਆਲ ਵਰਕਿੰਗ ਪ੍ਰਧਾਨ ਪੰਜਾਬ ਯੂਥ ਅਕਾਲੀ ਦਲ ਅਤੇ ਬੀਬੀ ਪਰਮਜੀਤ ਕੌਰ ਵਿਰਕ ਅਬਜ਼ਰਵਰ ਹਲਕਾ ਧੂਰੀ ਅਤੇ ਪ੍ਰਧਾਨ ਜ਼ਿਲ੍ਹਾ ਇਸਤਰੀ ਅਕਾਲੀ ਦਲ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਇਸ ਮੌਕੇ ਸੰਗਰੂਰ ਸ਼ਹਿਰ ਦੇ ਬਲਾਕ-5 ਦੇ ਪ੍ਰਧਾਨ ਰੀਤੂ ਕੰਡਾ ਅਤੇ ਯੂਥ ਦੇ ਬਲਾਕ-3 ਦੇ ਪ੍ਰਧਾਨ ਅਮਨਦੀਪ ਸਿੰਘ ਪੂਨੀਆ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਇਸੇ ਕੜੀ ਤਹਿਤ ਇਸਤਰੀ ਵਿੰਗ ਦੇ ਮੰਗਵਾਲ ਜੋਨ ਪ੍ਰਧਾਨ ਹਰਦੀਪ ਕੌਰ ਹਰੇੜੀ ਸਾਬਕਾ ਸਰਪੰਚ, ਕਾਕੜਾ ਜੋਨ ਪ੍ਰਧਾਨ ਅੰਗਰੇਜ਼ ਕੌਰ ਬਖੋਪੀਰ, ਨਦਾਮਪੁਰ ਜੋਨ ਮਨਜੀਤ ਕੌਰ ਥੰਮਣ ਸਿੰਘ ਵਾਲਾ ਅਤੇ ਭਵਾਨੀਗੜ੍ਹ ਜੋਨ ਪ੍ਰਧਾਨ ਪਰਮਜੀਤ ਕੌਰ ਨੂੰ ਵੀ ਨਿਯੁਕਤੀ ਪੱਤਰ ਦਿੱਤੇ ਗਏ। ਨਵ-ਨਿਯੁਕਤ ਅਹੁਦੇਦਾਰਾਂ ਨੇ ਸ੍ਰੀ ਅਰਵਿੰਦ ਖੰਨਾ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹ ਆਪਣੀ ਇਸ ਜਿ਼ੰਮੇਵਾਰੀ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪਾਰਟੀ ਦੇ ਵਿਕਾਸ ਲਈ ਕੰਮ ਕਰਨਗੇ। ਇਸ ਮੌਕੇ ਧਰਮਿੰਦਰ ਸਿੰਘ ਦੁੱਲਟ ਮੈਂਬਰ ਪੀ.ਏ.ਸੀ., ਇਕਬਾਲਜੀਤ ਸਿੰਘ ਪੂਨੀਆ, ਅਮਰਜੀਤ ਸਿੰਘ ਪ੍ਰਧਾਨ, ਜਸਵੀਰ ਸਿੰਘ ਬਾਲਦ ਖੁਰਦ, ਹਰਬੰਸ ਸਿੰਘ ਗਰਚਾ ਅਤੇ ਹੋਰਨਾਂ ਸੀਨੀਅਰ ਅਕਾਲੀ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਰਕਰ ਮੌਜੂਦ ਸਨ।