ਬੇਰੁਜ਼ਗਾਰਾਂ ਦਾ ਅਨੋਖਾ ਦੁਸਹਿਰਾ ਫੂਕਣਗੇ ਸਰਕਾਰ ਦੇ ਪੁਤਲੇ
ਸੰਗਰੂਰ,12 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ)-ਪੰਜਾਬ ਸਰਕਾਰ ਨੂੰ ਆਪਣੇ ਰੁਜ਼ਗਾਰ ਵਿਰੋਧੀ ਮੰਨਦੇ ਹੋਏ ਪੰਜਾਬ ਦੇ ਬੇਰੁਜ਼ਗਾਰ ਦੁਸਹਿਰਾ ਮੌਕੇ ਸਥਾਨਕ ਮੁੱਖ ਮੰਤਰੀ ਦੀ ਕੋਠੀ ਅੱਗੇ ਪੰਜਾਬ ਸਰਕਾਰ ਦੇ ਪੁਤਲੇ ਫੂਕ ਕੇ ਅਨੋਖੇ ਤਰੀਕੇ ਨਾਲ ਦੁਸਹਿਰਾ ਮਨਾਉਣਗੇ। ਬੇਰੁਜ਼ਗਾਰ ਸਾਂਝਾ ਮੋਰਚਾ ਦੇ ਕਨਵੀਨਰ ਸੁਖਵਿੰਦਰ ਸਿੰਘ ਢਿੱਲਵਾਂ, ਰਮਨ ਕੁਮਾਰ ਮਲੋਟ, ਅਮਨ ਸੇਖਾ ਅਤੇ ਹਰਜਿੰਦਰ ਝੁਨੀਰ ਨੇ ਦੱਸਿਆ ਕਿ ਉਹ ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਆਪਣੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਪਿਛਲੇ ਸਾਢੇ ਚਾਰ ਸਾਲਾਂ ਤੋਂ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ ਅਤੇ ਹੁਣ ਪਿਛਲੇ ਕਰੀਬ 10 ਮਹੀਨੇ ਤੋਂ ਸਥਾਨਕ ਡਿਪਟੀ ਕਮਿਸ਼ਨਰ ਦਫਤਰ ਗੇਟ ਸਾਹਮਣੇ ਪੱਕਾ ਮੋਰਚਾ ਲਗਾ ਕੇ ਬੈਠੇ ਹੋਏ ਹਨ।
ਸੰਗਰੂਰ,12 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ)-ਪੰਜਾਬ ਸਰਕਾਰ ਨੂੰ ਆਪਣੇ ਰੁਜ਼ਗਾਰ ਵਿਰੋਧੀ ਮੰਨਦੇ ਹੋਏ ਪੰਜਾਬ ਦੇ ਬੇਰੁਜ਼ਗਾਰ ਦੁਸਹਿਰਾ ਮੌਕੇ ਸਥਾਨਕ ਮੁੱਖ ਮੰਤਰੀ ਦੀ ਕੋਠੀ ਅੱਗੇ ਪੰਜਾਬ ਸਰਕਾਰ ਦੇ ਪੁਤਲੇ ਫੂਕ ਕੇ ਅਨੋਖੇ ਤਰੀਕੇ ਨਾਲ ਦੁਸਹਿਰਾ ਮਨਾਉਣਗੇ। ਬੇਰੁਜ਼ਗਾਰ ਸਾਂਝਾ ਮੋਰਚਾ ਦੇ ਕਨਵੀਨਰ ਸੁਖਵਿੰਦਰ ਸਿੰਘ ਢਿੱਲਵਾਂ, ਰਮਨ ਕੁਮਾਰ ਮਲੋਟ, ਅਮਨ ਸੇਖਾ ਅਤੇ ਹਰਜਿੰਦਰ ਝੁਨੀਰ ਨੇ ਦੱਸਿਆ ਕਿ ਉਹ ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਆਪਣੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਪਿਛਲੇ ਸਾਢੇ ਚਾਰ ਸਾਲਾਂ ਤੋਂ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ ਅਤੇ ਹੁਣ ਪਿਛਲੇ ਕਰੀਬ 10 ਮਹੀਨੇ ਤੋਂ ਸਥਾਨਕ ਡਿਪਟੀ ਕਮਿਸ਼ਨਰ ਦਫਤਰ ਗੇਟ ਸਾਹਮਣੇ ਪੱਕਾ ਮੋਰਚਾ ਲਗਾ ਕੇ ਬੈਠੇ ਹੋਏ ਹਨ। ਉਹਨਾਂ ਦੱਸਿਆ ਕਿ ਉਹ ਦੁਸਹਿਰੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਅਤੇ ਪੂਰੀ ਕੈਬਨਟ ਦੇ ਪੁਤਲੇ ਬਣਾ ਕੇ ਮੁੱਖ ਮੰਤਰੀ ਦੀ ਸਥਾਨ ਕੋਠੀ ਅੱਗੇ ਫੂਕਣਗੇ। ਇਸ ਮੌਕੇ ਗੁਰਪਿਆਰ ਸਿੰਘ, ਗੁਰਵੀਰ ਸਿੰਘ ਮੰਗਵਾਲ ਰਿੰਕੂ ਝਾੜੋ ਆਦਿ ਹਾਜ਼ਰ ਸਨ।