21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਅਕੈਡਮੀ ਦੇ 20 ਬੱਚਿਆਂ ਨੇ ਅੰਮ੍ਰਿਤ ਛਕਿਆ

ਮਸਤੂਆਣਾ ਸਾਹਿਬ, 20 ਅਕਤੂਬਰ (ਦਮਦਮੀ) - ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ 100ਵੀਂ ਬਰਸੀ ਨੂੰ ਸਮਰਪਿਤ ਅੰਮ੍ਰਿਤ ਸੰਚਾਰ ਸਮਾਗਮ ਮਸਤੂਆਣਾ ਸਾਹਿਬ ਵਿਖੇ ਕਰਵਾਇਆ ਗਿਆ। ਇਹ ਸਮਾਗਮ ਅਕਾਲ ਕਾਲਜ ਕੌਂਸਲ ਅਤੇ ਸ੍ਰੀ ਸਹਿਜ ਪਾਠ ਸੇਵਾ ਸੰਸਥਾ ਵਲੋਂ ਅਕਾਲ ਕਾਲਜ ਕੌਂਸਲ, ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਅਤੇ ਪ੍ਰਬੰਧਕੀ ਕਮੇਟੀ ਦੇ ਹੋਰ ਮੈਂਬਰਾਂ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ।

ਅਜੀਤ ਡੈਸਕ 21-10-2026
ਮਸਤੂਆਣਾ ਸਾਹਿਬ, 20 ਅਕਤੂਬਰ (ਦਮਦਮੀ) - ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ 100ਵੀਂ ਬਰਸੀ ਨੂੰ ਸਮਰਪਿਤ ਅੰਮ੍ਰਿਤ ਸੰਚਾਰ ਸਮਾਗਮ ਮਸਤੂਆਣਾ ਸਾਹਿਬ ਵਿਖੇ ਕਰਵਾਇਆ ਗਿਆ। ਇਹ ਸਮਾਗਮ ਅਕਾਲ ਕਾਲਜ ਕੌਂਸਲ ਅਤੇ ਸ੍ਰੀ ਸਹਿਜ ਪਾਠ ਸੇਵਾ ਸੰਸਥਾ ਵਲੋਂ ਅਕਾਲ ਕਾਲਜ ਕੌਂਸਲ, ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਅਤੇ ਪ੍ਰਬੰਧਕੀ ਕਮੇਟੀ ਦੇ ਹੋਰ ਮੈਂਬਰਾਂ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ। ਇਸ ਪਵਿੱਤਰ ਮੌਕੇ ਪ੍ਰਿੰਸੀਪਲ ਵਿਜੈ ਪਲਾਹਾ ਦੀ ਅਗਵਾਈ ਸਦਕਾ ਸੰਤ ਅਤਰ ਸਿੰਘ ਅਕਾਲ ਅਕੈਡਮੀ, ਮਸਤੂਆਣਾ ਸਾਹਿਬ* ਦੇ ਤੀਜੀ ਤੋਂ ਸੱਤਵੀਂ ਜਮਾਤ ਤੱਕ ਦੇ 20 ਵਿਦਿਆਰਥੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਪ੍ਰਿੰਸੀਪਲ ਵਿਜੈ ਪਲਾਹਾ ਨੇ ਦੱਸਿਆ ਕਿ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਿੱਖੀ ਸਿਧਾਂਤਾਂ, ਗੁਰਬਾਣੀ, ਸੇਵਾ, ਸਿਮਰਨ, ਅਨੁਸ਼ਾਸਨ ਅਤੇ ਉੱਚੀਆਂ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨਾ ਸੀ। ਇਸ ਮੌਕੇ ਸੰਗੀਤ ਅਧਿਆਪਕ ਗੁਰਪ੍ਰੀਤ ਸਿੰਘ ਅਤੇ ਧਾਰਮਿਕ ਸਿੱਖਿਆ ਅਧਿਆਪਕਾ ਮਨਪ੍ਰੀਤ ਕੌਰ ਨੇ ਵੀ ਵਿਦਿਆਰਥੀਆਂ ਨੂੰ ਸਿੱਖੀ ਸਿਧਾਂਤਾਂ ਅਤੇ ਗੁਰਮਤਿ ਸਿੱਖਿਆ ਪ੍ਰਤੀ ਪ੍ਰੇਰਿਤ ਕਰਨ ਵਿੱਚ ਅਹਿਮ ਯੋਗਦਾਨ ਪਾਇਆ। ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਕਿਹਾ ਕਿ ਇਹ ਸਮਾਗਮ ਵਿਦਿਆਰਥੀਆਂ ਅੰਦਰ ਧਾਰਮਿਕ ਚੇਤਨਾ, ਸਿੱਖੀ ਪ੍ਰਤੀ ਸ਼ਰਧਾ ਅਤੇ ਗੁਰਮਤਿ ਜੀਵਨ-ਜਾਚ ਦੀ ਭਾਵਨਾ ਨੂੰ ਮਜ਼ਬੂਤ ਕਰਨ ਵੱਲ ਇੱਕ ਸ਼ਲਾਘਾਯੋਗ ਉਪਰਾਲਾ ਹੈ।
ਪਿਛਲੀ ਖ਼ਬਰ ਝੋਟਾ ਮਾਮਲੇ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪਣ ਦਾ ਫ਼ੈਸਲਾ ਸਵਾਗਤ ਯੋਗ-ਐਡਵੋਕੇਟ ਗੋਇਲ ਅਗਲੀ ਖ਼ਬਰ ਮਸਤੂਆਣਾ ਕੌਂਸਲ 100 ਨਰਸਰੀ ਸਕੂਲ ਖੋਲ੍ਹੇਗੀ - ਖਹਿਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।