13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਪਿੰਡ ਸਾਦੀਹਰੀ ਦੀ ਨਜ਼ੂਲ ਜ਼ਮੀਨ ਦੇ ਮਾਮਲੇ ਨੂੰ ਲੈ ਕੇ ਵਿੱਤ ਮੰਤਰੀ ਦੇ ਦਫਤਰ ਅੱਗੇ ਧਰਨਾ

ਦਿੜ੍ਹਬਾ ਮੰਡੀ, 12 ਅਕਤੂਬਰ (ਹਰਬੰਸ ਸਿੰਘ ਛਾਜਲੀ)- ਜਮੀਨ ਪ੍ਰਾਪਤੀ ਸੰਘਰਸ ਕਮੇਟੀ ਵਲੋਂ ਪਿਛਲੇ ਲੰਮੇ ਸਮੇਂ ਤੋਂ ਚੱਲ ਰਹੇ ਪਿੰਡ ਸਾਦੀਹਰੀ ਦੇ ਨਜੂਲ ਜਮੀਨ ਦੇ ਵਿਵਾਦ ਨੂੰ ਪੱਕੇ ਤੌਰ ’ਤੇ ਹੱਲ ਕਰਨ ਲਈ ਮੋਰਚਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫਤਰ ਅੱਗੇ ਧਰਨਾ ਮੁੜ ਤੋਂ ਸ਼ੁਰੂ ਕੀਤਾ ਗਿਆ ਹੈ । ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜਰਨਲ ਸਕੱਤਰ ਬਿੱਕਰ ਸਿੰਘ ਹਥੋਆ, ਇਲਾਕਾ ਸਕੱਤਰ ਗੁਰਵਿੰਦਰ ਸਿੰਘ ਸਾਦੀਹਰੀ ਨੇ ਕਿਹਾ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਮੰਗਾਂ ਨੂੰ ਹੱਲ ਕਰਨ ਲਈ ਦੋ ਦਿਨ ਦਾ ਸਮਾਂ ਮੰਗਿਆ ਗਿਆ ਸੀ।

ਅਜੀਤ ਡੈਸਕ 13-10-2026
ਦਿੜ੍ਹਬਾ ਮੰਡੀ, 12 ਅਕਤੂਬਰ (ਹਰਬੰਸ ਸਿੰਘ ਛਾਜਲੀ)- ਜਮੀਨ ਪ੍ਰਾਪਤੀ ਸੰਘਰਸ ਕਮੇਟੀ ਵਲੋਂ ਪਿਛਲੇ ਲੰਮੇ ਸਮੇਂ ਤੋਂ ਚੱਲ ਰਹੇ ਪਿੰਡ ਸਾਦੀਹਰੀ ਦੇ ਨਜੂਲ ਜਮੀਨ ਦੇ ਵਿਵਾਦ ਨੂੰ ਪੱਕੇ ਤੌਰ ’ਤੇ ਹੱਲ ਕਰਨ ਲਈ ਮੋਰਚਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫਤਰ ਅੱਗੇ ਧਰਨਾ ਮੁੜ ਤੋਂ ਸ਼ੁਰੂ ਕੀਤਾ ਗਿਆ ਹੈ । ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜਰਨਲ ਸਕੱਤਰ ਬਿੱਕਰ ਸਿੰਘ ਹਥੋਆ, ਇਲਾਕਾ ਸਕੱਤਰ ਗੁਰਵਿੰਦਰ ਸਿੰਘ ਸਾਦੀਹਰੀ ਨੇ ਕਿਹਾ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਮੰਗਾਂ ਨੂੰ ਹੱਲ ਕਰਨ ਲਈ ਦੋ ਦਿਨ ਦਾ ਸਮਾਂ ਮੰਗਿਆ ਗਿਆ ਸੀ। ਇਕ ਹਫਤਾ ਬੀਤ ਜਾਣ ਤੋਂ ਬਾਅਦ ਵੀ ਪ੍ਰਸ਼ਾਸਨ ਵਲੋਂ ਕੋਈ ਢੁੱਕਵਾਂ ਹੱਲ ਕੱਢਣ ਲਈ ਕੋਈ ਵੀ ਯੋਗ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੇ ਸਮੇਂ ਪਿੰਡ ਸਾਦੀਹਰੀ ਦੇ ਦਰਜ਼ਨਾਂ ਨੌਜਵਾਨਾਂ ’ਤੇ ਝੂਠੇ ਪਰਚੇ ਪਾ ਕੇ ਨੌਜਵਾਨਾਂ ਦਾ ਭਵਿੱਖ ਖਰਾਬ ਕਰ ਦਿੱਤਾ ਗਿਆ। ਪਿੰਡ ਦੇ ਨਜੂਲ ਸੁਸਾਇਟੀਆਂ ਦੀ ਜਮੀਨ ਦੇ ਮਸਲੇ ਨੂੰ ਜਾਣ ਬੁੱਝ ਕੇ ਲਟਕਾਇਆ ਜਾ ਰਿਹਾ ਹੈ। ਮਸਲੇ ਬਾਬਤ ਪ੍ਰਸ਼ਾਸਨ ਨਾਲ 50 ਤੋਂ ਵੱਧ ਮੀਟਿੰਗਾਂ ਕਰਨ ਤੋਂ ਬਾਅਦ ਵੀ ਸਾਰੀਆਂ ਮੰਗਾਂ ਨੂੰ ਮੰਨ ਕੇ ਜਮੀਨੀ ਪੱਧਰ ’ਤੇ ਲਾਗੂ ਨਹੀਂ ਕੀਤਾ ਜਾ ਰਿਹਾ। ਆਗੂਆਂ ਨੇ ਐਲਾਨ ਕੀਤਾ ਕਿ ਜਮੀਨ ਦੇ ਮਸਲੇ ਦਾ ਪੱਕਾ ਹੱਲ ਕਰਨ ਅਤੇ ਝੂਠੇ ਪਰਚੇ ਰੱਦ ਕਰਨ ਤੱਕ ਸੰਘਰਸ਼ ਜਾਰੀ ਰਹੇਗਾ। ਅਗਲੀ ਰਣਨੀਤੀ ਲਈ ਜੋਨਲ ਕਮੇਟੀ ਦੀ ਮੀਟਿੰਗ 13 ਅਕਤੂਬਰ ਨੂੰ ਬੁਲਾਈ ਗਈ ਹੈ। ਇਸ ਮੌਕੇ ਰਾਜੂ ਸਾਦੀਹਰੀ, ਸਤਿਗੁਰ ਸਿੰਘ ਰਾਏਧਰਨਾ, ਲੱਖੀ ਸਾਦੀਹਰੀ, ਮੱਖਣ ਸਿੰਘ, ਜਗਤਾਰ ਸਿੰਘ, ਮਿੱਠੂ ਸਿੰਘ, ਜੱਗੀ ਸਿੰਘ ਆਦਿ ਵੀ ਮੌਜੂਦ ਸਨ।
ਪਿਛਲੀ ਖ਼ਬਰ ਮੀਂਹ ਕਾਰਨ ਜ਼ਿਲ੍ਹਾ ਸੰਗਰੂਰ ’ਚ ਝੋਨੇ ਦੀ ਵਾਢੀ ’ਚ ਆਈ ਖੜੋਤ ਅਗਲੀ ਖ਼ਬਰ ਵਿੱਤ ਮੰਤਰੀ ਚੀਮਾ ਵਲੋਂ ਸਰਕਾਰੀ ਸਕੂਲ ਮਹਿਲਾਂ ਦਾ ਅਚਨਚੇਤ ਨਿਰੀਖਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।