17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਅੱਖਾਂ ਦੀ ਜਾਂਚ ਅਤੇ ਆਪ੍ਰੇਸ਼ਨ ਕੈਂਪ ਅੱਜ

ਲਹਿਰਾਗਾਗਾ, 16 ਅਕਤੂਬਰ (ਗਰਗ)- ਲਾਇਨਜ਼ ਕਲੱਬ ਲਹਿਰਾਗਾਗਾ ਵੱਲੋਂ ਲਾਈਨ ਆਈ ਹਸਪਤਾਲ ਨਿਹਾਲ ਦੇ ਸਹਿਯੋਗ ਨਾਲ ਅੱਖਾਂ ਦਾ ਜਾਂਚ ਅਤੇ ਅਪ੍ਰੇਸ਼ਨ ਕੈਂਪ 17 ਅਕਤੂਬਰ ਨੂੰ ਜੈਨ ਸਮਾਰਕ ਵਿਖੇ ਲਗਾਇਆ ਜਾਵੇਗਾ। ਕਲੱਬ ਦੇ ਪ੍ਰਧਾਨ ਰਾਹੁਲ ਗਰਗ ਅਤੇ ਕੈਂਪ ਦੇ ਪ੍ਰੋਜੈਕਟ ਚੇਅਰਮੈਨ ਡਾ.

ਰਾਹੁਲ ਗਰਗ। 17-10-2026
ਲਹਿਰਾਗਾਗਾ, 16 ਅਕਤੂਬਰ (ਗਰਗ)- ਲਾਇਨਜ਼ ਕਲੱਬ ਲਹਿਰਾਗਾਗਾ ਵੱਲੋਂ ਲਾਈਨ ਆਈ ਹਸਪਤਾਲ ਨਿਹਾਲ ਦੇ ਸਹਿਯੋਗ ਨਾਲ ਅੱਖਾਂ ਦਾ ਜਾਂਚ ਅਤੇ ਅਪ੍ਰੇਸ਼ਨ ਕੈਂਪ 17 ਅਕਤੂਬਰ ਨੂੰ ਜੈਨ ਸਮਾਰਕ ਵਿਖੇ ਲਗਾਇਆ ਜਾਵੇਗਾ। ਕਲੱਬ ਦੇ ਪ੍ਰਧਾਨ ਰਾਹੁਲ ਗਰਗ ਅਤੇ ਕੈਂਪ ਦੇ ਪ੍ਰੋਜੈਕਟ ਚੇਅਰਮੈਨ ਡਾ. ਅਭਿਸ਼ੇਕ ਬਾਂਸਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਂਪ ਦੌਰਾਨ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਅਪ੍ਰੇਸ਼ਨ ਲਈ ਚੁਣੇ ਗਏ ਮਰੀਜ਼ਾਂ ਦੇ ਅਪ੍ਰੇਸ਼ਨ 19 ਅਕਤੂਬਰ ਨੂੰ ਲਾਇਨਜ਼ ਆਈ ਹਸਪਤਾਲ ਪਾਤੜਾਂ ਵਿਖੇ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਤੋਂ ਇਲਾਵਾ, ਮਰੀਜ਼ਾਂ ਨੂੰ ਲਿਜਾਣ ਅਤੇ ਵਾਪਸ ਛੱਡਣ ਲਈ ਵੀ ਕਲੱਬ ਵੱਲੋਂ ਪ੍ਰਬੰਧ ਕੀਤਾ ਗਿਆ ਹੈ।ਕਲੱਬ ਦੇ ਇਸ ਉਪਰਾਲੇ ਦਾ ਉਦੇਸ਼ ਲੋੜਵੰਦ ਮਰੀਜ਼ਾਂ ਨੂੰ ਅੱਖਾਂ ਦੀ ਜਾਂਚ ਅਤੇ ਇਲਾਜ ਦੀ ਸਹੂਲਤ ਪ੍ਰਦਾਨ ਕਰਨਾ ਹੈ।
ਪਿਛਲੀ ਖ਼ਬਰ ਖਨੌਰੀ ਅਨਾਜ ਮੰਡੀ ’ਚ ਮੀਂਹ ਨੇ ਖੋਲ੍ਹੀ ਨਿਕਾਸੀ ਪ੍ਰਬੰਧਾਂ ਦੀ ਪੋਲ ਅਗਲੀ ਖ਼ਬਰ ਹੀਰੋ ਮੈਨਸ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ- ਹਾਕੀ ਚੈਂਪੀਅਨਜ਼ ਟਰਾਫੀ ਦਾ ਮਾਲੇਰਕੋਟਲਾ ਵਿਖੇ ਹੋਵੇਗਾ ਪ੍ਰਦਰਸ਼ਨੀ ਮੈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।