20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਕਸਬਾ ਸ਼ੇਰਪੁਰ ਦਾ ਸਰਬਪੱਖੀ ਵਿਕਾਸ ਕਰਕੇ ਨਮੂਨੇ ਦਾ ਸ਼ਹਿਰ ਬਣਾਇਆ ਜਾਵੇਗਾ-ਵਿਧਾਇਕ ਪੰਡੋਰੀ

ਸ਼ੇਰਪੁਰ, 19 ਅਕਤੂਬਰ (ਦਰਸ਼ਨ ਸਿੰਘ ਖੇੜੀ)-ਕਸਬਾ ਸ਼ੇਰਪੁਰ ਦਾ ਸਰਵਪੱਖੀ ਵਿਕਾਸ ਕਰਕੇ ਨਮੂਨੇ ਦੇ ਸ਼ਹਿਰ ਵਜੋਂ ਵਿਕਸਤ ਕੀਤਾ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਸ਼ੇਰਪੁਰ ਦੇ ਸਰਪੰਚ ਰਾਜਵਿੰਦਰ ਸਿੰਘ ਰਾਜੂ ਚੇਅਰਮੈਨ ਮਾਰਕੀਟ ਕਮੇਟੀ ਸ਼ੇਰਪੁਰ ਦੀ ਯੋਗ ਨਿਗਰਾਨੀ ਹੇਠ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕਰਨ ਸਮੇਂ ਕਮਿਊਨਿਟੀ ਹਾਲ ਸ਼ੇਰਪੁਰ ਵਿਖੇ ਕੀਤਾ।

ਵਿਧਾਇਕ ਕੁਲਵੰਤ ਸਿੰਘ ਪੰਡੋਰੀ 20-10-2026
ਸ਼ੇਰਪੁਰ, 19 ਅਕਤੂਬਰ (ਦਰਸ਼ਨ ਸਿੰਘ ਖੇੜੀ)-ਕਸਬਾ ਸ਼ੇਰਪੁਰ ਦਾ ਸਰਵਪੱਖੀ ਵਿਕਾਸ ਕਰਕੇ ਨਮੂਨੇ ਦੇ ਸ਼ਹਿਰ ਵਜੋਂ ਵਿਕਸਤ ਕੀਤਾ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਸ਼ੇਰਪੁਰ ਦੇ ਸਰਪੰਚ ਰਾਜਵਿੰਦਰ ਸਿੰਘ ਰਾਜੂ ਚੇਅਰਮੈਨ ਮਾਰਕੀਟ ਕਮੇਟੀ ਸ਼ੇਰਪੁਰ ਦੀ ਯੋਗ ਨਿਗਰਾਨੀ ਹੇਠ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕਰਨ ਸਮੇਂ ਕਮਿਊਨਿਟੀ ਹਾਲ ਸ਼ੇਰਪੁਰ ਵਿਖੇ ਕੀਤਾ। ਉਨ੍ਹਾਂ ਕਿਹਾ ਕਿ ਸਾਰੇ ਕਸਬੇ ਦੀਆਂ ਗਲੀਆਂ ਵਿਚ ਇੰਟਰਲਾਕ ਟਾਇਲਾਂ ਲਾਉਣ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ, ਪੁਰਾਣੀ ਤਹਿਸੀਲ ਕੋਲ ਟੋਭੇ ਦਾ ਨਵੀਨੀਕਰਨ ਸ਼ੁਰੂ ਕਰਕੇ ਜਨਤਾ ਦੀ ਸਹੂਲਤ ਲਈ ਹੋਰ ਪਾਰਕ ਬਣਾਉਣ, ਮਜ਼ਬੀ ਪੱਤੀ ਦੀ ਧਰਮਸ਼ਾਲਾ ਨੂੰ ਸੁੰਦਰ ਬਣਾਉਣ, ਦਲਿਤ ਭਾਈਚਾਰੇ ਦੀਆਂ ਇਸਤਰੀਆਂ ਲਈ ਝਲੂਰ ਰੋਡ ਤੇ ਸੈਡ ਉਸਾਰਣ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਵੀ ਪੰਚਾਇਤ ਅਤੇ ਨੁਮਾਇੰਦਾ ਆਗੂਆਂ ਨੂੰ ਪ੍ਰੇਰਿਤ ਕੀਤਾ। ਇਸ ਸਮੇਂ ਚੇਅਰਮੈਨ ਰਾਜਵਿੰਦਰ ਸਿੰਘ ਰਾਜ , ਸੁਖਵਿੰਦਰ ਕੌਰ ਸੰਮਤੀ ਮੈਂਬਰ, ਸਿਖਿਆ ਕੋਆਰਡੀਨੇਟਰ ਸੁਖਮਿੰਦਰ ਸਿੰਘ ਧਾਲੀਵਾਲ, ਬਲਾਕ ਪ੍ਰਧਾਨ ਆਪ ਸੁਖਬੀਰ ਸਿੰਘ ਚੀਮਾਂ,ਜਗਦੇਵ ਸਿੰਘ,ਬਿੰਦਰ ਸਿੰਘ ਖਾਲਸਾ ਪੀ.ਏ.ਵੀ. ਮੌਜੂਦ ਸਨ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਢਿੱਲੋਂ ਨੂੰ ਅਬਜ਼ਰਵਰ ਨਿਯੁਕਤ ਕਰਨ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਅਗਲੀ ਖ਼ਬਰ ਵਿਧਾਇਕ ਸਵਨਾ ਵਲੋਂ ‘ਆਪ’ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।