ਪੀੜਤ ਪਰਿਵਾਰਾਂ ਤੱਕ ਅਮਿਤ ਸ਼ਾਹ ਦੀ ਪਹੁੰਚ ਨਸ਼ਿਆਂ ਵਿਰੁੱਧ ਲੜਾਈ ’ਚ ਅਹਿਮ ਕਦਮ-ਬੋਪੁਰ
ਖਨੌਰੀ, 21 ਅਕਤੂਬਰ (ਬਲਵਿੰਦਰ ਸਿੰਘ ਥਿੰਦ) - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਪੰਜਾਬ ’ਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਨਾਲ ਜੂਝ ਰਹੇ ਲੋਕਾਂ ਅਤੇ ਨਸ਼ਿਆਂ ਕਾਰਨ ਆਪਣੇ ਪਰਿਵਾਰਕ ਮੈਂਬਰਾਂ ਨੂੰ ਗੁਆ ਚੁੱਕੇ ਪਰਿਵਾਰਾਂ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਦਾ ਦੁੱਖ ਸੁਣਨਾ ਨਸ਼ਿਆਂ ਵਿਰੁੱਧ ਚੱਲ ਰਹੀ ਲੜਾਈ ’ਚ ਇਕ ਅਹਿਮ ਕਦਮ ਹੈ । ਪੀੜਤ ਪਰਿਵਾਰਾਂ ਦੀ ਆਵਾਜ਼ ਨੂੰ ਕੌਮੀ ਪੱਧਰ ’ਤੇ ਉਠਾਉਣਾ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਯਤਨ ਕਰਨ ਦੀ ਗੱਲ ਕਰਨਾ ਸ਼ਲਾਘਾਯੋਗ ਹੈ।
ਖਨੌਰੀ, 21 ਅਕਤੂਬਰ (ਬਲਵਿੰਦਰ ਸਿੰਘ ਥਿੰਦ) - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਪੰਜਾਬ ’ਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਨਾਲ ਜੂਝ ਰਹੇ ਲੋਕਾਂ ਅਤੇ ਨਸ਼ਿਆਂ ਕਾਰਨ ਆਪਣੇ ਪਰਿਵਾਰਕ ਮੈਂਬਰਾਂ ਨੂੰ ਗੁਆ ਚੁੱਕੇ ਪਰਿਵਾਰਾਂ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਦਾ ਦੁੱਖ ਸੁਣਨਾ ਨਸ਼ਿਆਂ ਵਿਰੁੱਧ ਚੱਲ ਰਹੀ ਲੜਾਈ ’ਚ ਇਕ ਅਹਿਮ ਕਦਮ ਹੈ । ਪੀੜਤ ਪਰਿਵਾਰਾਂ ਦੀ ਆਵਾਜ਼ ਨੂੰ ਕੌਮੀ ਪੱਧਰ ’ਤੇ ਉਠਾਉਣਾ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਯਤਨ ਕਰਨ ਦੀ ਗੱਲ ਕਰਨਾ ਸ਼ਲਾਘਾਯੋਗ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਬਲਜੀਤ ਸਿੰਘ ਬੋਪੁਰ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ’ਚ ਨਸ਼ਿਆਂ ਦੀ ਸਮੱਸਿਆ ਨੇ ਅਨੇਕਾਂ ਪਰਿਵਾਰਾਂ ਨੂੰ ਗਹਿਰੇ ਦੁੱਖ ’ਚ ਧੱਕ ਦਿੱਤਾ ਹੈ । ਨਸ਼ਿਆਂ ਕਾਰਨ ਆਪਣੇ ਜਵਾਨ ਪੁੱਤਰਾਂ ਅਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਗੁਆਉਣ ਵਾਲੇ ਪਰਿਵਾਰ ਅਜਿਹੀ ਪੀੜਾ ’ਚੋਂ ਲੰਘ ਰਹੇ ਹਨ, ਜਿਸ ਨੂੰ ਸਿਰਫ਼ ਅੰਕੜਿਆਂ ਜਾਂ ਸਰਕਾਰੀ ਰਿਪੋਰਟਾਂ ਰਾਹੀਂ ਨਹੀਂ ਸਮਝਿਆ ਜਾ ਸਕਦਾ।