17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਬੰਦ ਦੌਰਾਨ ਸਕੂਲਾਂ ਨੂੰ ਛੋਟ ਦਿੱਤੀ ਜਾਵੇ - ਧਾਲੀਵਾਲ

ਸੰਗਰੂਰ, 16 ਅਕਤੂਬਰ (ਧੀਰਜ ਪਸੋਰੀਆ ) - ਪੰਜਾਬ ਫਾਉਂਡੇਸ਼ਨ ਅਤੇ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ ਐਂਡ ਐਸੋਸੀਏਸ਼ਨ ਆਫ ਪੰਜਾਬ ਦੇ ਆਗੂ ਪ੍ਰਤਾਪ ਸਿੰਘ ਧਾਲੀਵਾਲ ਨੇ ਕਿਹਾ ਕਿ ਜਦੋਂ ਵੀ ਕਿਸੇ ਬੰਦ, ਹੜਤਾਲ ਜਾਂ ਧਰਨੇ ਦਾ ਸੱਦਾ ਦਿੱਤਾ ਜਾਂਦਾ ਹੈ ਤਾਂ ਸਮੂਹ ਜਥੇਬੰਦੀਆਂ, ਕਿਸਾਨ ਆਗੂ, ਸਿਆਸੀ ਪਾਰਟੀਆਂ, ਧਾਰਮਿਕ ਆਗੂ, ਸਮਾਜ ਸੇਵੀ ਅਤੇ ਸਰਕਾਰ ਨੂੰ ਚਾਹੀਦਾ ਹੈ ਕਿ ਬੱਚਿਆਂ ਦੀ ਪੜ੍ਹਾਈ ਨੂੰ ਬੰਦ ਦੇ ਘੇਰੇ ਵਿੱਚੋਂ ਬਾਹਰ ਰੱਖਿਆ ਜਾਵੇ। ਸਭ ਨੂੰ ਇਹ ਅਪੀਲ ਕਰਦਿਆਂ ਡਾ ਧਾਲੀਵਾਲ ਨੇ ਕਿਹਾ ਕਿ ਜਦੋਂ ਬੰਦ ਦੌਰਾਨ ਹਸਪਤਾਲਾਂ, ਐਂਬੂਲੈਂਸਾਂ, ਦਵਾਈਆਂ ਦੀਆਂ ਦੁਕਾਨਾਂ ਅਤੇ ਦੁੱਧ ਦੀ ਸਪਲਾਈ ਵਰਗੀਆਂ ਜ਼ਰੂਰੀ ਸੇਵਾਵਾਂ ਨੂੰ ਚਾਲੂ ਰੱਖਣ ਦੀ ਗੱਲ ਕੀਤੀ ਜਾਂਦੀ ਹੈ, ਤਾਂ ਬੱਚਿਆਂ ਦੀ ਪੜ੍ਹਾਈ ਨੂੰ ਵੀ ਓਨੀ ਹੀ ਅਹਿਮੀਅਤ ਦਿੱਤੀ ਜਾਣੀ ਚਾਹੀਦੀ ਹੈ ਕਿਉਂਕਿ ਸਿੱਖਿਆ ਵੀ ਸਾਡੀ ਜ਼ਿੰਦਗੀ ਦੀਆਂ ਸਭ ਤੋਂ ਵੱਡੀਆਂ ਲੋੜਾਂ ਵਿੱਚੋਂ ਇੱਕ ਹੈ।

ਡਾ. ਪ੍ਰਤਾਪ ਸਿੰਘ ਧਾਲੀਵਾਲ। 17-10-2026
ਸੰਗਰੂਰ, 16 ਅਕਤੂਬਰ (ਧੀਰਜ ਪਸੋਰੀਆ ) - ਪੰਜਾਬ ਫਾਉਂਡੇਸ਼ਨ ਅਤੇ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ ਐਂਡ ਐਸੋਸੀਏਸ਼ਨ ਆਫ ਪੰਜਾਬ ਦੇ ਆਗੂ ਪ੍ਰਤਾਪ ਸਿੰਘ ਧਾਲੀਵਾਲ ਨੇ ਕਿਹਾ ਕਿ ਜਦੋਂ ਵੀ ਕਿਸੇ ਬੰਦ, ਹੜਤਾਲ ਜਾਂ ਧਰਨੇ ਦਾ ਸੱਦਾ ਦਿੱਤਾ ਜਾਂਦਾ ਹੈ ਤਾਂ ਸਮੂਹ ਜਥੇਬੰਦੀਆਂ, ਕਿਸਾਨ ਆਗੂ, ਸਿਆਸੀ ਪਾਰਟੀਆਂ, ਧਾਰਮਿਕ ਆਗੂ, ਸਮਾਜ ਸੇਵੀ ਅਤੇ ਸਰਕਾਰ ਨੂੰ ਚਾਹੀਦਾ ਹੈ ਕਿ ਬੱਚਿਆਂ ਦੀ ਪੜ੍ਹਾਈ ਨੂੰ ਬੰਦ ਦੇ ਘੇਰੇ ਵਿੱਚੋਂ ਬਾਹਰ ਰੱਖਿਆ ਜਾਵੇ। ਸਭ ਨੂੰ ਇਹ ਅਪੀਲ ਕਰਦਿਆਂ ਡਾ ਧਾਲੀਵਾਲ ਨੇ ਕਿਹਾ ਕਿ ਜਦੋਂ ਬੰਦ ਦੌਰਾਨ ਹਸਪਤਾਲਾਂ, ਐਂਬੂਲੈਂਸਾਂ, ਦਵਾਈਆਂ ਦੀਆਂ ਦੁਕਾਨਾਂ ਅਤੇ ਦੁੱਧ ਦੀ ਸਪਲਾਈ ਵਰਗੀਆਂ ਜ਼ਰੂਰੀ ਸੇਵਾਵਾਂ ਨੂੰ ਚਾਲੂ ਰੱਖਣ ਦੀ ਗੱਲ ਕੀਤੀ ਜਾਂਦੀ ਹੈ, ਤਾਂ ਬੱਚਿਆਂ ਦੀ ਪੜ੍ਹਾਈ ਨੂੰ ਵੀ ਓਨੀ ਹੀ ਅਹਿਮੀਅਤ ਦਿੱਤੀ ਜਾਣੀ ਚਾਹੀਦੀ ਹੈ ਕਿਉਂਕਿ ਸਿੱਖਿਆ ਵੀ ਸਾਡੀ ਜ਼ਿੰਦਗੀ ਦੀਆਂ ਸਭ ਤੋਂ ਵੱਡੀਆਂ ਲੋੜਾਂ ਵਿੱਚੋਂ ਇੱਕ ਹੈ।- ਸਕੂਲਾਂ, ਕਾਲਜਾਂ ਅਤੇ ਹੋਰ ਪੜ੍ਹਾਈ ਵਾਲੀਆਂ ਸੰਸਥਾਵਾਂ ਨੂੰ ਬੰਦ ਤੋਂ ਛੋਟ ਦੇਣ ਲਈ ਢੁੱਕਵੇਂ ਨਿਯਮ ਬਣਾਏ ਜਾਣ।ਸਕੂਲਾਂ ਦੀਆਂ ਬੱਸਾਂ, ਅਧਿਆਪਕਾਂ ਅਤੇ ਬੱਚਿਆਂ ਨੂੰ ਸਕੂਲ ਆਉਣ-ਜਾਣ ਵਿੱਚ ਕੋਈ ਬੇਲੋੜੀ ਰੁਕਾਵਟ ਨਾ ਪਾਈ ਜਾਵੇ ਅਤੇ ਉਨ੍ਹਾਂ ਦੀ ਸੁਰੱਖਿਆ ਦਾ ਪੂਰਾ ਖ਼ਿਆਲ ਰੱਖਿਆ ਜਾਵੇ!ਜੇ ਇਮਤਿਹਾਨਾਂ ਦੇ ਦਿਨ ਹੋਣ, ਤਾਂ ਬੱਚਿਆਂ ਦੀ ਪੜ੍ਹਾਈ ਅਤੇ ਇਮਤਿਹਾਨਾਂ ਵਿੱਚ ਵਿਘਨ ਨਾ ਪੈਣ ਦੇਣ ਲਈ ਪਹਿਲਾਂ ਹੀ ਖ਼ਾਸ ਪ੍ਰਬੰਧ ਕੀਤੇ ਜਾਣ।
ਪਿਛਲੀ ਖ਼ਬਰ ਮਧੂ ਯਾਕਸ਼ੀ ਗੌੜ ਦੇ ਸਹੁੰ ਚੁੱਕ ਸਮਾਗਮ ’ਚ ਸਮਿਤ ਸਿੰਘ ਮਾਨ ਸ਼ਾਮਿਲ ਹੋਏ ਅਗਲੀ ਖ਼ਬਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਅਮਨ ਅਰੋੜਾ ਨੂੰ ਸੌਂਪਿਆ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।