ਗੁਰਚਰਨ ਸਿੰਘ ਕਾਲਾ ਕਿਸਾਨ ਯੂਨੀਅਨ ਦੇ ਪ੍ਰਧਾਨ ਬਣੇ
ਪਿੰਡ ਨਾਗਰਾ ਵਿਖੇ ਹੋਈ ਚੋਣ ਮੀਟਿੰਗ ਦੌਰਾਨ ਕਿਸਾਨਾਂ ਨੇ ਸਰਬਸੰਮਤੀ ਨਾਲ ਕੀਤੀ ਚੋਣ
ਭਵਾਨੀਗੜ੍ਹ, 17 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਨਾਗਰਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਚੋਣ ਸਬੰਧੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਬਖਸੀਸ਼ ਸਿੰਘ ਅਤੇ ਦਰਬਾਰਾ ਸਿੰਘ ਨਾਗਰਾ ਦੀ ਅਗਵਾਈ ਵਿੱਚ ਹੋਈ, ਜਿਸ ਦੌਰਾਨ ਕਿਸਾਨ ਆਗੂਆਂ ਅਤੇ ਪਿੰਡ ਦੇ ਕਿਸਾਨਾਂ ਵਲੋਂ ਗੁਰਚਰਨ ਸਿੰਘ ਕਾਲਾ ਨੂੰ ਸਰਬਸੰਮਤੀ ਨਾਲ ਕਿਸਾਨ ਯੂਨੀਅਨ ਦਾ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਨਵੇਂ ਚੁਣੇ ਗਏ ਪ੍ਰਧਾਨ ਗੁਰਚਰਨ ਸਿੰਘ ਕਾਲਾ ਦਾ ਕਿਸਾਨਾਂ ਵਲੋਂ ਸਵਾਗਤ ਕੀਤਾ ਗਿਆ।
ਭਵਾਨੀਗੜ੍ਹ, 17 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਨਾਗਰਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਚੋਣ ਸਬੰਧੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਬਖਸੀਸ਼ ਸਿੰਘ ਅਤੇ ਦਰਬਾਰਾ ਸਿੰਘ ਨਾਗਰਾ ਦੀ ਅਗਵਾਈ ਵਿੱਚ ਹੋਈ, ਜਿਸ ਦੌਰਾਨ ਕਿਸਾਨ ਆਗੂਆਂ ਅਤੇ ਪਿੰਡ ਦੇ ਕਿਸਾਨਾਂ ਵਲੋਂ ਗੁਰਚਰਨ ਸਿੰਘ ਕਾਲਾ ਨੂੰ ਸਰਬਸੰਮਤੀ ਨਾਲ ਕਿਸਾਨ ਯੂਨੀਅਨ ਦਾ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਨਵੇਂ ਚੁਣੇ ਗਏ ਪ੍ਰਧਾਨ ਗੁਰਚਰਨ ਸਿੰਘ ਕਾਲਾ ਦਾ ਕਿਸਾਨਾਂ ਵਲੋਂ ਸਵਾਗਤ ਕੀਤਾ ਗਿਆ। ਮੀਟਿੰਗ ਦੌਰਾਨ ਕਿਸਾਨ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਇਕਜੁੱਟ ਹੋ ਕੇ ਕੰਮ ਕਰਨ ’ਤੇ ਜ਼ੋਰ ਦਿੱਤਾ ਗਿਆ। ਇਸ ਮੌਕੇ ਜਸਪਾਲ ਸਿੰਘ ਮੀਤ ਪ੍ਰਧਾਨ, ਚਮਕੌਰ ਸਿੰਘ ਜਨਰਲ ਸਕੱਤਰ, ਜਗਤਾਰ ਸਿੰਘ ਤਾਰੀ ਪ੍ਰੈੱਸ ਸਕੱਤਰ ਅਤੇ ਕਰਨੈਲ ਸਿੰਘ ਖ਼ਜ਼ਾਨਚੀ ਚੁਣੇ ਗਏ। ਇਸ ਤੋਂ ਇਲਾਵਾ ਨਿਰਭੈ ਸਿੰਘ, ਪ੍ਰੇਮਜੀਤ ਸਿੰਘ, ਜਗਸੀਰ ਸਿੰਘ, ਗੁਰਜਿੰਦਰ ਸ਼ਰਮਾ, ਦਰਸ਼ਨ ਸਿੰਘ, ਮੱਖਣ ਸਿੰਘ, ਗੁਰਵਿੰਦਰ ਸਿੰਘ, ਦਲਵਾਰਾ ਸਿੰਘ, ਸੁਖਵੀਰ ਸਿੰਘ ਅਤੇ ਪਿਆਰਾ ਸਿੰਘ ਨੂੰ ਕਮੇਟੀ ਮੈਂਬਰ ਬਣਾਇਆ ਗਿਆ।