ਮਾਸਟਰ ਭੋਲਾ ਸਿੰਘ ਖਨੌਰੀ‘ਆਪ’ ਦੇ ਐਕਸ-ਇੰਪਲਾਈ ਵਿੰਗ ਦੇ ਜ਼ਿਲ੍ਹਾ ਕੋਆਰਡੀਨੇਟਰ ਨਿਯੁਕਤ
ਖਨੌਰੀ, 17 ਅਕਤੂਬਰ (ਬਲਵਿੰਦਰ ਸਿੰਘ ਥਿੰਦ)-ਆਮ ਆਦਮੀ ਪਾਰਟੀ ਵਲੋਂ ਮਾਸਟਰ ਭੋਲਾ ਸਿੰਘ ਖਨੌਰੀ ਨੂੰ ਪਾਰਟੀ ਦੇ ਐਕਸ-ਇੰਪਲਾਈ ਵਿੰਗ ਦਾ ਜ਼ਿਲ੍ਹਾ ਬਰਨਾਲਾ ਦਾ ਕੋਆਰਡੀਨੇਟਰ ਨਿਯੁਕਤ ਕੀਤੇ ਜਾਣ ’ਤੇ ਉਨ੍ਹਾਂ ਨੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਵਲੋਂ ਉਨ੍ਹਾਂ ’ਤੇ ਭਰੋਸਾ ਪ੍ਰਗਟ ਕਰਦਿਆਂ ਜਿਹੜੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਇਸ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਦ੍ਰਿੜ੍ਹਤਾ ਨਾਲ ਨਿਭਾਉਣਗੇ।
ਅਜੀਤ ਡੈਸਕ
18-10-2026